ਨਵੀਂ ਦਿੱਲੀ: ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ ਦੇ ਗਠਨ ਤੋਂ ਬਾਅਦ ਭਾਰਤ ਸਰਕਾਰ ਨੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਵੇਂ ਨਕਸ਼ੇ ਵੀ ਜਾਰੀ ਕੀਤੇ ਹਨ। ਮਹੱਤਵਪੂਰਨ ਇਹ ਹੈ ਕਿ ਇਨ੍ਹਾਂ ਨਵੇਂ ਨਕਸ਼ਿਆਂ 'ਚ ਮੁਜ਼ੱਫਰਾਬਾਦ ਨੂੰ ਜੰਮੂ-ਕਸ਼ਮੀਰ ਦੇ ਸ਼ਾਸਤ ਪ੍ਰਦੇਸ਼ ਵੀ ਸ਼ਾਮਲ ਕੀਤਾ ਗਿਆ ਹੈ। ਨਾਲ ਹੀ, ਅਕਸਾਈ ਚੀਨ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ 'ਚ ਸ਼ਾਮਲ ਦਿਖਾਇਆ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਇਹ ਨਕਸ਼ੇ ਅਸਲ ਸਥਿਤੀ ਨੂੰ ਦਰਸਾਉਂਦੇ ਹਨ।



ਇਨ੍ਹਾਂ ਦੋਵਾਂ ਥਾਵਾਂ ਨੂੰ 31 ਅਕਤੂਬਰ 2019 ਨੂੰ ਨਿਯਮਿਤ ਤੌਰ ਤੋਂ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਦੋਵਾਂ ਥਾਵਾਂ 'ਤੇ ਨਵੇਂ ਉਪ ਰਾਜਪਾਲ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਯਾਨੀ ਇਨ੍ਹਾਂ ਦੋਵਾਂ ਥਾਵਾਂ 'ਤੇ ਕੇਂਦਰ ਸਰਕਾਰ ਦੇ ਅਧੀਨ ਯੂਟੀ ਪ੍ਰਸ਼ਾਸਨ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਸਰਕਾਰ ਦੁਆਰਾ ਜਾਰੀ ਕੀਤੇ ਗਏ ਨਵੇਂ ਨਕਸ਼ੇ ਮੁਤਾਬਕ ਨਵਾਂ ਲੱਦਾਖ ਕੇਂਦਰ ਸ਼ਾਸਤ ਪ੍ਰਦੇਸ਼ ਦੇ ਦੋ ਜ਼ਿਲ੍ਹੇ ਹਨ- ਕਾਰਗਿਲ ਅਤੇ ਲੇਹ। ਸਾਬਕਾ ਜੰਮੂ-ਕਸ਼ਮੀਰ ਸੂਬੇ ਦੇ ਬਾਕੀ ਹਿੱਸੇ ਨੂੰ ਜੰਮੂ-ਕਸ਼ਮੀਰ ਦੇ ਨਵੇਂ ਸ਼ਾਸਤ ਪ੍ਰਦੇਸ਼ 'ਚ ਸ਼ਾਮਲ ਕੀਤਾ ਗਿਆ ਹੈ।



31 ਅਕਤੂਬਰ 2019 ਨੂੰ ਬਣਾਏ ਗਏ ਨਵੇਂ ਜੰਮੂ-ਕਸ਼ਮੀਰ ਸੰਘ ਰਾਜ ਸ਼ਾਸਤ ਪ੍ਰਦੇਸ਼, ਨਵਾਂ ਲੱਦਾਖ ਸੰਘ ਰਾਜ ਸ਼ਾਸਤ ਪ੍ਰਦੇਸ਼ ਅਤੇ ਭਾਰਤ ਦੇ ਨਕਸ਼ਿਆਂ ਵਿੱਚ ਇਹ ਦੋਵੇਂ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਰਸਾਉਂਦੇ ਹੋਏ ਸਰਵੇ ਜਨਰਲ ਆਫ਼ ਇੰਡੀਆ ਦੁਆਰਾ ਨਵੇਂ ਨਕਸ਼ੇ ਤਿਆਰ ਕੀਤੇ ਗਏ ਸਨ। ਸਰਕਾਰ ਨੇ ਵੀ ਇਨ੍ਹਾਂ ਨੂੰ ਸਹੀ ਤਰੀਕੇ ਨਾਲ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ 'ਚ ਪਾਕਿਸਤਾਨ ਆਪਣੀ ਨਾਪਾਕ ਸਾਜ਼ਿਸ਼ ਤਹਿਤ ਇਨ੍ਹਾਂ ਨਕਸ਼ਿਆਂ ਉੱਤੇ ਸਵਾਲ ਕਰ ਸਕਦਾ ਹੈ।