Hyderabad Fire: ਹੈਦਰਾਬਾਦ 'ਚ ਲੱਗੀ ਭਿਆਨਕ ਅੱਗ, 17 ਲੋਕਾਂ ਦੀ ਹੋਈ ਦਰਦਨਾਕ ਮੌਤ, PM ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ
ਹੈਦਰਾਬਾਦ ਦੇ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਐਤਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ ਵਿੱਚ 17 ਲੋਕਾਂ ਦੀ ਮੌਤ ਹੋ ਗਈ।
Hyderabad Fire: ਐਤਵਾਰ (18 ਮਈ) ਸਵੇਰੇ ਹੈਦਰਾਬਾਦ ਦੇ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਵਿੱਚ 17 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਤੇ ਸੀਨੀਅਰ ਅਧਿਕਾਰੀਆਂ ਨੂੰ ਇਮਾਰਤ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਪ੍ਰਧਾਨ ਮੰਤਰੀ ਮੋਦੀ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, ਤੇਲੰਗਾਨਾ ਦੇ ਹੈਦਰਾਬਾਦ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਲੋਕਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ। ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
Deeply anguished by the loss of lives due to a fire tragedy in Hyderabad, Telangana. Condolences to those who have lost their loved ones. May the injured recover soon.
— PMO India (@PMOIndia) May 18, 2025
An ex-gratia of Rs. 2 lakh from PMNRF would be given to the next of kin of each deceased. The injured would be…
ਫਾਇਰ ਵਿਭਾਗ ਦੇ ਇੱਕ ਅਧਿਕਾਰੀ ਅਨੁਸਾਰ, ਅੱਗ ਲੱਗਣ ਦੀ ਸੂਚਨਾ ਸਵੇਰੇ ਲਗਭਗ 6.30 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰਫਾਈਟਰ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਬੇਹੋਸ਼ ਪਾਏ ਗਏ ਤੇ ਉਨ੍ਹਾਂ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਸਥਾਨ ਦਾ ਦੌਰਾ ਕਰਨ ਤੋਂ ਬਾਅਦ, ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਪੱਤਰਕਾਰਾਂ ਨੂੰ ਕਿਹਾ, 'ਪੁਲਿਸ ਨੇ ਦੱਸਿਆ ਹੈ ਕਿ ਅੱਗ ਲੱਗਣ ਦੀ ਘਟਨਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ, ਪਰ ਇਸਦੀ ਪੁਸ਼ਟੀ ਸਿਰਫ਼ ਸਬੰਧਤ ਅਧਿਕਾਰੀਆਂ ਵੱਲੋਂ ਹੀ ਕੀਤੀ ਜਾਵੇਗੀ।' ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ।
ਮੌਕੇ 'ਤੇ ਮੌਜੂਦ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ ਦੇ ਵਿਧਾਇਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਢਲੀਆਂ ਰਿਪੋਰਟਾਂ ਅਨੁਸਾਰ, ਲਗਭਗ 20 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦਫ਼ਤਰ (ਸੀ.ਐਮ.ਓ.) ਤੋਂ ਜਾਰੀ ਇੱਕ ਅਧਿਕਾਰਤ ਰਿਲੀਜ਼ ਅਨੁਸਾਰ, ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭੇਜਣ ਅਤੇ ਉਨ੍ਹਾਂ ਦਾ ਸਹੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।






















