ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਰਾਜਾਂ ਨਾਲ ਦੇਸ਼ ਦੇ ਕਈ ਹਿੱਸਿਆਂ, ਖ਼ਾਸ ਕਰਕੇ ਸੈਲਾਨੀਆਂ ਦੇ ਮਨਪਸੰਦ ਪਹਾੜੀ ਸਥਾਨਾਂ 'ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਚੁੱਕਿਆ ਤੇ ਮਹਾਂਮਾਰੀ ਨੂੰ ਰੋਕਣ ਲਈ ਜਨਤਕ ਸਿਹਤ ਦੇ ਉਪਾਅ ਕਰਨ ਦੀ ਮੰਗ ਕੀਤੀ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਭੇਜੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਕੋਵਿਡ ਪ੍ਰੋਟੋਕੋਲਜ਼ ਦੀ ਸਹੀ ਤਰੀਕੇ ਪਾਲਣਾ ਨਾ ਹੋਣ ਕਾਰਨ ਮੁੜ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਵਿਚ, ਖ਼ਾਸ ਕਰਕੇ ਪਹਾੜੀ ਸਟੇਸ਼ਨਾਂ, ਜਨਤਕ ਆਵਾਜਾਈ ਤੇ ਬਾਜ਼ਾਰਾਂ ਵਿਚ ਕੋਵਿਡ ਨਿਯਮਾਂ ਦੀ ਉਲੰਘਣਾ ਹੁੰਦੀ ਰਹੀ ਹੈ। ਕੇਂਦਰ ਸਰਕਾਰ ਨੇ ਹੁਣ ਅਜਿਹੀ ਉਲੰਘਣਾ ਵਿਰੁੱਧ ਬੇਹੱਦ ਸਪੱਸ਼ਟ ਚੇਤਾਵਨੀ ਦਿੱਤੀ ਹੈ। ਰਾਜੇਸ਼ ਭੂਸ਼ਣ ਨੇ ਕਿਹਾ ਕਿ ਕੋਰੋਨਾ ਦੀ ਰੋਕਥਾਮ ਅਤੇ ਪ੍ਰਬੰਧਨ ਦੇ ਸਿਧਾਂਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ ਤੇ ਟੈਸਟਿੰਗ, ਨਿਗਰਾਨੀ, ਇਲਾਜ, ਟੀਕਾਕਰਨ ਤੇ ਕੋਰੋਨਾ ਲਈ ਵਾਜਬ ਵਿਵਹਾਰ ਦੀ ਪਾਲਣਾ ਕਰਨ ਲਈ ਇਸ ਪੰਜ-ਨੁਕਾਤੀ ਰਣਨੀਤੀ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।
ਕੁਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਹਾੜੀ ਸਟੇਸ਼ਨਾਂ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਕੋਰੋਨਾ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਚੁੱਕਿਆ ਸੀ। ਇਸ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਵੀ ਕਿਹਾ ਹੈ।
ਬੁੱਧਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਿਖੇ ਪੱਤਰ ਵਿੱਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਕਿਹਾ ਕਿ ਜਨਤਕ ਵਾਹਨਾਂ ਵਿੱਚ ਕੋਰੋਨਾ ਦੀ ਰੋਕਥਾਮ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ, ਬਾਜ਼ਾਰਾਂ ਵਿੱਚ ਭੀੜ ਹੈ ਜੋ ਸਰੀਰਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ।
ਅਜੈ ਭੱਲਾ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਦੂਜੀ ਲਹਿਰ ਹਾਲੇ ਖ਼ਤਮ ਨਹੀਂ ਹੋਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਦੀ ਕੋਈ ਗੁੰਜਾਇਸ਼ ਨਹੀਂ ਹੈ। ਇਸੇ ਲਈ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਕੇਂਦਰੀ ਗ੍ਰਹਿ ਸਕੱਤਰ ਨੇ ਕਿਹਾ ਹੈ ਕਿ ਲਾਗ ਦੇ ਮਾਮਲਿਆਂ ਵਿੱਚ ਕਮੀ ਤੇ ਸਰਗਰਮ ਮਾਮਲਿਆਂ ਵਿੱਚ ਗਿਰਾਵਟ ਦੇ ਬਾਅਦ ਹੌਲੀ-ਹੌਲੀ ਵੱਖ ਵੱਖ ਰਾਜਾਂ ਵਿੱਚ ਆਰਥਿਕ ਗਤੀਵਿਧੀਆਂ ਖੁੱਲ੍ਹੀਆਂ ਹਨ। ਅਜਿਹਾ ਕਰਦੇ ਸਮੇਂ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਜੇ ਕਿਸੇ ਸੰਸਥਾ, ਕੈਂਪਸ, ਮਾਰਕੀਟ ਜਾਂ ਅਜਿਹੀਆਂ ਥਾਵਾਂ 'ਤੇ ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਹੁੰਦੀ ਹੈ, ਤਾਂ ਉਥੇ ਫਿਰ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ।
ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ ਦੱਸਿਆ ਤੀਜੀ ਲਹਿਰ ਦਾ ਕਾਰਨ
ਏਮਸ (AIIMS) ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ ਕਿਹਾ ਕਿ ਇਮਿਊਨਿਟੀ (ਰੋਗਾਂ ਨਾਲ ਲੜਨ ਦੀ ਤਾਕਤ ਜਾਂ ਰੋਗ-ਪ੍ਰਤੀਰੋਧਕ ਸ਼ਕਤੀ) ਘਟ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਨਿੱਤ ਬਦਲਦੇ ਜਾ ਰਹੇ ਰੂਪ ਦਾ ਸੰਕਟ ਤੇ ਲੌਕਡਾੳਨ ਵਿੱਚ ਢਿੱਲ ਜਿਹੇ ਹੀ ਕੁਝ ਕਾਰਣਾਂ ਕਰਕੇ ਮਹਾਮਾਰੀ ਦੀ ਤੀਜੀ ਲਹਿਰ ਆ ਸਕਦੀ ਹੈ।
ਦੱਸਣਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 41,806 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ, ਦੇਸ਼ ਵਿੱਚ ਕੋਰੋਨਾ ਪਾਜ਼ਿਟਿਵ ਕੇਸਾਂ ਦੀ ਕੁੱਲ ਸੰਖਿਆ 3,09,87,880 ਹੋ ਗਈ ਹੈ।
ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 581 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਦੇਸ਼ ਵਿਚ ਹੋਈਆਂ ਮੌਤਾਂ ਦੀ ਕੁੱਲ ਸੰਖਿਆ 4,11,989 ਹੋ ਗਈ ਹੈ। ਇਸ ਦੌਰਾਨ 39,130 ਮਰੀਜ਼ਾਂ ਨੂੰ ਵੀ ਛੁੱਟੀ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦੀ ਗਿਣਤੀ ਵਧ ਕੇ 3,01,43,850 ਹੋ ਗਈ।