Ban on SIMI: ਕੇਂਦਰੀ ਗ੍ਰਹਿ ਮੰਤਰਾਲੇ ਨੇ 'ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ ਇੰਡੀਆ' (ਸਿਮੀ) 'ਤੇ ਲੱਗੀ ਪਾਬੰਦੀ ਨੂੰ ਪੰਜ ਸਾਲ ਲਈ ਵਧਾ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਸੋਮਵਾਰ (29 ਜਨਵਰੀ) ਨੂੰ ਐਕਸ 'ਤੇ ਇਕ ਪੋਸਟ ਰਾਹੀਂ ਇਸ ਪਾਬੰਦੀ ਨੂੰ ਵਧਾਉਣ ਦੇ ਆਦੇਸ਼ ਬਾਰੇ ਜਾਣਕਾਰੀ ਸਾਂਝੀ ਕੀਤੀ।


ਗ੍ਰਹਿ ਮੰਤਰਾਲੇ ਨੇ ਪੋਸਟ 'ਚ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਤਵਾਦ ਦੇ ਖਿਲਾਫ ਜ਼ੀਰੋ ਟਾਲਰੈਂਸ ਪਹੁੰਚ ਦੇ ਤਹਿਤ 'ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ ਇੰਡੀਆ' (SIMI) ਨੂੰ ਅਗਲੇ ਪੰਜ ਸਾਲਾਂ ਲਈ ਯੂਏਪੀਏ ਦੇ ਤਹਿਤ ਗੈਰ-ਕਾਨੂੰਨੀ ਸੰਗਠਨ ਘੋਸ਼ਿਤ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Student Murder Case: ਅਮਰੀਕਾ 'ਚ ਭਾਰਤੀ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ, 50 ਵਾਰ ਮਾਰੇ ਚਾਕੂ, ਜਾਣੋ ਵਜ੍ਹਾ


ਕੇਂਦਰ ਸਰਕਾਰ ਵਲੋਂ ਕਿਹਾ ਗਿਆ ਹੈ ਕਿ SIMI ਨੂੰ ਭਾਰਤ ਦੀ ਪ੍ਰਭੂਸੱਤਾ, ਸੁਰੱਖਿਆ ਅਤੇ ਅਖੰਡਤਾ ਨੂੰ ਖਤਰੇ ਵਿੱਚ ਪਾਉਣ ਦੇ ਲਈ, ਅੱਤਵਾਦ ਨੂੰ ਉਤਸ਼ਾਹਿਤ ਕਰਨ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਿੱਚ ਸ਼ਾਮਲ ਪਾਇਆ ਗਿਆ ਹੈ।