Ban on SIMI: SIMI 'ਤੇ ਵਧਾਈ ਪੰਜ ਸਾਲ ਦੀ ਪਾਬੰਦੀ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਆਦੇਸ਼
Ban on SIMI: ਕੇਂਦਰੀ ਗ੍ਰਹਿ ਮੰਤਰਾਲੇ ਨੇ ਨਵਾਂ ਹੁਕਮ ਜਾਰੀ ਕਰਕੇ ਪਹਿਲਾਂ ਹੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ SIMI 'ਤੇ ਪੰਜ ਸਾਲ ਲਈ ਪਾਬੰਦੀ ਵਧਾ ਦਿੱਤੀ ਹੈ।
Ban on SIMI: ਕੇਂਦਰੀ ਗ੍ਰਹਿ ਮੰਤਰਾਲੇ ਨੇ 'ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ ਇੰਡੀਆ' (ਸਿਮੀ) 'ਤੇ ਲੱਗੀ ਪਾਬੰਦੀ ਨੂੰ ਪੰਜ ਸਾਲ ਲਈ ਵਧਾ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਸੋਮਵਾਰ (29 ਜਨਵਰੀ) ਨੂੰ ਐਕਸ 'ਤੇ ਇਕ ਪੋਸਟ ਰਾਹੀਂ ਇਸ ਪਾਬੰਦੀ ਨੂੰ ਵਧਾਉਣ ਦੇ ਆਦੇਸ਼ ਬਾਰੇ ਜਾਣਕਾਰੀ ਸਾਂਝੀ ਕੀਤੀ।
ਗ੍ਰਹਿ ਮੰਤਰਾਲੇ ਨੇ ਪੋਸਟ 'ਚ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਤਵਾਦ ਦੇ ਖਿਲਾਫ ਜ਼ੀਰੋ ਟਾਲਰੈਂਸ ਪਹੁੰਚ ਦੇ ਤਹਿਤ 'ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ ਇੰਡੀਆ' (SIMI) ਨੂੰ ਅਗਲੇ ਪੰਜ ਸਾਲਾਂ ਲਈ ਯੂਏਪੀਏ ਦੇ ਤਹਿਤ ਗੈਰ-ਕਾਨੂੰਨੀ ਸੰਗਠਨ ਘੋਸ਼ਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Student Murder Case: ਅਮਰੀਕਾ 'ਚ ਭਾਰਤੀ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ, 50 ਵਾਰ ਮਾਰੇ ਚਾਕੂ, ਜਾਣੋ ਵਜ੍ਹਾ
ਕੇਂਦਰ ਸਰਕਾਰ ਵਲੋਂ ਕਿਹਾ ਗਿਆ ਹੈ ਕਿ SIMI ਨੂੰ ਭਾਰਤ ਦੀ ਪ੍ਰਭੂਸੱਤਾ, ਸੁਰੱਖਿਆ ਅਤੇ ਅਖੰਡਤਾ ਨੂੰ ਖਤਰੇ ਵਿੱਚ ਪਾਉਣ ਦੇ ਲਈ, ਅੱਤਵਾਦ ਨੂੰ ਉਤਸ਼ਾਹਿਤ ਕਰਨ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਿੱਚ ਸ਼ਾਮਲ ਪਾਇਆ ਗਿਆ ਹੈ।
Bolstering PM @narendramodi Ji's vision of zero tolerance against terrorism ‘Students Islamic Movement of India (SIMI)’ has been declared as an 'Unlawful Association' for a further period of five years under the UAPA.
— गृहमंत्री कार्यालय, HMO India (@HMOIndia) January 29, 2024
The SIMI has been found involved in fomenting terrorism,…