HSGPC ਚੋਣਾਂ ਦੀ ਤਰੀਕ ਦਾ ਹੋਇਆ ਐਲਾਨ, ਇੱਥੇ ਜਾਣੋ ਪੂਰਾ ਸ਼ਡਿਊਲ
HSGPC Elections: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 19 ਜਨਵਰੀ ਨੂੰ ਹੋਣਗੀਆਂ। ਇਸ ਸਬੰਧੀ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ।

HSGPC Elections: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 19 ਜਨਵਰੀ ਨੂੰ ਹੋਣਗੀਆਂ। ਇਸ ਸਬੰਧੀ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਗੁਰਦੁਆਰਾ ਚੋਣਾਂ ਦੇ ਕਮਿਸ਼ਨਰ ਜਸਟਿਸ ਐੱਚ.ਐੱਸ. ਭੱਲਾ ਨੇ ਦੱਸਿਆ ਕਿ ਨਾਮਜ਼ਦਗੀ ਲਈ ਰਿਟਰਨਿੰਗ ਅਧਿਕਾਰੀ ਵੱਲੋਂ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ 20 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾਣਗੇ।
ਇਸ ਤੋਂ ਬਾਅਦ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਂਟੀ ਕੀਤੀ ਜਾਵੇਗੀ ਜੋ ਕਿ 2 ਜਨਵਰੀ, 2025 ਨੂੰ ਦੁਪਹਿਰ ਬਾਅਦ 3 ਵਜੇ ਤੱਕ ਵਾਪਸ ਲਏ ਜਾ ਸਕਦੇ ਹਨ। ਫਿਰ 3 ਵਜੇ ਤੋਂ ਬਾਅਦ ਉਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਇਸ ਮਗਰੋਂ 19 ਜਨਵਰੀ ਨੂੰ ਚੋਣਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣ ਪੂਰਾ ਹੋਣ ਤੋਂ ਤੁਰੰਤ ਬਾਅਦ ਬੂਥਾਂ ’ਤੇ ਗਿਣਤੀ ਕਰਵਾ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਟ੍ਰੈਂਡਿੰਗ ਟੌਪਿਕ






















