Farmers Protest: ਦੁਸ਼ਯੰਤ ਚੌਟਾਲਾ ਦੇ ਆਉਣ ਦਾ ਪਤਾ ਲੱਗਦਿਆਂ ਹੀ ਪਹੁੰਚ ਗਏ ਸੈਂਕੜੇ ਕਿਸਾਨ, ਪ੍ਰਸਾਸ਼ਨ ਨੇ ਤੁਰੰਤ ਲਿਆ ਇਹ ਐਕਸ਼ਨ
ਕਿਸਾਨ ਲੰਬੇ ਸਮੇਂ ਤੋਂ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਹਰਿਆਣਾ 'ਚ ਕਿਸਾਨਾਂ ਵੱਲੋਂ ਸੱਤਾਧਾਰੀ ਬੀਜੇਪੀ-ਜੇਜੇਪੀ ਗੱਠਜੋੜ ਸਰਕਾਰ ਖਿਲਾਫ ਜ਼ਬਰਦਸਤ ਹੰਗਾਮਾ ਕੀਤਾ ਜਾ ਰਿਹਾ ਹੈ। ਇਸ ਦੇ ਮੱਦਨਜ਼ਰ ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ 'ਚ ਕਿਤੇ ਵੀ ਭਾਜਪਾ-ਜੇਜੇਪੀ ਦੇ ਪ੍ਰੋਗਰਾਮ ਨਹੀਂ ਹੋਣ ਦਿੱਤੇ ਜਾਣਗੇ।
ਪਾਨੀਪਤ: ਦੇਸ਼ ਤੇ ਸੂਬਿਆਂ ਵਿੱਚ ਕਿਸਾਨਾਂ ਦੀ ਕੇਂਦਰ ਸਰਕਾਰ ਖਿਲਾਫ ਨਾਰਾਜ਼ਗੀ ਲਗਾਤਾਰ ਵਧ ਰਹੀ ਹੈ। ਇਸ ਦਾ ਖਾਮਿਆਜ਼ਾ ਵੀ ਬੀਜੇਪੀ ਸਰਕਾਰ ਸਮੇਤ ਗੱਠਜੋੜ ਦੇ ਹਮਾਇਤੀਆਂ ਨੂੰ ਭੁਗਤਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਕਿਸਾਨ ਸੂਬੇ ਵਿੱਚ ਭਾਜਪਾ-ਜੇਜੇਪੀ ਦੇ ਨੇਤਾਵਾਂ ਖਿਲਾਫ ਲਗਾਤਾਰ ਵਿਰੋਧ ਕਰ ਰਹੇ ਹਨ।
ਕਿਸਾਨ ਸੂਬੇ ਅੰਦਰ ਸਰਕਾਰ ਨੂੰ ਪ੍ਰੋਗਰਾਮ ਕਰਨ ਤੋਂ ਵੀ ਰੋਕ ਰਹੇ ਹਨ। ਵੀਰਵਾਰ ਨੂੰ ਪਾਣੀਪਤ ਦੇ ਮਿੰਨੀ ਸਕੱਤਰੇਤ ਸਾਹਮਣੇ ਹਰਿਆਣਾ ਸਰਕਾਰ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਆਉਣ ਦੀ ਜਾਣਕਾਰੀ ਮਿਲਣ ਮਗਰੋਂ ਸੈਂਕੜੇ ਕਿਸਾਨ ਮੌਕੇ 'ਤੇ ਆ ਗਏ। ਇੱਥੇ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਨੇ ਮੀਟਿੰਗ ਕਰਕੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਆਉਣ ਦੇ ਵਿਰੋਧ 'ਚ ਕਿਸਾਨਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। ਇਸ ਅਪੀਲ ਕਰਨ ਤੋਂ ਬਾਅਦ ਕਿਸਾਨ ਆਪਣੇ ਹੱਥਾਂ ਵਿੱਚ ਸਰਕਾਰ ਵਿਰੋਧੀ ਤਖ਼ਤੀਆਂ ਤੇ ਕਾਲੇ ਝੰਡੇ ਲੈ ਕੇ ਮਿੰਨੀ ਸਕੱਤਰੇਤ ਪਹੁੰਚੇ। ਹਾਲਾਂਕਿ ਪ੍ਰਸ਼ਾਸਨ ਨੇ ਪਹਿਲਾਂ ਹੀ ਕਿਸੇ ਕਾਰਨ ਕਰਕੇ ਮੀਟਿੰਗ ਕਰ ਚੌਟਾਲਾ ਦਾ ਪ੍ਰੋਗਰਾਮ ਮੁਲਤਵੀ ਕਰਕੇ ਭਲਕੇ ਸ਼ਾਮ 4 ਵਜੇ ਕਰ ਦਿੱਤਾ ਹੈ।
ਹਾਲਾਂਕਿ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਨਹੀਂ ਸੀ, ਪਰ ਉਹ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਪ੍ਰੋਗਰਾਮ ਵਾਲੀ ਥਾਂ ਪਹੁੰਚੇ ਤੇ ਸਰਕਾਰ ਵਿਰੋਧੀ ਨਾਅਰੇ ਲਾਉਂਦੇ ਹੋਏ ਉਨ੍ਹਾਂ ਕਿਹਾ ਕਿ ਜੇਜੇਪੀ-ਭਾਜਪਾ ਨੇਤਾਵਾਂ ਸੂਬੇ ਦੇ ਹਰ ਹਿੱਸੇ ਵਿੱਚ ਬਾਈਕਾਟ ਜਾਰੀ ਰਹੇਗਾ ਤੇ ਉਨ੍ਹਾਂ ਦਾ ਕੋਈ ਪ੍ਰੋਗਰਾਮ ਆਯੋਜਿਤ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤਿੰਨੋਂ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਏ ਜਾਣ। ਮਿੰਨੀ ਸਕੱਤਰੇਤ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਜੇਕਰ ਦੁਸ਼ਯੰਤ ਚੌਟਾਲਾ ਪਾਣੀਪਤ ਪਹੁੰਚੇ ਤਾਂ ਹੋਣ ਵਾਲੇ ਨੁਕਸਾਨ ਲਈ ਸਰਕਾਰ ਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਉਕਤ ਕਿਸਾਨਾਂ ਨੇ ਦੁਸ਼ਯੰਤ ਚੌਟਾਲਾ ਖ਼ਿਲਾਫ਼ ਮਿੰਨੀ ਸਕੱਤਰੇਤ ਅੱਗੇ ਮੁੜ ਇਕੱਠੇ ਹੋਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਉਮੀਦਵਾਰ ਵੱਲੋਂ ਹੈਲੀਕਾਪਟਰ, 1 ਕਰੋੜ ਕੈਸ਼, 3 ਮੰਜ਼ਲਾ ਘਰ ਤੇ ਚੰਨ ਦੀ ਸੈਰ ਕਰਵਾਉਣ ਦਾ ਵਾਅਦਾ, ਜਨਤਾ ਸੁਣ ਕੇ ਹੈਰਾਨ-ਪ੍ਰੇਸ਼ਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904