ਨਵੀਂ ਦਿੱਲੀ: ਹਾਥਰਸ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਭਰ ਵਿੱਚ ਗੁੱਸਾ ਹੈ। ਇਸ ਮੁੱਦੇ ਤੇ ਹੁਣ ਦੇਸ਼ ਭਰ 'ਚ ਪ੍ਰਦਰਸ਼ਨ ਹੋ ਰਿਹਾ ਹੈ।ਸੈਂਕੜੇ ਲੋਕ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੀਪੀਐਮ ਦੇ ਜਨਰਲ ਸਕੱਤਰ ਸੀਤਾਰਮਨ ਯੇਚੁਰੀ, ਸੀਪੀਆਈ ਨੇਤਾ ਡੀ ਰਾਜਾ, ਭੀਮ ਆਰਮੀ ਚੀਫ ਚੰਦਰਸ਼ੇਖਰ ਆਜ਼ਾਦ ਨੇ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਿਰਕਤ ਕੀਤੀ।
ਜੰਤਰ-ਮੰਤਰ ਵਿਖੇ ਵੱਧ ਰਹੀ ਭੀੜ ਦੇ ਮੱਦੇਨਜ਼ਰ, ਜਨਪਥ ਮੈਟਰੋ ਸਟੇਸ਼ਨ 'ਤੇ ਦਾਖਲਾ ਅਤੇ ਨਿਕਾਸ ਬੰਦ ਕਰ ਦਿੱਤਾ ਗਿਆ ਹੈ। ਰਾਜੀਵ ਚੌਕ, ਪਟੇਲ ਚੌਕ ਵਿਖੇ ਐਗਜ਼ਿਟ ਗੇਟ ਵੀ ਬੰਦ ਕਰ ਦਿੱਤੇ ਗਏ ਹਨ।
ਯੇਚੁਰੀ ਨੇ ਕਿਹਾ ਕਿ ਯੂਪੀ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਅਸੀਂ ਮੰਗ ਕਰਦੇ ਹਾਂ ਕਿ ਨਿਆਂ ਨੂੰ ਯਕੀਨੀ ਬਣਾਇਆ ਜਾਵੇ। ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ "ਮੈਂ ਹਾਥਰਸ ਜਾਵਾਂਗਾ, ਜਦੋਂ ਤੱਕ ਯੂਪੀ ਦੇ ਮੁੱਖ ਮੰਤਰੀ ਅਸਤੀਫਾ ਨਹੀਂ ਦਿੰਦੇ ਅਤੇ ਇਨਸਾਫ ਨਹੀਂ ਹੁੰਦਾ, ਸਾਡਾ ਸੰਘਰਸ਼ ਜਾਰੀ ਰਹੇਗਾ। ਮੈਂ ਸੁਪਰੀਮ ਕੋਰਟ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਘਟਨਾ ਦਾ ਨੋਟਿਸ ਲੈਣ।"
14 ਸਤੰਬਰ ਨੂੰ, ਹਾਥਰਸ ਜ਼ਿਲ੍ਹੇ ਦੇ ਚਾਂਦਪਾ ਥਾਣਾ ਖੇਤਰ ਦੇ ਇੱਕ ਪਿੰਡ ਦੀ 19 ਸਾਲਾ ਦਲਿਤ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਹੋਇਆ ਸੀ। ਰੇਪ ਮਗਰੋਂ ਲੜਕੀ ਦੀ ਰੀੜ੍ਹ ਦੀ ਹੱਡੀ ਤੇ ਸੱਟਾਂ ਮਾਰੀਆਂ ਗਈਆਂ ਅਤੇ ਉਸਦੀ ਜੀਭ ਵੀ ਕੱਟ ਦਿੱਤੀ ਗਈ। ਲੜਕੀ ਨੂੰ ਪਹਿਲਾਂ ਅਲੀਗੜ੍ਹ ਦੇ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਸੀ।
ਫਿਰ ਉਸਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਜਾਇਆ ਗਿਆ, ਜਿਥੇ ਮੰਗਲਵਾਰ ਤੜਕੇ ਉਸਦੀ ਮੌਤ ਹੋ ਗਈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਰਾਤ ਨੂੰ ਲੜਕੀ ਦਾ ਜਬਰਦਸਤੀ ਸਸਕਾਰ ਕਰ ਦਿੱਤਾ।
Hathras Case: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ 'ਚ ਸ਼ਾਮਿਲ ਹੋਏ CM ਕੇਜਰੀਵਾਲ, ਕਈ ਮੈਟਰੋ ਸਟੇਸ਼ਨ ਕੀਤੇ ਗਏ ਬੰਦ
ਏਬੀਪੀ ਸਾਂਝਾ
Updated at:
02 Oct 2020 08:16 PM (IST)
ਹਾਥਰਸ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਭਰ ਵਿੱਚ ਗੁੱਸਾ ਹੈ। ਇਸ ਮੁੱਦੇ ਤੇ ਹੁਣ ਦੇਸ਼ ਭਰ 'ਚ ਪ੍ਰਦਰਸ਼ਨ ਹੋ ਰਿਹਾ ਹੈ।ਸੈਂਕੜੇ ਲੋਕ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ।
- - - - - - - - - Advertisement - - - - - - - - -