ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਇਲਾਕੇ 'ਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਸੂਤਰਾਂ ਨੇ ਦੱਸਿਆ ਕਿ ਲਾਲ ਮੋਹਨ ਗੰਜ ਪਿੰਡ ਦਾ ਰਹਿਣ ਵਾਲਾ ਫੂਲਚੰਦ (50) ਪਤਨੀ ਮੀਨੂੰ (45), ਬੇਟੀ ਸਪਨਾ (16) ਤੇ ਬੇਟੇ ਸ਼ਿਵ (13) ਨਾਲ ਰਹਿੰਦਾ ਸੀ। ਦੇਰ ਰਾਤ ਕੁਝ ਸਮੇਂ ਬਾਅਦ ਅਣਪਛਾਤੇ ਵਿਅਕਤੀ ਘਰ 'ਚ ਦਾਖਲ ਹੋ ਕੇ ਚਾਰਾਂ ਦਾ ਕਤਲ ਕਰ ਕੇ ਫ਼ਰਾਰ ਹੋ ਗਏ।
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਸੁਪਰਡੈਂਟ ਆਫ਼ ਪੁਲਿਸ ਸਰਵਸ੍ਰੇਸ਼ਠ ਤ੍ਰਿਪਾਠੀ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਘਟਨਾ ਦੀ ਜਾਣਕਾਰੀ ਮਿਲੀ। ਪੁਲਿਸ ਮ੍ਰਿਤਕਾਂ ਨੂੰ ਮਿਲਣ ਵਾਲਿਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਘਰ ਦੇ ਅੰਦਰੋਂ ਚਾਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਉਸ ਦੇ ਸਿਰ 'ਤੇ ਕੁਹਾੜੀ ਨਾਲ ਵਾਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਤਿੰਨਾਂ ਵਿਅਕਤੀਆਂ ਦੀਆਂ ਲਾਸ਼ਾਂ ਵਰਾਂਡੇ ਦੇ ਬਾਹਰ ਪਈਆਂ ਸਨ ਜਦੋਂ ਕਿ ਲੜਕੀ ਦੀ ਲਾਸ਼ ਘਰ ਦੇ ਅੰਦਰੋਂ ਮਿਲੀ ਸੀ। ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਦਾ ਦਾਅਵਾ ਹੈ ਕਿ ਲੜਕੀ ਨੂੰ ਮਾਰਨ ਤੋਂ ਪਹਿਲਾਂ ਉਸ ਨਾਲ ਬਲਾਤਕਾਰ ਕੀਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਅਜੇ ਤਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਫੁੱਲਚੰਦ ਨੇ ਸਾਲ 2019 ਅਤੇ 2021 'ਚ ਜ਼ਮੀਨੀ ਵਿਵਾਦ 'ਚ ਐੱਸਐੱਸਟੀ ਐਕਟ ਤਹਿਤ ਮਾਮਲਾ ਦਰਜ ਕਰਵਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਬਾਰੇ ਪਤਾ ਲੱਗਣ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ। ਤ੍ਰਿਪਾਠੀ ਨੇ ਦੱਸਿਆ ਕਿ ਨਾਮ ਦੇ ਆਧਾਰ 'ਤੇ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਹੈ। ਘਟਨਾ ਦੇ ਵੇਰਵੇ ਜਲਦੀ ਹੀ ਸਾਹਮਣੇ ਆਉਣਗੇ।
ਪ੍ਰਿਅੰਕਾ ਪੀੜਤ ਪਰਿਵਾਰ ਨੂੰ ਮਿਲਣ ਪ੍ਰਯਾਗਰਾਜ ਪਹੁੰਚੇਗੀ
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੂੰ ਕਾਨੂੰਨ ਤੇ ਵਿਵਸਥਾ ਦੇ ਮੋਰਚੇ 'ਤੇ ਘੇਰਨ ਦਾ ਕੋਈ ਮੌਕਾ ਨਹੀਂ ਛੱਡਦੇ। ਸ਼ੁੱਕਰਵਾਰ ਸ਼ਾਮ ਨੂੰ ਪ੍ਰਯਾਗਰਾਜ 'ਚ ਚਾਰ ਮੈਂਬਰਾਂ ਦੀ ਹੱਤਿਆ ਕਰ ਦਿੱਤੇ ਗਏ ਦਲਿਤ ਪਰਿਵਾਰ ਨਾਲ ਮੁਲਾਕਾਤ ਕਰਨਗੇ। ਪਾਰਟੀ ਸੂਤਰਾਂ ਨੇ ਦੱਸਿਆ ਕਿ ਪ੍ਰਿਯੰਕਾ ਦਿੱਲੀ ਤੋਂ ਪ੍ਰਯਾਗਰਾਜ ਪਹੁੰਚਣਗੇ ਜਿੱਥੇ ਉਹ ਪੀੜਿਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਜਾਣਗੇ ਜਿਨ੍ਹਾਂ ਦੇ ਪਰਿਵਾਰ ਦੇ ਚਾਰ ਮੈਂਬਰਾਂ ਦੀ ਬੁੱਧਵਾਰ ਰਾਤ ਨੂੰ ਹੱਤਿਆ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ:Katrina-Vicky Car Collection: ਲਗਜ਼ਰੀ ਕਾਰਾਂ ਦੇ ਸ਼ੌਕੀਨ ਹੈ ਅਦਾਕਾਰਾ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ, ਦੇਖੋ ਸ਼ਾਨਦਾਰ ਕਾਰ ਕੁਲੈਕਸ਼ਨ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904