ਪੜਚੋਲ ਕਰੋ

ਰਾਮ ਰਹੀਮ ਦੀ ਫਰਲੋ ਰੱਦ ਕਰਨ ਲਈ HSGMC ਨੇ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ

ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ਦੇ ਫੈਸਲੇ ’ਤੇ ਬੀਜਪੀ ਕਸੂਤੀ ਘਿਰ ਗਈ ਹੈ।

ਚੰਡੀਗੜ੍ਹ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ਦੇ ਫੈਸਲੇ ’ਤੇ ਬੀਜਪੀ ਕਸੂਤੀ ਘਿਰ ਗਈ ਹੈ।ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਹਰਿਆਣਾ ਨੂੰ ਬਲਾਤਕਾਰ ਅਤੇ ਕਤਲ ਮਾਮਲੇ 'ਚ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਫਰਲੋ ਰੱਦ ਕਰਨ ਸਬੰਧੀ ਮੰਗ ਪੱਤਰ ਦਿੱਤਾ।

ਹਰਿਆਣਾ ਸਿੱਖ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਰਾਮ ਰਹੀਮ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਡੱਕਿਆ ਜਾਏ।ਇਸ ਦੇ ਨਾਲ ਹੀ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਜਿਨ੍ਹਾਂ ਨੂੰ ਕਦੇ ਫਰਲੋ ਵੀ ਨਹੀਂ ਮਿਲੀ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਚਰਚਾ ਹੈ ਕਿ ਬੀਜੇਪੀ ਸਰਕਾਰ ਨੇ ਇਹ ਪੈਂਤੜਾ ਪੰਜਾਬ ਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਦੇ ਮੱਦੇਨਜ਼ਰ ਖੇਡਿਆ ਹੈ ਪਰ ਇਹ ਉਲਟਾ ਵੀ ਪੈ ਸਕਦਾ ਹੈ। ਉਂਝ ਵਿਰੋਧ ਮਗਰੋਂ ਹਰਿਆਣਾ ਸਰਕਾਰ ਨੇ ਸਫਾਈ ਦਿੰਦਿਆਂ ਕਿਹਾ ਹੈ ਕਿ ਇਸ ਫੈਸਲੇ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ। ਇਹ ਇਤਫਾਕਨ ਹੀ ਮੌਕਾ-ਮੇਲ ਹੋ ਗਿਆ ਹੈ।

ਉਧਰ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਕਰਦਿਆਂ ਡੇਰਾ ਮੁਖੀ ਰਾਮ ਰਹੀਮ ਦੀ ਰਿਹਾਈ ਰੱਦ ਕਰਨ ਦੀ ਮੰਗ ਕੀਤੀ ਹੈ। ਸਿੱਖ ਧਾਰਮਿਕ ਆਗੂਆਂ ਨੇ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਮੁਖੀ ਜਿਥੇ ਜਬਰ-ਜਨਾਹ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਬਰਗਾੜੀ ’ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨਾਲ ਵੀ ਉਸ ਦਾ ਸਿੱਧਾ ਸਬੰਧ ਜੁੜਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਮੌਕੇ ਭਾਜਪਾ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੀ ਹੈ।

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਹਰਿਆਣਾ ਸਰਕਾਰ ਇਸ ਫੈਸਲੇ ’ਤੇ ਮੁੜ ਵਿਚਾਰ ਕਰੇ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਿੱਖਾਂ ਤੋਂ ਇਸ ਗਲਤੀ ਦੀ ਮੁਆਫ਼ੀ ਵੀ ਮੰਗੇ। ਉਨ੍ਹਾਂ ਕਿਹਾ ਕਿ ਸਜ਼ਾਵਾਂ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਸਿੱਖ ਬੰਦੀ ਜੇਲ੍ਹਾਂ ਵਿਚ ਬੰਦ ਹਨ ਪਰ ਉਨ੍ਹਾਂ ਨੂੰ ਨਾ ਤਾਂ ਪੈਰੋਲ ਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ ਹੈ ਜਦਕਿ ਡੇਰਾ ਮੁਖੀ ਨੂੰ ਬਿਨਾਂ ਲੋੜ ’ਤੇ ਹੀ ਫਰਲੋ ਦਿੱਤੀ ਜਾ ਰਹੀ ਹੈ, ਜੋ ਸਿੱਖ ਭਾਈਚਾਰੇ ਨਾਲ ਵਿਤਕਰੇ ਵਾਲੇ ਵਤੀਰੇ ਦਾ ਪ੍ਰਮਾਣ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget