ਪੜਚੋਲ ਕਰੋ

ਪੱਤਰਕਾਰ ਨੇ ਛਾਪਿਆ ਸੀ ਬਲਾਤਕਾਰੀ ਬਾਬੇ ਦਾ 'ਪੂਰਾ ਸੱਚ', ਮਗਰੋਂ ਹੋ ਗਿਆ ਸੀ ਕਤਲ, ਜਾਣੋ ਪੂਰੀ ਕਹਾਣੀ

ਚੰਡੀਗੜ੍ਹ: ਦੋ ਸਾਧਵੀਆਂ ਨਾਲ ਬਲਾਤਕਾਰ ਦੇ ਇਲਜ਼ਾਮ ਹੇਠ 20 ਸਾਲ ਦੀ ਕੈਦ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵੀ ਵਧ ਸਕਦੀਆਂ ਹਨ। ਕੁਝ ਹੀ ਦੇਰ ਵਿੱਚ ਉਸ ਵਿਰੁੱਧ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਫੈਸਲਾ ਸੁਣਾਉਣਾ ਹੈ। ਰਾਮਚੰਦਰ ਛੱਤਰਪਤੀ ਸਿਰਸਾ ਤੋਂ 'ਪੂਰਾ ਸੱਚ' ਨਾਂ ਦਾ ਅਖ਼ਬਾਰ ਕੱਢਦੇ ਸਨ ਤੇ ਆਪਣੇ ਅਖ਼ਬਾਰ ਰਾਹੀਂ ਹੀ ਉਨ੍ਹਾਂ ਰਾਮ ਰਹੀਮ ਦਾ ਉਹ ਕਾਲਾ ਸੱਚ ਦੁਨੀਆ ਸਾਹਮਣੇ ਲਿਆਂਦਾ ਸੀ, ਜਿਸ ਬਦਲੇ ਉਹ ਅੱਜ ਜੇਲ੍ਹ ਵਿੱਚ ਹੈ। ਰਾਮਚੰਦਰ ਹੀ ਉਹ ਪੱਤਰਕਾਰ ਸਨ ਜਿਨ੍ਹਾਂ ਉਨ੍ਹਾਂ ਦੋ ਸਾਧਵੀਆਂ ਵੱਲੋਂ ਲਿਖੀ ਚਿੱਠੀ ਆਪਣੇ ਅਖ਼ਬਾਰ ਵਿੱਚ ਪ੍ਰਕਾਸ਼ਿਤ ਕੀਤੀ ਸੀ, ਜਿਸ ਦੇ ਆਧਾਰ 'ਤੇ ਡੇਰਾ ਮੁਖੀ ਵਿਰੁੱਧ ਬਲਾਤਕਾਰ ਦਾ ਮਾਮਲਾ ਚੱਲਿਆ ਤੇ ਉਸ ਨੂੰ ਸਜ਼ਾ ਵੀ ਹੋਈ। ਖ਼ਬਰ ਛਪਣ ਮਗਰੋਂ ਗੁਰਮੀਤ ਰਾਮ ਰਹੀਮ ਦੇ ਗੁੰਡੇ ਪੱਤਰਕਾਰ ਨੂੰ ਧਮਕੀਆਂ ਦਿੰਦੇ ਸਨ, ਪਰ ਛੱਤਰਪਤੀ ਬਗ਼ੈਰ ਡਰੇ ਡੇਰਾ ਮੁਖੀ ਵਿਰੁੱਧ ਖ਼ਬਰਾਂ ਲਾਉਂਦੇ ਰਹੇ। ਧਮਕੀਆਂ ਦਰਮਿਆਨ 24 ਅਕਤੂਬਰ, 2002 ਨੂੰ ਦੋ ਵਿਅਕਤੀਆਂ ਨੇ ਛੱਤਰਪਤੀ ਉੱਪਰ ਹਮਲਾ ਕਰ ਦਿੱਤਾ ਸੀ। ਪੱਤਰਕਾਰ ਦੀ ਹੱਤਿਆ ਦਾ ਇਲਜ਼ਾਮ ਡੇਰਾ ਮੁਖੀ 'ਤੇ ਵੀ ਲੱਗਿਆ। ਆਪਣੇ ਪਿਤਾ ਦੇ ਕਤਲ ਦੇ ਇਨਸਾਫ਼ ਦੀ ਆਸ ਵਿੱਚ ਅੰਸ਼ੁਲ ਛੱਤਰਪਤੀ ਨੇ 'ਏਬੀਪੀ ਨਿਊਜ਼' ਨੂੰ ਪੂਰੀ ਕਹਾਣੀ ਦੱਸੀ। ਅੰਸ਼ੁਲ ਨੇ ਦੱਸਿਆ ਕਿ ਰਾਮ ਰਹੀਮ ਦੇ ਸਿਆਸੀ ਅਸਰ ਰਸੂਖ ਕਰਕੇ ਪੁਲਿਸ ਉਸ ਵਿਰੁੱਧ ਕਾਰਵਾਈ ਨਹੀਂ ਸੀ ਕਰ ਰਹੀ ਤੇ ਨਿਆਂ ਲਈ ਉਨ੍ਹਾਂ ਦਰ-ਦਰ ਭਟਕਣਾ ਵੀ ਪਿਆ। ਉਸ ਨੇ ਦੱਸਿਆ ਕਿ ਸਾਲ 2001 ਦੌਰਾਨ ਰਾਮਚੰਦਰ ਛੱਤਰਪਤੀ ਨੇ ਡੇਰਾ ਸਿਰਸਾ ਵਿਰੁੱਧ ਸ਼ਰਧਾਲੂਆਂ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਸਬੰਧੀ ਖ਼ਬਰਾਂ ਛਾਪੀਆਂ ਸਨ। ਡੇਰੇ ਵਿਰੁੱਧ ਆਵਾਜ਼ ਚੁੱਕਣ 'ਤੇ ਹੀ ਉਨ੍ਹਾਂ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਇਸ ਮਗਰੋਂ ਛੱਤਰਪਤੀ ਨੂੰ ਉਨ੍ਹਾਂ ਸਾਧਵੀਆਂ ਦੀ ਚਿੱਠੀ ਮਿਲੀ ਜਿਸ ਵਿੱਚ ਗੁਰਮੀਤ ਰਾਮ ਰਹੀਮ ਵਿਰੁੱਧ ਬਲਾਤਕਾਰ ਕਰਨ ਦੇ ਦੋਸ਼ ਲਾਏ ਗਏ ਸਨ। ਛੱਤਰਪਤੀ ਨੇ ਇਸ ਨੂੰ ਅਖ਼ਬਾਰ ਵਿੱਚ ਛਾਪਿਆ। ਇਸ ਤੋਂ ਬਾਅਦ ਛੱਤਰਪਤੀ ਨੂੰ ਕਾਫੀ ਧਮਕੀਆਂ ਮਿਲਣ ਲੱਗੀਆਂ। 24 ਅਕਤੂਬਰ, 2002 ਨੂੰ ਛੱਤਰਪਤੀ 'ਤੇ ਗੋਲ਼ੀਆਂ ਚਲਾਈਆਂ ਗਈਆਂ ਤੇ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਸਥਾਨਕ ਹਸਪਤਾਲ ਤੋਂ ਆਰਾਮ ਨਾ ਮਿਲਦਾ ਵੇਖ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਲਿਜਾਂਦਾ ਗਿਆ, ਜਿੱਥੇ ਛੱਤਰਪਤੀ ਦੀ ਮੌਤ ਹੋ ਗਈ। ਪਰਿਵਾਰ ਨੇ ਰਾਮ ਰਹੀਮ ਵਿਰੁੱਧ ਮਾਮਲਾ ਦਰਜ ਕਰਵਾਇਆ ਪਰ ਪੁਲਿਸ ਨੇ ਖ਼ਾਸ ਕਾਰਵਾਈ ਨਹੀਂ ਕੀਤੀ। ਅੰਸ਼ੁਲ ਨੇ ਦੱਸਿਆ ਕਿ ਨਵੰਬਰ 2003 ਨੂੰ ਉਸ ਦੇ ਪਿਤਾ ਦੀ ਮੌਤ ਦੀ ਜਾਂਚ ਸੀਬੀਆਈ ਹਵਾਲੇ ਕਰ ਦਿੱਤੀ ਗਈ ਤੇ ਕੇਂਦਰੀ ਜਾਂਚ ਏਜੰਸੀ ਨੇ ਸਾਲ 2007 ਨੂੰ ਰਾਮ ਰਹੀਮ ਨੂੰ ਕਤਲ ਦੀ ਸਾਜ਼ਿਸ਼ ਰਚਣ ਦਾ ਮੁਲਜ਼ਮ ਮੰਨ ਲਿਆ ਸੀ। ਹੁਣ ਇਸ ਮਾਮਲੇ ਵਿੱਚ ਰਾਮ ਅਦਾਲਤ ਨੇ ਸੁਣਵਾਈ ਪੂਰੀ ਕਰ ਲਈ ਹੈ ਤੇ 17 ਸਾਲ ਪੁਰਾਣੇ ਇਸ ਕਤਲ ਕੇਸ ਦਾ ਫੈਸਲਾ ਅੱਜ ਸੁਣਾਇਆ ਜਾਵੇਗਾ। ਇਸ ਤੋਂ ਇਲਾਵਾ ਰਾਮ ਰਹੀਮ ਵਿਰੁੱਧ ਆਪਣੇ ਡੇਰੇ ਦੇ ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦਾ ਕੇਸ ਵੀ ਚੱਲ ਰਿਹਾ ਹੈ। ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 10-10 ਸਾਲ ਦੀ ਵੱਖ-ਵੱਖ ਯਾਨੀ ਕਿ ਕੁੱਲ 20 ਸਾਲ ਦੀ ਕੈਦ ਮਿਲੀ ਹੈ। 25 ਅਗਸਤ 2017 ਨੂੰ ਡੇਰਾ ਮੁਖੀ ਨੂੰ ਬਲਾਤਕਾਰ ਦਾ ਦੋਸ਼ੀ ਐਲਾਨੇ ਜਾਣ ਮਗਰੋਂ ਵੱਡੇ ਪੱਧਰ 'ਤੇ ਹਿੰਸਾ ਭੜਕ ਗਈ ਸੀ। ਇਸ ਦੌਰਾਨ ਫ਼ੌਜੀ ਤੇ ਪੁਲਿਸ ਕਾਰਵਾਈ ਵੀ ਹੋਈ ਜਿਸ ਵਿੱਚ 43 ਲੋਕਾਂ ਦੀ ਮੌਤ ਹੋ ਗਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget