ਪੜਚੋਲ ਕਰੋ

ਬੌਰਿਸ ਜੌਹਨਸਨ ਦੀ ਭਾਰਤ ਫੇਰੀ ਤੋਂ ਪਹਿਲਾਂ ਬ੍ਰਿਟੇਨ 'ਚ ਕਿਸਾਨ ਅੰਦਲੋਨ ਦਾ ਪੁਆੜਾ

ਇੱਕ ਹਫ਼ਤਾ ਪਹਿਲਾਂ ਬਰਤਾਨਵੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਕਮੇਟੀ ਰੂਮ ’ਚ ਭਾਰਤ ਦੇ ਖੇਤੀ ਸੁਧਾਰਾਂ ਨੂੰ ਲੈ ਕੇ ਭਾਰਤ ’ਚ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਚਰਚਾ ਹੋਈ ਸੀ।

ਲੰਡਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ਭਾਰਤ ਦੌਰੇ ਮੌਕੇ ਕਿਸਾਨ ਅੰਦਲੋਨ ਦਾ ਮੁੱਦਾ ਗਰਮਾ ਸਕਦਾ ਹੈ। ਉਹ ਅਪਰੈਲ ਦੇ ਅਖ਼ੀਰ ਵਿੱਚ ਭਾਰਤ ਦਾ ਦੌਰਾ ਕਰ ਰਹੇ ਹਨ। ਬੌਰਿਸ ਜੌਹਨਸਨ ਨੇ ਇਸ ਤੋਂ ਪਹਿਲਾਂ ਗਣਤੰਤਰ ਦਿਵਸ ਲਈ ਜਨਵਰੀ ਮਹੀਨੇ ਭਾਰਤ ਆਉਣਾ ਸੀ, ਪਰ ਕੋਵਿਡ-19 ਦੇ ਸੰਕਟ ਕਾਰਨ ਇਹ ਦੌਰਾ ਮੁਲਤਵੀ ਕਰਨਾ ਪਿਆ ਸੀ। ਉਸ ਵੇਲੇ ਚਰਚਾ ਸੀ ਕਿ ਉਨ੍ਹਾਂ ਨੇ ਕਿਸਾਨ ਅੰਦਲੋਨ ਕਰਕੇ ਦੌਰਾ ਰੱਦ ਕੀਤਾ ਸੀ।

ਉਧਰ, ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ਦੌਰੇ ਦਾ ਐਲਾਨ ਹੁੰਦਿਆਂ ਹੀ ਬ੍ਰਿਟੇਨ ਵਿੱਚ ਕਿਸਾਨ ਅੰਦੋਲਨ ਦਾ ਮੁੱਦਾ ਗਰਮਾ ਗਿਆ। ਬ੍ਰਿਟੇਨ ਦੇ ਉੱਪਰਲੇ ਸਦਨ ਹਾਊਸ ਆਫ ਲਾਰਡਜ਼ ਦੇ ਮੈਂਬਰਾਂ ਨੇ ਭਾਰਤ ਵਿਚਲੀਆਂ ਗ਼ੈਰ ਸਰਕਾਰੀ ਸੰਸਥਾਵਾਂ, ਅਕਾਦਮੀਆਂ ਤੇ ਹੋਰਨਾਂ ਗਰੁੱਪਾਂ ਦੀ ਆਜ਼ਾਦੀ ਦੇ ਮੁੱਦੇ ’ਤੇ ਚਰਚਾ ਕੀਤੀ ਤੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਤੋਂ ਮੰਗ ਕੀਤੀ ਕਿ ਉਹ ਅਗਲੇ ਮਹੀਨੇ ਭਾਰਤ ਫੇਰੀ ਦੌਰਾਨ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਕੋਲ ਇਹ ਮੁੱਦਾ ਜ਼ਰੂਰ ਚੁੱਕਣ।

ਉੱਪਰਲੇ ਸਦਨ ’ਚ ਕਰਾਸਬੈਂਚ ਤੋਂ ਸੰਸਦ ਮੈਂਬਰ ਲਾਰਡ ਰਿਚਰਡ ਹੈਰਿਸ ਨੇ ‘ਭਾਰਤ: ਆਜ਼ਾਦੀ ’ਤੇ ਪਾਬੰਦੀਆਂ’ ਦੇ ਮੁੱਦੇ ’ਤੇ ਬਹਿਸ ਦਾ ਸੱਦਾ ਦਿੱਤਾ ਸੀ ਤੇ ਬਰਤਾਨਵੀ ਮੰਤਰੀ ਲਾਰਡ ਜ਼ੈਕ ਗੋਲਡਸਮਿੱਥ ਨੇ ਸਰਕਾਰ ਵੱਲੋਂ ਭਾਰਤ ਤੇ ਬਰਤਾਨੀਆ ਵਿਚਾਲੇ ਨਜ਼ਦੀਕੀ ਰਿਸ਼ਤਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਰਿਸ਼ਤੇ ਬਰਤਾਨੀਆ ਨੂੰ ਭਾਰਤ ਕੋਲ ਇਹ ਮਸਲਾ ਚੁੱਕਣ ਦੀ ਇਜਾਜ਼ਤ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਤੇ ਬਰਤਾਨੀਆ ਵਿਚਾਲੇ ਰਿਸ਼ਤੇ ਬਹੁਤ ਗਹਿਰੇ ਤੇ ਵੱਡੇ ਹਨ ਤੇ ਦੋਵਾਂ ਮੁਲਕਾਂ ਵਿਚਾਲੇ ਚੰਗੇ ਕਾਰੋਬਾਰੀ ਸਬੰਧ ਵੀ ਹਨ। ਉਨ੍ਹਾਂ ਕਿਹਾ, ‘ਸਾਡਾ ਨਜ਼ਰੀਆ ਹਮੇਸ਼ਾ ਭਾਰਤ ਸਰਕਾਰ ਕੋਲ ਕੋਈ ਵੀ ਮੁੱਦਾ ਸਿੱਧੇ ਤੌਰ ’ਤੇ ਚੁੱਕਣ ਦਾ ਰਿਹਾ ਹੈ। ਮਨੁੱਖੀ ਅਧਿਕਾਰਾਂ ਦੇ ਮੁੱਦੇ ’ਤੇ ਅਸੀਂ ਭਾਰਤ ਨਾਲ ਸਿੱਧੀ ਵਾਰਤਾ ਜਾਰੀ ਰੱਖਾਂਗੇ ਤੇ ਮੰਤਰਾਲਾ ਪੱਧਰ ਤੋਂ ਇਲਾਵਾ ਜਿਸ ਵੀ ਤਰ੍ਹਾਂ ਹੋ ਸਕਿਆ ਅਸੀਂ ਭਾਰਤ ਕੋਲ ਆਪਣੀ ਆਵਾਜ਼ ਚੁੱਕਦੇ ਰਹਾਂਗੇ।’

ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਜਲਦੀ ਹੀ ਭਾਰਤ ਜਾ ਰਹੇ ਹਨ। ਭਾਰਤ ਸਰਕਾਰ ਨਾਲ ਦੁਵੱਲੇ ਤੇ ਬਹੁ-ਪੱਖੀ ਮੁੱਦਿਆਂ ’ਤੇ ਚਰਚਾ ਕਰਨ ਦਾ ਇਹ ਵੱਡਾ ਮੌਕਾ ਹੈ। ਬੇਸ਼ੱਕ ਸਾਡੇ ਕੁਝ ਵਿਸ਼ੇਸ਼ ਮਸਲੇ ਵੀ ਹਨ ਪਰ ਪ੍ਰਧਾਨ ਮੰਤਰੀ ਭਾਰਤ ’ਚ ਆਜ਼ਾਦੀ ’ਤੇ ਪਾਬੰਦੀਆਂ ਬਾਰੇ ਮਸਲਾ ਆਪਣੇ ਭਾਰਤੀ ਹਮਰੁਤਬਾ ਕੋਲ ਜ਼ਰੂਰ ਚੁੱਕਣਗੇ।’

ਉੱਪਰਲੇ ਸਦਨ ’ਚ ਹੋਈ ਚਰਚਾ ਦੌਰਾਨ ਤਕਰੀਬਨ ਅੱਠ ਸੰਸਦ ਮੈਂਬਰਾਂ ਨੇ ਜੌਹਨਸਨ ਦੀ ਅਗਵਾਈ ਹੇਠਲੀ ਸਰਕਾਰ ਨੂੰ ਭਾਰਤ ’ਚ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਦਾ ਦਫ਼ਤਰ ਬੰਦ ਹੋਣ ਤੇ ਇਸ ਦੇ ਬੈਂਕ ਖਾਤਿਆਂ ਨਾਲ ਲੈਣ-ਦੇਣ ਰੋਕੇ ਜਾਣ, ਕਸ਼ਮੀਰ ਦੀ ਸਥਿਤੀ, ਪੱਤਰਕਾਰਾਂ ਨੂੰ ਕੈਦ ਕਰਨਾ, ਗ਼ੈਰ-ਹਿੰਦੂ ਘੱਟ ਗਿਣਤੀਆਂ, ਦਲਿਤ ਕਾਰਕੁਨਾਂ, ਐਨਜੀਓ ਤੇ ਮਨੁੱਖੀ ਅਧਿਕਾਰ ਦੀ ਉਲੰਘਣਾ ਖ਼ਿਲਾਫ਼ ਮੁਹਿੰਮ ਛੇੜਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੇ ਡਰ ਜਿਹੇ ਮਸਲੇ ਚੁੱਕਣ ਦੀ ਅਪੀਲ ਕੀਤੀ।

ਦੱਸ ਦਈਏ ਕਿ ਇੱਕ ਹਫ਼ਤਾ ਪਹਿਲਾਂ ਬਰਤਾਨਵੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਕਮੇਟੀ ਰੂਮ ’ਚ ਭਾਰਤ ਦੇ ਖੇਤੀ ਸੁਧਾਰਾਂ ਨੂੰ ਲੈ ਕੇ ਭਾਰਤ ’ਚ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਚਰਚਾ ਹੋਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Embed widget