Himachal Pradesh - ਖ਼ਬਰ ਹਿਮਾਚਲ ਪ੍ਰਦੇਸ਼ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਸਕਰਬ ਟਾਈਫਸ ਨਾਲ ਇੱਕ ਹੋਰ ਮੌਤ ਹੋ ਗਈ ਹੈ। ਸੂਬੇ ਵਿੱਚ ਇਸ ਬਿਮਾਰੀ ਕਾਰਨ ਦੂਜੀ ਮੌਤ ਹੋਈ ਹੈ। ਸ਼ਿਮਲਾ ਦੇ ਆਈ.ਜੀ.ਐਮ.ਸੀ ਹਸਪਤਾਲ ਵਿੱਚ ਹੁਣ ਤੱਕ 102 ਲੋਕ ਇਸ ਬਿਮਾਰੀ ਨਾਲ ਸੰਕਰਮਿਤ ਪਾਏ ਗਏ ਹਨ।


ਦੱਸ ਦਈਏ ਕਿ ਇਹ 35 ਸਾਲਾ ਔਰਤ ਸੋਲਨ ਦੇ ਅਰਕੀ ਦੀ ਰਹਿਣ ਵਾਲੀ ਸੀ। ਆਈ.ਜੀ.ਐਮ.ਸੀ ਦੇ ਸੀਨੀਅਰ ਮੈਡੀਕਲ ਸੁਪਰਡੈਂਟ ਡਾਕਟਰ ਰਾਹੁਲ ਰਾਓ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਔਰਤ ਦੀ ਮੌਤ ਸਕਰਬ ਟਾਈਫਸ ਨਾਲ ਹੋਈ ਹੈ। ਹੁਣ ਤੱਕ 528 ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 102 ਲੋਕ ਸਕਰਬ ਟਾਈਫਸ ਨਾਲ ਪੀੜਤ ਪਾਏ ਗਏ ਹਨ। ਇਸ ਤੋਂ ਪਹਿਲਾਂ ਵੀ ਅਰਕੀ ਇਲਾਕੇ ਦੀ ਇੱਕ ਔਰਤ ਦੀ ਮੌਤ ਹੋ ਚੁੱਕੀ ਹੈ।  ਹਰ ਸਾਲ ਅਗਸਤ ਅਤੇ ਸਤੰਬਰ ਦੇ ਮਹੀਨਿਆਂ ਵਿੱਚ ਸਕਰੱਬ ਦੇ ਮਾਮਲਿਆਂ ਵਿੱਚ ਵਾਧਾ ਹੁੰਦਾ ਹੈ।


ਸਕਰਬ ਟਾਈਫਸ ਥ੍ਰੋਮਬੋਸਾਈਟੋਪੇਨਿਕ ਮਾਈਟਸ ਨਾਮ ਦੇ ਕੀੜੇ ਦੇ ਕੱਟਣ ਨਾਲ ਹੁੰਦਾ ਹੈ। ਇਹ ਕੀੜਾ ਜਦੋਂ ਸਰੀਰ ਵਿੱਚ ਦਾਖਲ ਹੁੰਦਾ ਹੈ ਤਾਂ ਸਕਰਬ ਟਾਈਫਸ ਦੇ ਬੈਕਟੀਰੀਆ ਸਰੀਰ ਵਿੱਚ ਵਧਣ ਲੱਗਦੇ ਹਨ। ਖੇਤਾਂ ਵਿੱਚ ਕੰਮ ਕਰਨ ਜਾਂਦੇ ਸਮੇਂ ਅਕਸਰ ਇਹਨਾਂ ਕੀੜਿਆ ਵਲੋਂ ਲੋਕਾਂ ਨੂੰ ਕੱਟ ਲਿਆ ਜਾਂਦਾ ਹੈ।


ਮਿਲੀ ਜਾਣਕਾਰੀ ਅਨੁਸਾਰ ਸਕਰਬ ਟਾਈਫਸ ਦੇ ਮਰੀਜ਼ਾਂ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਅਕੜਾਅ ਅਤੇ ਸਰੀਰ ਦੇ ਟੁੱਟਣ ਦੀ ਸਮੱਸਿਆ ਹੁੰਦੀ ਹੈ। ਇਨ੍ਹਾਂ ਲੱਛਣਾਂ ਦੇ ਸਾਹਮਣੇ ਆਉਣ 'ਤੇ ਲੋਕਾਂ ਨੂੰ ਜਲਦੀ ਹਸਪਤਾਲ ਆ ਕੇ ਟੈਸਟ ਕਰਵਾਉਣਾ ਚਾਹੀਦਾ ਹੈ। ਲੋਕਾਂ ਨੂੰ ਬਚਾਅ ਲਈ ਘਾਹ ਅਤੇ ਖੇਤਾਂ ਵਿੱਚ ਜਾਣ ਤੋਂ ਬਚਣਾ ਚਾਹੀਦਾ ਹੈ। ਜੇਕਰ ਜਾਣਾ ਜ਼ਰੂਰੀ ਹੋਵੇ ਤਾਂ ਪੂਰੇ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਲਓ। ਹਿਮਾਚਲ ਵਿੱਚ ਹਰ ਸਾਲ ਵੱਡੀ ਗਿਣਤੀ ਵਿੱਚ ਸਕਰੱਬ ਟਾਈਫਸ ਦੇ ਮਾਮਲੇ ਸਾਹਮਣੇ ਆਉਂਦੇ ਹਨ।


 ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :



Join Our Official Telegram Channel : - 
https://t.me/abpsanjhaofficial