ਇੰਦੌਰ ਈਸਟ ਦੇ ਪੁਲਿਸ ਅਧਿਕਾਰੀ ਮੁਹੰਮਦ ਯੂਸੁਫ ਕੁਰੈਸ਼ੀ ਨੇ ਦੱਸਿਆ ਕਿ ਸਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਜਾਂਚ ਵੀ ਕੀਤੀ ਜਾ ਰਹੀ ਹੈ ਕਿ ਆਖਰ ਇਹ ਗੈਂਗ ਕਿਸ-ਕਿਸ ਨੂੰ ਹੁਣ ਤਕ ਆਪਣਾ ਨਿਸ਼ਾਨਾ ਬਣਾ ਚੁੱਕਿਆ ਹੈ। ਇੰਦੌਰ ਨਗਰ ਦੇ ਇੱਕ ਅਧਿਕਾਰੀ ਨੇ ਇਸ ਬਲੈਕਮੇਲਿੰਗ ਦੀ ਸ਼ਿਕਾਇਤ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਗਈ ਤਾਂ ਦੋ ਕੁੜੀਆਂ ਨੂੰ ਇੰਦੌਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਫੇਰ ਬਾਅਦ ‘ਚ ਏਟੀਐਸ ਨੇ ਬੁੱਧਵਾਰ ਰਾਤ ਨੂੰ ਭੋਪਾਲ ਦੀਆਂ ਪੌਸ਼ ਕਾਲੋਨੀਆਂ ਵਿੱਚੋਂ ਤਿੰਨ ਕੁੜੀਆਂ ਨੂੰ ਇਸ ਮਾਮਲੇ ‘ਚ ਗ੍ਰਿਫ਼ਤਾਰ ਕਰ ਇੰਦੌਰ ਪੁਲਿਸ ਦੇ ਹਵਾਲੇ ਕੀਤਾ।
ਇਸ ਮਾਮਲੇ ‘ਚ ਛੇ ਲੋਕਾਂ ਨੂੰ ਫੜਿਆ ਗਿਆ ਹੈ ਜਿਸ ‘ਚ ਪੰਜ ਕੁੜੀਆਂ ਤੇ ਉਨ੍ਹਾਂ ਦਾ ਡ੍ਰਾਈਵਰ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਨੇ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਤਕ ਦੀ ਜਾਂਚ ‘ਚ ਪਤਾ ਲੱਗਿਆ ਹੈ ਕਿ ਗੈਂਗ ਨੇ ਹੁਣ ਤਕ ਕਈ ਨੇਤਾਵਾਂ ਤੇ ਵੱਡੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ।