Jammu Srinagar National Highway: ਜੰਮੂ-ਕਸ਼ਮੀਰ ਵਿੱਚ ਸ਼ੁੱਕਰਵਾਰ (29 ਮਾਰਚ) ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਰਾਮਬਨ ਨੇੜੇ ਇਕ ਕੈਬ ਖਾਈ 'ਚ ਡਿੱਗ ਗਈ, ਜਿਸ ਕਾਰਨ ਉਸ 'ਚ ਸਵਾਰ 10 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਕੈਬ ਯਾਤਰੀਆਂ ਨੂੰ ਲੈ ਕੇ ਜੰਮੂ ਤੋਂ ਸ਼੍ਰੀਨਗਰ ਜਾ ਰਹੀ ਸੀ, ਜਦੋਂ ਇਹ ਦੁਰਘਟਨਾ ਦਾ ਸ਼ਿਕਾਰ ਹੋ ਗਈ ਅਤੇ ਇੱਕ ਖਾਈ ਵਿੱਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।


ਇਹ ਹਾਦਸਾ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਰਾਮਬਨ ਇਲਾਕੇ 'ਚ ਬੈਟਰੀ ਚਸ਼ਮਾ ਨੇੜੇ ਵਾਪਰਿਆ। ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ ਡੂੰਘੀ ਖਾਈ ਵਿੱਚ ਡਿੱਗ ਗਈ। ਜਿਵੇਂ ਹੀ ਸਥਾਨਕ ਪ੍ਰਸ਼ਾਸਨ ਨੂੰ ਘਟਨਾ ਦੀ ਜਾਣਕਾਰੀ ਮਿਲੀ, ਰਾਮਬਨ ਤੋਂ ਪੁਲਿਸ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਸਿਵਲ ਕਵਿੱਕ ਰਿਸਪਾਂਸ ਟੀਮ (ਕਿਊਆਰਟੀ) ਤੁਰੰਤ ਮੌਕੇ 'ਤੇ ਪਹੁੰਚ ਗਈ। ਟੀਮ ਨੇ ਤੁਰੰਤ ਖਾਈ 'ਚ ਉਤਰ ਕੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ।


 






 


ਮੀਂਹ ਅਤੇ ਹਨੇਰਾ ਬਚਾਅ ਕਾਰਜ ਲਈ  ਬਣ ਜਾਂਦੈ ਚੁਣੌਤੀ


ਬਚਾਅ ਕਾਰਜ ਸਵੇਰੇ ਤੋਂ ਹੀ ਸ਼ੁਰੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਤੱਕ 10 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਹਾਲਾਂਕਿ, ਇਸ ਖੇਤਰ ਵਿੱਚ ਮੌਜੂਦ ਡੂੰਘੀਆਂ ਖਾਈ, ਹਨੇਰਾ ਅਤੇ ਲਗਾਤਾਰ ਮੀਂਹ ਕਾਰਨ ਬਚਾਅ ਕਾਰਜ ਚੁਣੌਤੀਪੂਰਨ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਰਾਹਤ ਕਾਰਜ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ।ਬਚਾਅ ਮੁਹਿੰਮ 'ਚ ਸਭ ਤੋਂ ਵੱਡੀ ਸਮੱਸਿਆ ਬਾਰਿਸ਼ ਦੀ ਹੈ, ਜਿਸ ਕਾਰਨ ਬਚਾਅ ਕਰਮਚਾਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


300 ਮੀਟਰ ਖਾਈ ਵਿੱਚ ਡਿੱਗੀ ਵੈਨ 


ਪੁਲਿਸ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਤੜਕੇ ਵਾਪਰਿਆ ਕਿਉਂਕਿ ਉਨ੍ਹਾਂ ਨੂੰ ਇਸ ਹਾਦਸੇ ਦੀ ਸੂਚਨਾ ਕਰੀਬ 1.15 ਵਜੇ ਮਿਲੀ। ਪੁਲਸ ਨੇ ਦੱਸਿਆ ਕਿ ਟਵੀਰਾ ਕਾਰ ਸਵਾਰ ਕੈਬ ਯਾਤਰੀਆਂ ਨੂੰ ਲੈ ਕੇ ਕਸ਼ਮੀਰ ਜਾ ਰਹੀ ਸੀ ਪਰ ਰਸਤੇ 'ਚ ਅਚਾਨਕ ਅਣਸੁਖਾਵੀਂ ਘਟਨਾ ਵਾਪਰ ਗਈ। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਕੈਬ 300 ਮੀਟਰ ਡੂੰਘੀ ਖੱਡ 'ਚ ਡਿੱਗੀ ਹੈ। ਹੁਣ ਤੱਕ ਕੱਢੀਆਂ ਗਈਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।