Attack on a Sikh Youth: ਹਰਿਆਣਾ ਦੇ ਕੈਥਲ 'ਚ ਇੱਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕੰਗਨਾ ਰਣੌਤ ਨੂੰ ਜ਼ਿਮੇਵਾਰ ਠਹਿਰਾਇਆ ਹੈ।


ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ, ਮੈਂ ਕੈਥਲ ਹਰਿਆਣਾ ਵਿੱਚ ਇੱਕ ਸਿੱਖ ਨੌਜਵਾਨ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਨਫ਼ਰਤੀ ਅਪਰਾਧ ਕੰਗਨਾ ਰੌਣਤ ਵੱਲੋਂ ਸਿੱਖ ਕੌਮ ਖ਼ਿਲਾਫ਼ ਕੀਤੀਆਂ ਗੱਲਾਂ ਦਾ ਨਤੀਜਾ ਹੈ।  ਮੈਂ ਭਾਜਪਾ ਹਾਈਕਮਾਂਡ ਨੂੰ ਬੇਨਤੀ ਕਰਦਾ ਹਾਂ ਕਿ ਕੰਗਨਾ ਵੱਲੋਂ ਆਪਣੇ ਟਵੀਟ ਰਾਹੀਂ ਸਿੱਖ ਭਾਈਚਾਰੇ ਵਿਰੁੱਧ ਫੈਲਾਈ ਜਾ ਰਹੀ ਨਫ਼ਰਤ ਦਾ ਨੋਟਿਸ ਲਿਆ ਜਾਵੇ ਅਤੇ ਪੰਜਾਬ ਤੋਂ ਬਾਹਰ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ।






ਜੇ ਤੁਰੰਤ ਅਜਿਹਾ ਨਾ ਕੀਤਾ ਗਿਆ ਤਾਂ ਇਹ ਜੰਗਲੀ ਅੱਗ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਫੈਲ ਸਕਦੀ ਹੈ। ਇਹ 1984 ਨੂੰ ਦੁਹਰਾਉਣ ਦਾ ਕਾਰਨ ਬਣ ਸਕਦਾ ਹੈ ਜਦੋਂ ਸਿੱਖਾਂ ਨੂੰ ਕਾਂਗਰਸੀਆਂ ਦੀ ਅਗਵਾਈ ਵਾਲੀ ਭੀੜ ਦੁਆਰਾ ਨਿਸ਼ਾਨਾ ਬਣਾਇਆ ਗਿਆ ਸੀ। ਇਸ ਵਾਰ ਭਾਜਪਾ ਨੂੰ ਦੋਸ਼ੀ ਠਹਿਰਾਇਆ ਜਾਵੇਗਾ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।