Farmers Protest: ਹਜ਼ਾਰਾਂ ਕਿਸਾਨ ਅੱਜ ਇੱਥੇ ਰਾਮਲੀਲਾ ਮੈਦਾਨ ਵਿੱਚ 'ਕਿਸਾਨ ਮਹਾਪੰਚਾਇਤ' ਵਿੱਚ ਇਕੱਠੇ ਹੋ ਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਕਾਨੂੰਨੀ ਗਾਰੰਟੀ ਲਈ ਦਬਾਅ ਪਾ ਰਹੇ ਹਨ। ਇਸ ਦੇ ਮੱਦੇਨਜ਼ਰ ਇੱਥੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ 2,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ। 


ਪੁਲਿਸ ਨੇ ਐਤਵਾਰ ਨੂੰ ਕਿਹਾ ਸੀ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਰਾਕੇਸ਼ ਟਿਕੈਤ, ਮੇਧਾ ਪਾਟੇਕਾਰ, ਜਗਮੋਹਨ ਸਿੰਘ, ਨਿਰਭੈ ਸਿੰਘ ਢੁੱਡੀਕੇ, ਤੇਜਿੰਦਰ ਸਿੰਘ ਵਿਰਕ, ਯੂਪੀ ਤੇ ਦੱਖਣ ਰਾਜਾਂ ਤੋਂ ਨੇਤਾ ਪੁੱਜ ਹੋਏ ਹਨ।


ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਜੇ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਕਰਜ਼ਾ ਮੁਆਫ਼ੀ ਤੇ ਪੈਨਸ਼ਨ ਸਮੇਤ ਆਪਣੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਉਹ ਇੱਕ ਹੋਰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਕਿਸਾਨ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਐਸਕੇਐਮ ਦੇ 15 ਮੈਂਬਰੀ ਵਫ਼ਦ ਨੇ ਦੁਪਹਿਰ ਨੂੰ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਤੇ ਮੰਗ ਪੱਤਰ ਸੌਂਪਿਆ। 


ਉਨ੍ਹਾਂ ਕਿਹਾ ਕਿ ਕੁਝ ਅਣਸੁਲਝੇ ਮੁੱਦਿਆਂ ਤੇ ਕਈ ਅਧੂਰੀ ਮੰਗਾਂ ਲਈ ਇਕ ਹੋਰ ਅੰਦੋਲਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 30 ਅਪਰੈਲ ਨੂੰ ਦਿੱਲੀ ਵਿੱਚ ਇੱਕ ਹੋਰ ਮੀਟਿੰਗ ਬੁਲਾਵਾਂਗੇ। ਸਾਰੀਆਂ ਕਿਸਾਨ ਯੂਨੀਅਨਾਂ ਨੂੰ ਆਪੋ-ਆਪਣੇ ਰਾਜਾਂ ਵਿੱਚ ਰੈਲੀਆਂ ਕਰਨ ਤੇ ਪੰਚਾਇਤਾਂ ਨੂੰ ਮੀਟਿੰਗ ਕਰਨ ਲਈ ਕਿਹਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ