(Source: ECI/ABP News/ABP Majha)
Omicron Variant Testing Kit: ਓਮੀਕ੍ਰੋਨ ਦਾ ਪਤਾ ਲਾਉਣ ਵਾਲੀ ਪਹਿਲੀ ਕਿੱਟ Omisure ਨੂੰ ਮਿਲੀ ਮਨਜ਼ੂਰੀ
Omicron Variant Detection: ਕੋਰੋਨਾ ਵਿਰੁੱਧ ਲੜਾਈ ਵਿੱਚ ਇੱਕ ਚੰਗੀ ਖ਼ਬਰ ਆਈ ਹੈ। ICMR ਨੇ Omisure ਨਾਮ ਦੀ ਇੱਕ ਕਿੱਟ ਨੂੰ ਮਨਜ਼ੂਰੀ ਦਿੱਤੀ ਹੈ।
Omicron Variant Testing Kit: ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦਾ ਕਹਿਰ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੌਰਾਨ ਓਮੀਕਰੋਨ ਦਾ ਪਤਾ ਲਾਉਣ ਵਾਲੀ ਪਹਿਲੀ ਕਿੱਟ ਓਮੀਸ਼ਿਓਰ (Omisure) ਨੂੰ ਮਨਜ਼ੂਰੀ ਦਿੱਤੀ ਗਈ ਹੈ। Omisure ਕਿੱਟ ਨਾਲ ਓਮੀਕਰੋਨ ਦੀ ਲਾਗ ਦਾ ਪਤਾ ਲਾਇਆ ਜਾ ਸਕਦਾ ਹੈ। ਇਸ ਨੂੰ ਟਾਟਾ ਮੈਡੀਕਲ ਨੇ ਤਿਆਰ ਕੀਤਾ ਹੈ। ਇਸ ਨੂੰ ICMR ਨੇ ਮਨਜ਼ੂਰੀ ਦਿੱਤੀ ਹੈ।
ਭਾਰਤ ਦੇ 23 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਹੁਣ ਤੱਕ ਓਮੀਕਰੋਨ ਦੇ 1892 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 766 ਲੋਕ ਸੰਕਰਮਣ ਮੁਕਤ ਹੋ ਗਏ ਹਨ ਜਾਂ ਵਿਦੇਸ਼ ਚਲੇ ਗਏ ਹਨ। ਮਹਾਰਾਸ਼ਟਰ ਵਿੱਚ ਓਮੀਕਰੋਨ ਦੇ ਸਭ ਤੋਂ ਵੱਧ 568 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦਿੱਲੀ ਵਿੱਚ 382,ਕੇਰਲ ਵਿੱਚ 185, ਰਾਜਸਥਾਨ ਵਿੱਚ 174, ਗੁਜਰਾਤ ਵਿੱਚ 152 ਤੇ ਤਾਮਿਲਨਾਡੂ ਵਿੱਚ 121 ਮਾਮਲੇ ਸਾਹਮਣੇ ਆਏ ਹਨ।
ਦੇਸ਼ 'ਚ ਕੋਰੋਨਾ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਇਸ ਤੋਂ ਬਾਅਦ ਇਹ ਸਵਾਲ ਉੱਠ ਰਿਹਾ ਹੈ ਕਿ ਕੀ ਹੁਣ ਕੋਵਿਡ-19 ਦੀ ਤੀਜੀ ਲਹਿਰ ਦੇਸ਼ ਵਿੱਚ ਦਾਖ਼ਲ ਹੋ ਗਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 37379 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਦਕਿ 124 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ 'ਚ ਕੋਵਿਡ-19 ਦੇ ਕੁੱਲ ਮਾਮਲੇ ਵੱਧ ਕੇ 3 ਕਰੋੜ 49 ਲੱਖ 60 ਹਜ਼ਾਰ 261 ਹੋ ਗਏ ਹਨ, ਜਦਕਿ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 4 ਲੱਖ 82 ਹਜ਼ਾਰ 14 ਹੋ ਗਈ ਹੈ।
ਕੋਰੋਨਾ ਦੇ ਐਕਟਿਵ ਕੇਸ ਹੁਣ ਵੱਧ ਕੇ 1 ਲੱਖ 71 ਹਜ਼ਾਰ 830 ਹੋ ਗਏ ਹਨ। ਹੁਣ ਤੱਕ, ਕੋਰੋਨਾ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 3 ਕਰੋੜ 43 ਲੱਖ 6 ਹਜ਼ਾਰ 414 ਹੋ ਗਈ ਹੈ। ਇਸ ਦੌਰਾਨ, ਟੀਕਾਕਰਨ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ। ਹੁਣ ਤੱਕ 146 ਕਰੋੜ ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਦੇਸ਼ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਹੁਣ ਵੱਧ ਕੇ 1892 ਹੋ ਗਏ ਹਨ, ਹਾਲਾਂਕਿ 766 ਲੋਕਾਂ ਨੂੰ ਡਿਸਚਾਰਜ ਕੀਤਾ ਜਾ ਚੁੱਕਿਆ ਹੈ।
ਇੱਕ ਦਿਨ ਪਹਿਲਾਂ ਯਾਨੀ ਸੋਮਵਾਰ ਨੂੰ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 33750 ਨਵੇਂ ਮਾਮਲੇ ਸਾਹਮਣੇ ਆਏ ਸੀ, ਜਦਕਿ ਇਸ ਦੌਰਾਨ 123 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: Breaking News: ਪੰਜਾਬ 'ਚ ਲਗੇਗਾ ਨਾਈਟ ਕਰਫਿਊ, ਰਾਤ 10 ਤੋਂ ਸਵੇਰੇ 5 ਵਜੇ ਤਕ ਰਹੇਗਾ ਕਰਫਿਊ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: