ਪੜਚੋਲ ਕਰੋ
Advertisement
ਫੂਲਕਾ ਨੇ ਛੱਡਿਆ 'ਆਪ' ਦਾ ਸਾਥ, ਦੋ ਸਤਰਾਂ 'ਚ ਹੀ ਲਿਖਿਆ ਅਸਤੀਫ਼ਾ
ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਫੂਲਕਾ ਲੰਮਾ ਸਮਾਂ ਪਾਰਟੀ ਨਾਲ ਜੁੜੇ ਰਹੇ ਪਰ ਫਿਰ ਵੀ ਉਨ੍ਹਾਂ ਸਿਰਫ਼ ਦੋ ਸਤਰਾਂ ਵਿੱਚ ਅਸਤੀਫ਼ਾ ਲਿਖ ਕੇ ਕੇਜਰੀਵਾਲ ਨੂੰ ਨਿੱਜੀ ਤੌਰ 'ਤੇ ਸੌਂਪਿਆ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਵਿਧਾਨ ਸਭਾ ਤੋਂ ਵੀ ਅਸਤੀਫ਼ਾ ਦੇ ਚੁੱਕੇ ਹਨ, ਜੋ ਹਾਲੇ ਤਕ ਪ੍ਰਵਾਨ ਨਹੀਂ ਸੀ ਹੋਇਆ।
ਸਬੰਧਤ ਖ਼ਬਰ: ਪੰਜਾਬੀਆਂ ਦੀ ਮੰਨ ਕੇਜਰੀਵਾਲ ਨੇ ਰਾਹੁਲ ਗਾਂਧੀ ਨੂੰ ਦਿੱਤਾ ਵੱਡਾ ਝਟਕਾ
ਫੂਲਕਾ ਨੇ ਟਵੀਟ ਕਰਕੇ ਸੂਚਨਾ ਦਿੱਤੀ ਹੈ ਕਿ ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਅਸਤੀਫ਼ਾ ਨਾ ਦੇਣ ਦੀ ਅਪੀਲ ਕੀਤੀ ਪਰ ਉਹ ਨਾ ਮੰਨੇ।
ਐਚ.ਐਸ. ਫੂਲਕਾ ਨੇ ਕਿਹਾ ਹੈ ਕਿ ਉਹ ਭਲਕੇ ਚਾਰ ਵਜੇ ਪ੍ਰੈਸ ਕਾਨਫ਼ਰੰਸ ਕਰਨਗੇ ਤੇ 'ਆਪ' ਛੱਡਣ ਦੇ ਕਾਰਨ ਤੇ ਆਪਣੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਖੁਲਾਸਾ ਕਰਨਗੇ। ਫੂਲਕਾ ਦਾ ਇਹ ਅਸਤੀਫ਼ਾ 'ਆਪ' ਲਈ ਕਾਫੀ ਨੁਕਸਾਨਦਾਇਕ ਹੋ ਸਕਦਾ ਹੈ। ਸੱਜਣ ਕੁਮਾਰ ਵਿਰੁੱਧ ਕੇਸ ਜਿੱਤ ਕੇ ਉਨ੍ਹਾਂ ਦਾ ਕੱਦ ਵੀ ਵਧ ਗਿਆ ਸੀ, ਜਿਸ ਨੂੰ 'ਆਪ' ਹੁਣ ਆਪਣੇ ਹਿੱਤ ਵਿੱਚ ਨਹੀਂ ਵਰਤ ਸਕੇਗੀ। ਸਬੰਧਤ ਖ਼ਬਰ: ਫੂਲਕਾ ਆਪਣੇ ਅਸਤੀਫ਼ੇ 'ਤੇ ਕਾਇਮ, ਨਹੀਂ ਬਦਲਿਆ ਸਟੈਂਡ ਫੂਲਕਾ ਪਹਿਲਾਂ ਹੀ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਚੁੱਕੇ ਹਨ ਅਤੇ ਹੁਣ ਉਨ੍ਹਾਂ ਪਾਰਟੀ ਵੀ ਛੱਡ ਦਿੱਤੀ ਹੈ। ਜੇਕਰ ਵਿਧਾਨ ਸਭਾ ਦੇ ਸਪੀਕਰ ਉਨ੍ਹਾਂ ਦੇ ਅਸਤੀਫ਼ੇ ਨੂੰ ਮਨਜ਼ੂਰ ਕਰਦੇ ਹਨ ਅਤੇ ਜਾਂ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪਾਰਟੀ ਛੱਡ ਚੁੱਕੇ ਵਿਧਾਇਕ ਦੀ ਮੈਂਬਰੀ ਖਾਰਜ ਕਰਨ ਦੀ ਅਪੀਲ ਕਰਦੀ ਹੈ ਤਾਂ ਦਾਖਾ ਵਿਧਾਨ ਸਭਾ ਸੀਟ ਵੀ ਖਾਲੀ ਹੋ ਜਾਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਵਿੱਚ ਇੱਕ ਹੋਰ ਜ਼ਿਮਨੀ ਚੋਣ ਹੋਵੇਗੀ।I have resigned from AAP & handed over resignation to Kejriwal ji today. Though he asked me not to resign but I insisted. Will be briefing media tomorrow at 4pm at Press Club, Raisina Rd, New Delhi to explain the Reason of leaving AAP & my further plans.
— H S Phoolka (@hsphoolka) January 3, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement