Target Killings in Jammu Kashmir: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 3 ਜੂਨ ਨੂੰ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਹੋਰਾਂ ਨਾਲ ਕਸ਼ਮੀਰ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਐੱਲਜੀ ਮਨੋਜ ਸਿਨਹਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜੰਮੂ-ਕਸ਼ਮੀਰ 'ਚ ਹਾਲ ਹੀ 'ਚ ਹੋਈ ਟਾਰਗੇਟ ਕਿਲਿੰਗ ਬਾਰੇ ਜਾਣਕਾਰੀ ਦੇਣਗੇ।
ਅਧਿਕਾਰੀਆਂ ਨੇ ਦੱਸਿਆ ਕਿ ਉਪ ਰਾਜਪਾਲ ਤੋਂ ਇਲਾਵਾ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਅਧਿਕਾਰੀ ਬੈਠਕ 'ਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਘਾਟੀ ਵਿੱਚ ਅੱਤਵਾਦੀਆਂ ਵੱਲੋਂ ਹਿੰਦੂ ਸਰਕਾਰੀ ਮੁਲਾਜ਼ਮਾਂ ਦੀ ਕੀਤੀ ਜਾ ਰਹੀ ਹੱਤਿਆ ਅਤੇ ਪ੍ਰਸ਼ਾਸਨ ਵੱਲੋਂ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਅਮਰਨਾਥ ਯਾਤਰਾ ਇਸ ਮਹੀਨੇ ਦੇ ਅੰਤ ਤੋਂ ਸ਼ੁਰੂ ਹੋਵੇਗੀ।
ਮਨੋਜ ਸਿਨਹਾ ਦਿੱਲੀ ਆਉਣਗੇ
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ ਐਲਜੀ ਮਨੋਜ ਸਿਨਹਾ ਜੰਮੂ-ਕਸ਼ਮੀਰ ਦੀ ਜ਼ਮੀਨੀ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਦਿੱਲੀ ਆਉਣਗੇ। ਜੰਮੂ-ਕਸ਼ਮੀਰ 'ਚ ਟਾਰਗੇਟ ਕਿਲਿੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਵਾਦੀ ਵਿੱਚ ਹਾਲ ਹੀ ਵਿੱਚ ਹੋਈਆਂ ਟਾਰਗੇਟ ਕਿਲਿੰਗਾਂ ਦਾ ਜ਼ਿਕਰ ਕਰਦਿਆਂ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ (ਸਰਕਾਰ) ਨੂੰ ਸੁਰੱਖਿਆ ਪਹਿਲੂ ਬਾਰੇ ਸੋਚਣਾ ਪਵੇਗਾ।
ਹਾਲ ਹੀ 'ਚ ਹਿੰਦੂ ਅਧਿਆਪਕ ਦਾ ਕਤਲ
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਮੰਗਲਵਾਰ ਨੂੰ ਕੁਲਗਾਮ 'ਚ ਸਰਕਾਰੀ ਸਕੂਲ 'ਚ ਭੰਨ-ਤੋੜ ਕਰਨ ਤੋਂ ਬਾਅਦ ਅੱਤਵਾਦੀਆਂ ਵੱਲੋਂ ਹਿੰਦੂ ਅਧਿਆਪਕ ਦੀ ਹੱਤਿਆ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਹਮਲਾਵਰਾਂ ਨੂੰ ਅਜਿਹਾ ਸਬਕ ਸਿਖਾਇਆ ਜਾਵੇਗਾ, ਜਿਸ ਨੂੰ ਉਹ ਕਦੇ ਨਹੀਂ ਭੁੱਲਣਗੇ।
ਟੀਵੀ ਕਲਾਕਾਰ ਦਾ ਕਤਲ
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਐਤਵਾਰ ਨੂੰ ਅੱਤਵਾਦੀ ਹਮਲੇ 'ਚ ਮਾਰੇ ਗਏ ਟੀਵੀ ਅਦਾਕਾਰ ਅਮਰੀਨ ਭੱਟ ਅਤੇ ਪੁਲਿਸ ਕਾਂਸਟੇਬਲ ਸੈਫੁੱਲਾ ਕਾਦਰੀ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੋਵਾਂ ਨੂੰ ਪਿਛਲੇ ਹਫਤੇ ਅੱਤਵਾਦੀਆਂ ਨੇ ਮਾਰ ਦਿੱਤਾ ਸੀ।
ਇਹ ਵੀ ਪੜ੍ਹੋ: Sidhu Moosewala Case: SIT ਦੀ ਨਵੀਂ ਟੀਮ ਸੁਲਝਾਏਗੀ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਗੁੱਥੀ, ਜਲਦ ਹੀ ਸਲਾਖਾਂ ਪਿੱਛੇ ਹੋਣਗੇ ਕਾਤਲ