ਦਿਲ ਦਹਿਲਾਉਣ ਵਾਲਾ ਕਾਰਾ, ਪ੍ਰੇਮ ਵਿਆਹ ਤੋਂ ਖਫਾ ਭਰਾ ਨੇ ਕੀਤਾ ਭੈਣ ਦਾ ਕਤਲ
ਏਬੀਪੀ ਸਾਂਝਾ | 07 Oct 2019 06:57 PM (IST)
ਪੱਛਮੀ ਯੂਪੀ ਦੇ ਮੁਜ਼ਫਰਨਗਰ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਕੁੜੀ ਨੂੰ ਉਸ ਦੇ ਭਰਾ ਨੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਕਤਲ ਨੂੰ ਅਣਖ ਖਾਤਰ ਕਤਲ ਦੱਸਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪਿੰਡ ‘ਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਸੰਕੇਤਕ ਤਸਵੀਰ
ਮੁਜ਼ਫਰਨਗਰ: ਪੱਛਮੀ ਯੂਪੀ ਦੇ ਮੁਜ਼ਫਰਨਗਰ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਕੁੜੀ ਨੂੰ ਉਸ ਦੇ ਭਰਾ ਨੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਕਤਲ ਨੂੰ ਅਣਖ ਖਾਤਰ ਕਤਲ ਦੱਸਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪਿੰਡ ‘ਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਪੁਲਿਸ ਮੁਤਾਬਕ 20 ਸਾਲ ਦੀ ਕੁੜੀ ਦਾ ਉਸ ਦੇ ਭਰਾ ਨੇ ਗੋਲੀ ਮਾਰ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਕੁੜੀ ਪਰਿਵਾਰ ਦੀ ਮਰਜ਼ੀ ਖਿਲਾਫ ਪ੍ਰੇਮ ਵਿਆਹ ਕਰਨ ਤੋਂ ਬਾਅਦ ਪਹਿਲੀ ਵਾਰ ਆਪਣੇ ਪਰਿਵਾਰ ਨੂੰ ਮਿਲਣ ਆਈ ਸੀ। ਘਟਨਾ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇਪਾਲ ਸਿੰਘ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਜਨਸਠ ਥਾਣਾ ਖੇਤਰ ਦੇ ਕਵਾਲ ਪਿੰਡ ‘ਚ ਇਹ ਘਟਨਾ ਹੋਈ। ਉਨ੍ਹਾਂ ਦੱਸਿਆ ਕਿ ਕੁੜੀ ਨੇ ਸ਼ਾਹਵਾਜ ਨਾਂ ਦੇ ਵਿਅਕਤੀ ਨਾਲ ਵਿਆਹ ਕੀਤਾ ਸੀ। ਇਸ ਤੋਂ ਬਾਅਦ ਜਦੋਂ ਉਹ ਘਰ ਆਈ ਤਾਂ ਉਸ ਦੇ ਭਰਾ ਸਨਵਰ ਨੂੰ ਪਤਾ ਲੱਗ ਗਿਆ ਜਿਸ ਨੇ ਆਪਣੀ ਭੈਣ ਨੂੰ ਗੋਲੀ ਮਾਰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮ ਅਜੇ ਫਰਾਰ ਹੈ। ਉਧਰ ਪੁਲਿਸ ਨੇ ਮ੍ਰਿਤਕ ਦੇਹ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪਿੰਡ ‘ਚ ਸੁਰੱਖਿਆ ਦੇ ਬੰਦੋਬਸਤ ਕੀਤੇ ਗਏ ਹਨ।