ਨਵੀਂ ਦਿੱਲੀ: ਭਾਰਤੀ ਹਵਾਈ ਫੌਜ ਦੇ ਮਾਰਸ਼ਲ ਅਰਜਨ ਸਿੰਘ ਦੀ ਹਾਲਤ ਕਾਫੀ ਨਾਜ਼ੁਕ ਹੋ ਗਈ ਹੈ। ਉਹ 98 ਵਰ੍ਹਿਆਂ ਦੇ ਹਨ। ਇਸ ਸਮੇਂ R&R ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਹਾਲਤ ਜਾਣਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਮੋਦੀ ਨੇ ਉਨ੍ਹਾਂ ਦੀ ਸਿਹਤਯਾਬੀ ਲਈ ਟਵੀਟ ਵੀ ਕੀਤਾ ਹੈ।
ਅਰਜੁਨ ਸਿੰਘ ਭਾਰਤੀ ਏਅਰ ਫੋਰਸ ਦੇ ਸਭ ਤੋਂ ਸੀਨੀਅਰ ਤੇ ਉੱਚ ਅਹੁਦੇ 'ਤੇ ਬਿਰਾਜਮਾਨ ਹਨ। 1965 ਦੀ ਜੰਗ ਵਿੱਚ ਦਲੇਰਾਨਾ ਪ੍ਰਦਰਸ਼ਨ ਕਰ ਕੇ ਉਨ੍ਹਾਂ ਨੂੰ ਏਅਰ ਫੋਰਸ ਮਾਰਸ਼ਲ ਦੇ ਅਹੁਦੇ ਨਾਲ ਨਿਵਾਜਿਆ ਗਿਆ। ਉਹ ਇਕੱਲੇ ਭਾਰਤ ਹਵਾਈ ਫੌਜ ਦੇ 5 ਸਟਾਰ ਅਫਸਰ ਹਨ।
ਅਰਜਨ ਸਿੰਘ 1964 ਤੋਂ 1969 ਤਕ ਚੀਫ਼ ਆਫ਼ ਏਅਰ ਸਟਾਫ਼ ਰਹਿ ਚੁੱਕੇ ਹਨ। ਉਨ੍ਹਾਂ ਨੂੰ 1965 ਵਿੱਚ ਪਦਮ ਵਿਭੂਸ਼ਣ ਨਾਲ ਨਿਵਾਜਿਆ ਜਾ ਚੁੱਕਾ ਹੈ। ਉਨ੍ਹਾਂ 1970 ਵਿੱਚ ਹਵਾਈ ਫ਼ੌਜ ਤੋਂ ਸੇਵਾ ਮੁਕਤੀ ਲੈ ਲਈ ਸੀ। ਉਹ ਸਵਿੱਟਜ਼ਰਲੈਂਡ ਤੇ ਵੈਟਿਕਨ ਵਿੱਚ ਭਾਰਤ ਦੇ ਰਾਜਦੂਤ ਵੀ ਰਹਿ ਚੁੱਕੇ ਹਨ।