ਭਾਰੀ ਬਾਰਿਸ਼ ਦੇ ਵਿਚਕਾਰ ਸ਼ਨੀਵਾਰ ਨੂੰ ਦੱਖਣ ਪੂਰਬੀ ਦਿੱਲੀ ਦੇ ਜੈਤਪੁਰ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ, ਜਦੋਂ ਇੱਕ ਘਰ ਦੀ ਕੰਧ ਡਿੱਗ ਗਈ ਤੇ ਕਈ ਲੋਕ ਮਲਬੇ ਹੇਠ ਦੱਬ ਗਏ। ਇਸ ਹਾਦਸੇ ਵਿੱਚ 8 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਹੁਣ ਇਹ ਖੁਲਾਸਾ ਹੋਇਆ ਹੈ ਕਿ 7 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਅਤੇ ਬਚਾਅ ਟੀਮ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਮ੍ਰਿਤਕਾਂ ਵਿੱਚ 3 ਪੁਰਸ਼, 2 ਔਰਤਾਂ ਅਤੇ 2 ਲੜਕੀਆਂ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਹਾਦਸੇ ਵਿੱਚ ਜ਼ਖਮੀ ਹੋਏ 5 ਲੋਕਾਂ ਨੂੰ ਸਫਦਰਜੰਗ ਹਸਪਤਾਲ ਲਿਆਂਦਾ ਗਿਆ, ਜਿੱਥੇ 3 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ 3 ਜ਼ਖਮੀਆਂ ਨੂੰ ਏਮਜ਼ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਸਾਰਿਆਂ ਦੀ ਮੌਤ ਹੋ ਗਈ। ਇੱਕ ਹੋਰ ਵਿਅਕਤੀ ਹਸੀਬੁਲ ਅਜੇ ਵੀ ਜ਼ਖਮੀ ਹੈ ਤੇ ਉਸਦਾ ਇਲਾਜ ਸਫਦਰਜੰਗ ਹਸਪਤਾਲ ਵਿੱਚ ਚੱਲ ਰਿਹਾ ਹੈ।
ਮ੍ਰਿਤਕਾਂ ਵਿੱਚ 30 ਸਾਲਾ ਸ਼ਬੀਬੁਲ, 30 ਸਾਲਾ ਰਬੀਬੁਲ ਅਤੇ 45 ਸਾਲਾ ਮੁੱਟੂ ਅਲੀ ਸ਼ਾਮਲ ਹਨ। ਔਰਤਾਂ ਵਿੱਚੋਂ 25 ਸਾਲਾ ਰੁਬੀਨਾ ਅਤੇ 25 ਸਾਲਾ ਡੌਲੀ ਦੀ ਮੌਤ ਹੋ ਗਈ। ਕੁੜੀਆਂ ਵਿੱਚੋਂ 6 ਸਾਲਾ ਰੁਖਸਾਨਾ ਅਤੇ 7 ਸਾਲਾ ਹਸੀਨਾ ਦੀ ਮੌਤ ਹੋ ਗਈ।
ਸਥਾਨਕ ਨਿਵਾਸੀ ਆਨੰਦ ਜੈਸਵਾਲ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਬਿਨਾਂ ਕਿਸੇ ਦੇਰੀ ਦੇ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ ਤੇ ਫਸੇ ਲੋਕਾਂ ਨੂੰ ਕੱਢਣ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬਹੁਤ ਦਰਦਨਾਕ ਸੀ ਅਤੇ ਜ਼ਿਆਦਾਤਰ ਲੋਕ ਮੌਕੇ 'ਤੇ ਹੀ ਗੰਭੀਰ ਜ਼ਖਮੀ ਹੋ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : - https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ