ਨਵੀਂ ਦਿੱਲੀ: ਤਾਮਿਲਨਾਡੂ ਵਿੱਚ ਪਤੀ-ਪਤਨੀ ਨੂੰ ਬੰਗਲੂਰੂ ਵਿੱਚ ਢਾਈ ਟਨ ਟਮਾਟਰ ਨਾਲ ਲੱਦੇ ਟਰੱਕ ਨੂੰ ਹਾਈਜੈਕ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਵੈਲੋਰ ਵਾਸੀ ਇਹ ਜੋੜਾ ਸ਼ਾਹਰਾਹਾਂ ’ਤੇ ਲੁੱਟ-ਖੋਹ ਕਰਨ ਵਾਲੇ ਇੱਕ ਗਰੋਹ ਦਾ ਮੈਂਬਰ ਹੈ। ਦੋਵਾਂ ਨੇ ਅੱਠ ਜੁਲਾਈ ਨੂੰ ਚਿਤਰਦੁਰਗ ਜ਼ਿਲ੍ਹੇ ਦੇ ਚਿੱਕਾਜਾਲਾ ਵਿੱਚ ਹਿਰੀਪੁਰ ਦੇ ਇੱਕ ਕਿਸਾਨ ਮੱਲੇਸ਼ ਨੂੰ ਰੋਕਿਆ।
ਇਹ ਦਾਅਵਾ ਕਰਦਿਆਂ ਉਸ ਤੋਂ ਪੈਸੇ ਠੱਗਣ ਦੀ ਕੋਸ਼ਿਸ਼ ਕੀਤੀ ਕਿ ਉਸ ਦੇ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰੀ ਹੈ। ਪੁਲਿਸ ਮੁਤਾਬਕ, ਜਦੋਂ ਮੱਲੇਸ਼ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਜੋੜੇ ਨੇ ਉਸ ਦੀ ਕੁੱਟਮਾਰ ਕੀਤੀ ਤੇ ਢਾਈ ਲੱਖ ਰੁਪਏ ਤੋਂ ਵੱਧ ਕੀਮਤ ਦੇ ਢਾਈ ਟਨ ਟਮਾਟਰ ਨਾਲ ਲੱਦੇ ਟਰੱਕ ਨੂੰ ਲੈ ਕੇ ਫਰਾਰ ਹੋ ਗਏ।
ਪੁਲਿਸ ਨੇ ਦੱਸਿਆ ਕਿ ਕਿਸਾਨ ਦੀ ਸ਼ਿਕਾਇਤ ’ਤੇ ਆਰਐਮਸੀ ਯਾਰਡ ਪੁਲਿਸ ਨੇ ਗਰੋਹ ਦਾ ਪਤਾ ਲਾਇਆ ਤੇ ਸ਼ਨਿੱਚਰਵਾਰ ਨੂੰ ਭਾਸਕਰ (28) ਤੇ ਉਸ ਦੀ ਪਤਨੀ ਸਿੰਧੂਆ (26) ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਨ੍ਹਾਂ ਦੇ ਤਿੰਨ ਹੋਰ ਸਾਥੀ ਅਜੇ ਵੀ ਫ਼ਰਾਰ ਹਨ।
ਇਹ ਵੀ ਪੜ੍ਹੋ: ਸਵਾ ਲੱਖ ਰੁਪਏ ਤੱਕ ਦਾ ਮੋਬਾਈਲ ਫੋਨ ਰੱਖ ਸਕਣਗੇ ਅਫਸਰ, ਵਿੱਤ ਮੰਤਰਾਲੇ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ
ਦੱਸ ਦਈਏ ਕਿ ਪਿਛਲੇ ਦਿਨੀਂ ਮੀਂਹ ਪੈਣ ਕਰਕੇ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ, ਉੱਥੇ ਹੀ ਟਮਾਟਰ ਦੇ ਨਾਲ-ਨਾਲ ਸਾਰੀਆਂ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਜਦੋਂ ਤੋਂ ਟਮਾਟਰ ਦੀਆਂ ਕੀਮਤਾਂ ਵਧੀਆਂ ਹਨ, ਉਦੋਂ ਟਮਾਟਰ ਚੋਰੀ ਕਰਨ ਦੇ ਅਜੀਬੋ-ਗਰੀਬ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਦੇਖਣ ਵਾਲੀ ਗੱਲ ਹੈ ਕਿ ਕਦੋਂ ਤੱਕ ਟਮਾਟਰ ਦੀਆਂ ਕੀਮਤਾਂ ਘੱਟ ਹੁੰਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਅਮਰੀਕਾ ਤੋਂ ਫੈਲ ਸਕਦੀ ਕੋਰੋਨਾ ਵਰਗੀ ਮਹਾਂਮਾਰੀ! ਮਿਲਿਆ ਜਾਨਵਰਾਂ ਤੋਂ ਮਨੁੱਖਾਂ ਵਿੱਚ ਫੈਲਣ ਵਾਲਾ ਵਾਇਰਸ, ਰਿਪੋਰਟ ‘ਚ ਦਾਅਵਾ