Kejriwal's appeal to PM Modi:  ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਗੂਆਂ ਵੱਲੋਂ ਕਾਫੀ ਸਿਆਸੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਦਾ ਧਿਆਨ ਇਸ ਪਾਸੇ ਖਿੱਚਿਆ ਜਾ ਸਕੇ। ਅਜਿਹਾ ਹੀ ਇਕ ਬਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤਾ ਹੈ, ਜਿਸ 'ਚ ਉਨ੍ਹਾਂ ਨੋਟਾਂ 'ਤੇ ਸ੍ਰੀ ਲਕਸ਼ਮੀ ਮਾਤਾ ਤੇ ਸ੍ਰੀ ਗਣੇਸ਼ ਜੀ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਹੁਣ ਇਸ ਬਿਆਨ ਨੂੰ ਲੈ ਕੇ ਕਾਫੀ ਵਿਵਾਦ ਸ਼ੁਰੂ ਹੋ ਗਿਆ ਹੈ।ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਕੇਜਰੀਵਾਲ 'ਤੇ ਹਮਲਾ ਬੋਲਿਆ ਹੈ।


ਸੁਖਪਾਲ ਖਹਿਰਾ ਨੇ ਟਵੀਟ ਕਰਕੇ ਕਿਹਾ, "ਮੈਂ ਕਦੇ ਵੀ ਅਰਵਿੰਦ ਕੇਜਰੀਵਾਲ ਵਰਗੇ ਪੜ੍ਹੇ-ਲਿਖੇ ਮੁੱਖ ਮੰਤਰੀ ਤੋਂ ਇਹ ਉਮੀਦ ਨਹੀਂ ਕੀਤੀ ਸੀ ਕਿ ਉਹ ਆਰਥਿਕਤਾ ਨੂੰ ਸੁਧਾਰਨ ਲਈ ਅਜਿਹਾ ਬੱਚਕਾਨਾ ਅਤੇ ਮੂਰਖਤਾ ਵਾਲਾ ਬਿਆਨ ਦੇਵੇ। ਇਹ ਨਿਸ਼ਚਤ ਤੌਰ 'ਤੇ ਗੁਜਰਾਤ ਦੇ ਵੋਟਰਾਂ ਨੂੰ ਲੁਭਾਉਣ ਦੀ ਇੱਕ ਹੋਰ ਚਲਾਕ ਕੋਸ਼ਿਸ਼ ਹੈ। ਅੱਜ ਦੇ ਆਧੁਨਿਕ ਯੁਗ ਵਿੱਚ ਕਿਸੇ ਵੀ ਤਰਕ ਤੋਂ ਪੂਰੀ ਤਰ੍ਹਾਂ ਸੱਖਣਾ ਹੈ। ਪੰਜਾਬ ਨੇ ਇਸਨੂੰ ਨਕਲੀ ਇਨਕਲਾਬੀ ਦਾ ਨਾਮ ਦਿੱਤਾ ਹੈ।"









ਕੇਜਰੀਵਾਲ ਨੇ ਕਿਹਾ- ਨੋਟਾਂ 'ਤੇ ਗਣੇਸ਼-ਲਕਸ਼ਮੀ ਦੀ ਤਸਵੀਰ



ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਨੋਟਾਂ 'ਤੇ ਮਹਾਤਮਾ ਗਾਂਧੀ ਦੇ ਨਾਲ-ਨਾਲ ਗਣੇਸ਼ ਅਤੇ ਲਕਸ਼ਮੀ ਦੀ ਤਸਵੀਰ ਵੀ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਦੇਸ਼ ਦੀ ਕਰੰਸੀ ਵਿਗੜ ਰਹੀ ਹੈ, ਉੱਥੇ ਹੀ ਦੂਜੇ ਪਾਸੇ ਆਰਥਿਕਤਾ ਵੀ ਡਾਵਾਂਡੋਲ ਹੈ। ਜਦੋਂ ਵੀ ਅਸੀਂ ਮੁਸੀਬਤ ਵਿੱਚ ਹੁੰਦੇ ਹਾਂ, ਅਸੀਂ ਰੱਬ ਨੂੰ ਯਾਦ ਕਰਦੇ ਹਾਂ। ਪਹਿਲਾਂ, ਦੀਵਾਲੀ 'ਤੇ, ਅਸੀਂ ਸਾਰਿਆਂ ਨੇ ਸ਼੍ਰੀ ਲਕਸ਼ਮੀ ਅਤੇ ਸ਼੍ਰੀ ਗਣੇਸ਼ ਦੀ ਪੂਜਾ ਕੀਤੀ।


 


ਕੇਜਰੀਵਾਲ ਨੇ ਅੱਗੇ ਕਿਹਾ ਕਿ ਅਜਿਹੀ ਸਥਿਤੀ 'ਚ ਮੇਰੀ ਅਪੀਲ ਹੈ ਕਿ ਭਾਰਤੀ ਕਰੰਸੀ ਯਾਨੀ ਨੋਟਾਂ 'ਤੇ ਸ਼੍ਰੀ ਲਕਸ਼ਮੀ ਅਤੇ ਸ਼੍ਰੀ ਗਣੇਸ਼ ਜੀ ਦੇ ਨਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ਲਗਾਈ ਜਾਵੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਨੋਟ 'ਤੇ ਗਾਂਧੀ ਜੀ ਦੀ ਤਸਵੀਰ ਤਾਂ ਰੱਖੀ ਜਾਵੇ ਪਰ ਇਕ ਪਾਸੇ ਦੇਵਤਿਆਂ ਦੀ ਤਸਵੀਰ ਲਗਾਈ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: