ਨਵੀਂ ਦਿੱਲੀ: ਪਿਛਲੇ ਤਿੰਨ ਸਾਲਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ਲਈ ਚਾਰਟਰਡ ਉਡਾਣਾਂ ਲਈ 255 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤੇ ਗਏ ਹਨ। ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਬੁੱਧਵਾਰ ਨੂੰ ਇੱਕ ਸਵਾਲ ਦੇ ਲਿਖਤੀ ਜਵਾਬ 'ਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ਲਈ ਚਾਰਟਰਡ ਉਡਾਣਾਂ ਲਈ 76.27 ਕਰੋੜ ਰੁਪਏ ਅਤੇ 2017-18 'ਚ 99.32 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਮੁਰਲੀਧਰਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ਲਈ 2018-19 'ਚ ਚਾਰਟਰਡ ਉਡਾਣਾਂ 'ਤੇ 79.91 ਕਰੋੜ ਰੁਪਏ ਖ਼ਰਚ ਕੀਤੇ ਗਏ ਸੀ। 2019-20 ਦਾ ਬਿੱਲ ਅਜੇ ਤੱਕ ਹਾਸਲ ਨਹੀਂ ਹੋਇਆ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਾਲ ਅਗਸਤ ਤੋਂ ਨਵੰਬਰ ਦੇ ਵਿਚਕਾਰ 9 ਦੇਸ਼ਾਂ ਦੀ ਯਾਤਰਾ ਕਰ ਚੁੱਕੇ ਹਨ। ਇਸ ਸੰਬੰਧੀ ਜਾਣਕਾਰੀ ਵਿਦੇਸ਼ ਮੰਤਰਾਲੇ ਤੋਂ ਮਿਲੀ ਹੈ। ਪ੍ਰਧਾਨਮੰਤਰੀ ਨੇ ਇਸ ਸਮੇਂ ਦੌਰਾਨ 9 ਦੇਸ਼ਾਂ - ਭੂਟਾਨ, ਫਰਾਂਸ, ਯੂਏਈ, ਬਹਿਰੀਨ, ਰੂਸ, ਅਮਰੀਕਾ, ਬ੍ਰਾਜ਼ੀਲ ਪ੍ਰਮੁੱਖ ਦੇਸ਼ਾਂ ਦਾ ਦੌਰਾ ਕੀਤਾ।
ਮਹੱਤਵਪੂਰਨ ਗੱਲ ਇਹ ਹੈ ਕਿ ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਨਾਲ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਵਿਦੇਸ਼ ਮੰਤਰੀ ਦੇ ਵਿਦੇਸ਼ੀ ਦੌਰਿਆਂ ਬਾਰੇ ਜਾਣਕਾਰੀ ਵੀ ਸ਼ੇਅਰ ਕੀਤੀ ਹੈ।
PM ਮੋਦੀ ਦੀ ਵਿਦੇਸ਼ੀ ਯਾਤਰਾ 'ਤੇ ਭਾਰੀ ਖ਼ਰਚ, ਜਾਣੋ ਤਿੰਨ ਸਾਲ 'ਚ ਕਿੰਨਾ ਹੋਇਆ ਖ਼ਰਚ
ਏਬੀਪੀ ਸਾਂਝਾ
Updated at:
22 Nov 2019 10:04 AM (IST)
ਪਿਛਲੇ ਤਿੰਨ ਸਾਲਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ਲਈ ਚਾਰਟਰਡ ਉਡਾਣਾਂ ਲਈ 255 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤੇ ਗਏ ਹਨ। ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਬੁੱਧਵਾਰ ਨੂੰ ਇੱਕ ਸਵਾਲ ਦੇ ਲਿਖਤੀ ਜਵਾਬ 'ਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ।
- - - - - - - - - Advertisement - - - - - - - - -