ਨਵੀਂ ਦਿੱਲੀ: ਹੈਦਰਾਬਾਦ ਰਹਿਣ ਵਾਲੀ 16 ਸਾਲ ਦੀ ਲੜਕੀ ਦਾ 65 ਸਾਲ ਦੇ ਸ਼ੇਖ਼ ਨਾਲ ਵਿਆਹ 'ਤੇ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਲੜਕੀ ਨੂੰ ਆਜ਼ਾਦ ਕਰਾਉਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕਰਨਗੇ।

ਮੇਨਕਾ ਗਾਂਧੀ ਨੇ ਘਟਨਾ 'ਤੇ ਮੀਡੀਆ ਰਿਪੋਰਟਾਂ 'ਤੇ ਟਵਿੱਟਰ ਰਾਹੀਂ ਪ੍ਰਤੀਕਿਰਿਆ ਦਿੱਤੀ, ਜਿਸ ਨੂੰ ਉਨ੍ਹਾਂ ਨੇ ਬੇਹੱਦ ਪ੍ਰੇਸ਼ਾਨ ਕਰਨ ਵਾਲਾ ਕਰਾਰ ਦਿੱਤਾ।  ਉਨ੍ਹਾਂ ਕਿਹਾ, "ਮੈਂ ਸੁਸ਼ਮਾ ਸਵਰਾਜ ਨੂੰ ਦਖ਼ਲ ਦੇਣ ਤੇ ਲੜਕੀ ਨੂੰ ਓਮਾਨ ਤੋਂ ਵਾਪਸ ਭਾਰਤ ਲਿਆਉਣ ਦੀ ਅਪੀਲ ਕਰਾਂਗੀ। ਉਨ੍ਹਾਂ ਨੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੂੰ ਲੜਕੀ ਦੇ ਪਰਿਵਾਰ ਨਾਲ ਸੰਪਰਕ ਕਰਨ ਲਈ ਵੀ ਕਿਹਾ ਹੈ।"

 

[embed]https://twitter.com/Manekagandhibjp/status/898138341878636544?[/embed]

ਉਨ੍ਹਾਂ ਨੇ ਟਵੀਟ ਕੀਤਾ ਕਿ ਹੈਦਰਾਬਾਦ ਦੇ ਪੁਲਿਸ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਕਰਨ ਤੇ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਕਿਹਾ ਹੈ, ਜਿਨ੍ਹਾਂ ਨੇ ਇਸ ਗੈਰ-ਕਾਨੂੰਨੀ ਵਿਆਹ ਲਈ ਮਜਬੂਰ ਕੀਤਾ।

[embed]https://twitter.com/Manekagandhibjp/status/898138503657041920?[/embed]

ਜ਼ਿਕਰਯੋਗ ਹੈ ਕਿ ਮੀਡੀਆ ਰਿਪੋਰਟ ਮੁਤਾਬਕ 8ਵੀਂ ਜਮਾਤ 'ਚ ਪੜ੍ਹਨ ਵਾਲੀ ਲੜਕੀ ਦਾ ਤਿੰਨ ਮਹੀਨੇ ਪਹਿਲਾਂ 5 ਲੱਖ ਰੁਪਏ ਲਈ ਓਮਾਨ ਦੇ 65 ਸਾਲਾ ਅਹਿਮਦ ਨਾਂ ਦੇ ਸ਼ੇਖ਼ ਨਾਲ ਵਿਆਹ ਕਰਵਾ ਦਿੱਤਾ ਗਿਆ ਸੀ। ਲੜਕੀ ਦੇ ਮਾਤਾ-ਪਿਤਾ ਨੇ ਵੀਰਵਾਰ ਨੂੰ ਪੁਲfਸ 'ਚ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਕਿ ਉਸ ਦੀ ਰਿਸ਼ਤੇਦਾਰ ਨੇ ਪੈਸਿਆਂ ਲਈ ਇਹ ਵਿਆਹ ਕਰਵਾ ਦਿੱਤਾ।