Arvind Kejriwal on Election Result: ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਤਿਹਾੜ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਵੱਡਾ ਦਾਅਵਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇ ਲੋਕ ਸਭਾ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ 'INDIA' ਸੱਤਾ ਵਿੱਚ ਆਉਂਦਾ ਹੈ ਤਾਂ ਉਹ 5 ਜੂਨ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆ ਜਾਣਗੇ।
1 ਜੂਨ ਤੱਕ ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਸੁਪਰੀਮ ਕੋਰਟ ਨੇ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਉਸ ਨੂੰ 2 ਜੂਨ ਨੂੰ ਆਤਮ ਸਮਰਪਣ ਕਰਕੇ ਵਾਪਸ ਜੇਲ੍ਹ ਜਾਣਾ ਪਵੇਗਾ। ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖਰੀ ਪੜਾਅ ਤਹਿਤ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਨਾਲ ਹੀ ਹੋਵੇਗੀ।
ਇਹ ਵੀ ਪੜ੍ਹੋ-Delhi Excise Policy: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ AAP ਵੀ ਆਰੋਪੀ ! ਅਗਲੀ ਚਾਰਜਸ਼ੀਟ 'ਚ ਹੋਵੇਗਾ ਨਾਂਅ, ED ਨੇ HC 'ਚ ਦੱਸਿਆ
ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਦੋਸ਼ ਲਾਇਆ ਕਿ ਤਿਹਾੜ ਵਿੱਚ ਨਜ਼ਰਬੰਦੀ ਦੌਰਾਨ ਉਨ੍ਹਾਂ ਨੂੰ ਜ਼ਲੀਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ, 'ਤਿਹਾੜ ਵਿੱਚ ਮੇਰੇ ਸੈੱਲ ਵਿੱਚ ਦੋ ਸੀਸੀਟੀਵੀ ਕੈਮਰੇ ਸਨ ਤੇ 13 ਅਧਿਕਾਰੀ ਉਨ੍ਹਾਂ ਦੀ ਫੀਡ ਦੀ ਨਿਗਰਾਨੀ ਕਰ ਰਹੇ ਸਨ। ਕੇਜਰੀਵਾਲ ਨੇ ਕਿਹਾ, 'ਮੈਨੂੰ 2 ਜੂਨ ਨੂੰ ਵਾਪਸ ਜੇਲ੍ਹ ਜਾਣਾ ਪਵੇਗਾ। ਮੈਂ 4 ਜੂਨ ਨੂੰ ਜੇਲ੍ਹ ਦੇ ਅੰਦਰ ਚੋਣ ਨਤੀਜੇ ਦੇਖਾਂਗਾ। ਜੇ 'ਇੰਡੀਆ' ਗਠਜੋੜ ਸੱਤਾ 'ਚ ਆਇਆ ਤਾਂ ਮੈਂ 5 ਜੂਨ ਨੂੰ ਵਾਪਸ ਆਵਾਂਗਾ। ਮੁੱਖ ਮੰਤਰੀ ਨੇ ਐਤਵਾਰ ਨੂੰ ਪਾਰਟੀ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।