Wrestlers Protest: 'ਮੇਰਾ ਕੋਈ ਪਲਾਨ ਨਹੀਂ', ਪਹਿਲਵਾਨਾਂ ਦੇ ਐਲਾਨ ਤੋਂ ਬਾਅਦ ਬ੍ਰਿਜਭੂਸ਼ਣ ਬੋਲੇ - 'ਅਦਾਲਤ ਕਰੇਗੀ ਆਪਣਾ ਕੰਮ'
Wrestlers Protest: ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ 6 ਮਹਿਲਾ ਪਹਿਲਵਾਨਾਂ ਨੇ ਜਿਨਸੀ ਸੋਸ਼ਣ ਦਾ ਦੋਸ਼ ਲਾਉਂਦੇ ਹੋਏ ਸ਼ਿਕਾਇਤ ਦਰਜ ਕਰਾਈ ਹੈ। ਸਿੰਘ ਖ਼ਿਲਾਫ਼ ਪਹਿਲਵਾਨ ਜਨਵਰੀ ਤੋਂ...
Brij Bhushan Sharan Vs Wrestlers: ਪਹਿਲਵਾਨਾਂ ਵੱਲੋਂ ਸੜਕ 'ਤੇ ਅੰਦੋਲਨ ਬੰਦ ਕਰਨ ਦੇ ਐਲਾਨ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪ੍ਰਤੀਕਿਰਿਆ ਆਈ ਹੈ। ਬ੍ਰਿਜਭੂਸ਼ਣ ਸ਼ਰਨ ਨੇ ਕਿਹਾ, ਅਦਾਲਤ ਆਪਣਾ ਕੰਮ ਕਰੇਗੀ ਅਤੇ ਜੋ ਕਰੇਗੀ ਉਹ ਸਹੀ ਕਰੇਗੀ। ਉਨ੍ਹਾਂ ਕਿਹਾ, ਮੇਰੀ ਕੋਈ ਯੋਜਨਾ ਨਹੀਂ ਹੈ। ਮੈਂ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ, ਹੁਣ ਮਾਮਲਾ ਅਦਾਲਤ ਵਿੱਚ ਹੈ।
ਇੱਕ ਦਿਨ ਪਹਿਲਾਂ ਐਤਵਾਰ (25 ਜੂਨ) ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਅੰਦੋਲਨ ਕਰ ਰਹੇ ਪਹਿਲਵਾਨਾਂ ਨੇ ਕਿਹਾ ਸੀ ਕਿ ਹੁਣ ਇਹ ਲੜਾਈ ਸੜਕ ਦੀ ਬਜਾਏ ਅਦਾਲਤ ਵਿੱਚ ਲੜੀ ਜਾਵੇਗੀ। ਪਹਿਲਵਾਨਾਂ ਦੇ ਅੰਦੋਲਨ ਦੀ ਅਗਵਾਈ ਕਰ ਰਹੀ ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਟਵੀਟ ਕਰਕੇ ਇਸ ਬਾਰੇ ਦੱਸਿਆ ਸੀ।
ਪਹਿਲਵਾਨਾਂ ਦਾ ਐਲਾਨ- ਕੋਰਟ 'ਚ ਜਾਰੀ ਰਹੇਗੀ ਲੜਾਈ
ਟਵੀਟ ਵਿੱਚ ਲਿਖਿਆ ਗਿਆ, ਪਹਿਲਵਾਨਾਂ ਤੇ ਸਰਕਾਰ ਦੇ ਨਾਲ ਗੱਲਬਾਤ ਹੋਈ। ਸਰਕਾਰ ਨੇ ਗੱਲਬਾਤ ਦੌਰਾਨ ਕਈ ਵਾਅਦਿਆਂ ਉੱਤੇ ਅਮਲ ਕਰਦੇ ਹੋਏ ਮਹਿਲਾ ਖਿਡਾਰੀਆਂ ਵੱਲੋਂ ਮਹਿਲਾ ਪੀੜਤ ਤੇ ਜਿਨਸੀ ਸੋਸ਼ਣ ਮਾਮਲੇ ਵਿੱਚ ਦਰਜ ਐਫਆਈਆਰ ਦੀ ਜਾਂਚ ਕਰਕੇ ਦਿੱਲੀ ਪੁਲਿਸ ਨੇ 15 ਜੂਨ ਨੂੰ ਚਾਰਜਸ਼ਿਟ ਕੋਰਟ ਵਿੱਚ ਪੇਸ਼ ਕਰ ਦਿੱਤੀ ਹੈ। ਇਸ ਕੇਸ ਵਿੱਚ ਪਹਿਲਵਾਨਾਂ ਦੀ ਕਾਨੂੰਨੀ ਲੜਾਈ ਕੋਰਟ ਵਿੱਚ ਜਾਰੀ ਰਹੇਗੀ, ਜਦੋਂ ਤੱਕ ਇਨਸਾਫ ਨਹੀਂ ਮਿਲ ਜਾਂਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ