HSGMC - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬੀਤੇ ਦਿਨ ਅਸਤੀਫਿਆਂ ਦਾ ਦੌਰ ਦੇਖਣ ਨੂੰ ਮਿਲਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਅਸਤੀਫ਼ੇ ਦੇ ਦਿੱਤੇ ਹਨ। 14 ਅਗਸਤ ਨੂੰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਗਏ ਇਤਰਾਜ਼ ਪਿੱਛੋਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੁੱਜਾ ਸੀ। ਐਤਵਾਰ ਦੇਰ ਸ਼ਾਮ ਮਹੰਤ ਤੇ ਧਮੀਜਾ ਨੇ ਅਸਤੀਫ਼ੇ ਹਰਿਆਣਾ ਦੇ ਗ੍ਰਹਿ ਮੰਤਰੀ ਨੂੰ ਸੌਂਪੇ। ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ  ਵਿੱਚ ਪਿਛਲੇ ਕਈ ਦਿਨਾਂ ਤੋਂ ਵਿਵਾਦ ਭੱਖਿਆ ਹੋਇਆ ਹੈ। ਸੁਲ੍ਹਾ-ਸਫਾਈ ਦੀਆਂ ਕੋਸ਼ਿਸ਼ਾਂ ਅਜੇ ਤੱਕ ਕਾਮਯਾਬ ਨਹੀਂ ਹੋਈਆਂ।


14 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵਿੱਚ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਗਏ ਇਤਰਾਜ਼ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਣ ’ਤੇ  ਸਿੱਖ ਸਿਆਸਤ ਵਿੱਚ ਸੁਰਖੀਆਂ ਵਿੱਚ ਹੈ। ਐਤਵਾਰ ਦੇਰ ਸ਼ਾਮ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਆਪਣੇ ਅਸਤੀਫੇ ਹਰਿਆਣਾ ਦੇ ਗ੍ਰਹਿ ਮੰਤਰੀ ਨੂੰ ਸੌਂਪ ਦਿੱਤੇ।



ਦੂਜੇ ਪਾਸੇ ਇੱਕ ਹੋਰ ਅਸਤੀਫ਼ਾ ਦੇਖਣ ਨੂੰ ਮਿਲਿਆ, HSGMC ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਅਸਤੀਫੇ ਦੇ ਕਈ ਸਿਆਸੀ ਮਤਲਬ ਵੀ ਕੱਢੇ ਜਾ ਰਹੇ ਹਨ।  ਹਾਲਾਂਕਿ ਅਸੰਧ ਦੇ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ HSGMC ਦੇ ਮੈਂਬਰ ਅਤੇ ਮੀਤ ਪ੍ਰਧਾਨ ਬਣਨ ਨੂੰ ਲੈ ਕੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ ਪਰ ਪਹਿਲਾਂ ਤਾਂ ਉਹ ਐਸਜੀਪੀਸੀ ਛੱਡਣ ਦੇ ਮੂਡ ਵਿੱਚ ਨਹੀਂ ਸਨ। ਪਰ ਹੁਣ ਅਸੰਧ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial