ਨਵੀਂ ਦਿੱਲੀ: ਪੰਜਾਬ ਦੇ ਹੁਸ਼ਿਆਰਪੁਰ 'ਚ ਬਿਹਾਰ ਦੇ ਪ੍ਰਵਾਸੀ ਪਰਿਵਾਰ ਦੀ ਧੀ ਨਾਲ ਹੋਈ ਬੇਰਹਿਮੀ 'ਤੇ ਭਾਜਪਾ ਨੇ ਰਾਹੁਲ ਗਾਂਧੀ ਨੂੰ ਘੇਰਿਆ ਸੀ। ਸੂਚਨਾ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਸੀ ਕਿ ਹਾਥਰਸ ਨੂੰ ਲੈ ਕੇ ਅੰਦੋਲਨ ਕਰਨ ਵਾਲੇ ਰਾਹੁਲ ਗਾਂਧੀ ਹੁਸ਼ਿਆਰਪੁਰ ਕਿਉਂ ਨਹੀਂ ਜਾਂਦੇ? ਬਿਹਾਰ ਦੀ ਧੀ ਨਾਲ ਜ਼ੁਲਮ ਹੋਇਆ ਉੱਥੇ ਕਾਂਗਰਸ ਦੀ ਸਰਕਾਰ ਹੈ, ਤੇਜਸਵੀ-ਰਾਹੁਲ ਗਾਂਧੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ।ਪ੍ਰਕਾਸ਼ ਜਾਵਡੇਕਰ ਨੇ ਕਿਹਾ, “ਬਿਹਾਰ ਦੇ ਦਲਿਤ ਪ੍ਰਵਾਸੀ ਮਜ਼ਦੂਰ ਦੀ ਛੇ ਸਾਲ ਦੀ ਬੇਟੀ ਨਾਲ ਬਲਾਤਕਾਰ ਕੀਤਾ ਗਿਆ। ਬਲਾਤਕਾਰ ਤੋਂ ਬਾਅਦ ਉਸ ਨੂੰ ਮਾਰ ਦਿੱਤਾ ਗਿਆ।"


ਇਸ ਤੇ ਰਾਹੁਲ ਗਾਂਧੀ ਨੇ ਭਾਜਪਾ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ, ਜੇ ਯੂਪੀ ਵਾਂਗ, ਪੰਜਾਬ ਅਤੇ ਰਾਜਸਥਾਨ ਦੀਆਂ ਸਰਕਾਰਾਂ ਇਸ ਗੱਲ ਤੋਂ ਇਨਕਾਰ ਕਰਦੀਆਂ ਹਨ ਕਿ ਲੜਕੀ ਨਾਲ ਬਲਾਤਕਾਰ ਨਹੀਂ ਹੋਇਆ, ਉਸ ਦੇ ਪਰਿਵਾਰ ਨੂੰ ਧਮਕੀ ਦਿੰਦੀਆਂ ਹਨ ਅਤੇ ਇਨਸਾਫ਼ ਦਾ ਰਾਹ ਰੋਕ ਦੀਆਂ ਹਨ। ਤਾਂ ਮੈਂ ਨਿਆਂ ਦੀ ਲੜ੍ਹਾਈ ਲਈ ਉਥੇ ਵੀ ਜਾਵਾਂਗਾ।"


ਦੱਸ ਦਈਏ ਕਿ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋਈ ਇਸ ਵਾਰਦਾਤ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਬੱਚੀ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚੀ ਦਾ ਪਿਤਾ ਇੱਕ ਹਵੇਲੀ 'ਚ ਕੰਮ ਕਰਦਾ ਹੈ। ਇਸ ਹਵੇਲੀ ਦੇ ਮਾਲਕ ਦੇ ਪੋਤੇ 'ਤੇ ਇਸ ਘਟਨਾ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ।ਪੁਲਿਸ ਨੇ ਦਾਦੇ ਅਤੇ ਪੋਤੇ ਦੋਵਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਸਪੀਡ ਟ੍ਰਾਈਲ ਕਰਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।