ਚੰਡੀਗੜ੍ਹ: ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੀ ਜ਼ਮਾਨਤ ਦਾ ਮਾਮਲਾ 9 ਮਈ ਤੱਕ ਟਾਲ਼ ਦਿੱਤਾ ਗਿਆ ਹੈ। ਯਾਦ ਰਹੇ ਹਨੀਪ੍ਰੀਤ ਨੂੰ 25 ਅਗਸਤ, 2017 ਨੂੰ ਪੰਚਕੁਲਾ ਵਿੱਚ ਦੰਗੇ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।


ਹਾਈਕੋਰਟ ਪਹੁੰਚਣ ਤੋਂ ਪਹਿਲਾਂ ਹਨੀਪ੍ਰੀਤ ਨੇ ਪੰਚਕੁਲਾ ਦੀ ਹੇਠਲੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਲਾਈ ਸੀ ਜੋ ਖਾਰਜ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ ਹਨੀਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਬੂਹਾ ਖੜਕਾਇਆ ਸੀ।

ਹਨੀਪ੍ਰੀਤ ਨੇ ਆਪਣੀ ਜ਼ਮਾਨਤ ਦੀ ਅਰਜ਼ੀ ਵਿੱਚ ਲੰਮਾ ਸਮਾਂ ਜੇਲ੍ਹ ਦੇ ਵਿੱਚ ਕੱਟਣ ਦਾ ਬੇਸ ਬਣਾਇਆ ਤੇ ਜ਼ਮਾਨਤ ਦੀ ਗੁਜ਼ਾਰਿਸ਼ ਕੀਤੀ ਹੈ। ਅਦਾਲਤ ਨੇ ਕਿਹਾ ਹੈ ਕਿ ਜ਼ਮਾਨਤ ਦੀ ਅਰਜ਼ੀ ਪੰਚਕੁਲਾ ਦੰਗੇ ਭੜਕਾਉਣ ਦੇ ਮਾਮਲੇ ਦੇ ਬਾਕੀ ਮੁਲਜ਼ਮਾਂ ਦੀ ਸੁਣਵਾਈ ਦੌਰਾਨ ਹੀ ਸੁਣੀ ਜਾਏਗੀ।