ਮੌਸਮ ਵਿਭਾਗ ਦਾ ਤਾਜ਼ਾ ਅਲਰਟ! ਦੇਸ਼ ਦੇ ਇਨ੍ਹਾਂ ਰਾਜਾਂ 'ਚ ਹੋਵੇਗੀ ਭਾਰੀ ਬਾਰਸ਼
ਉੱਤਰੀ ਭਾਰਤ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ।
ਨਵੀਂ ਦਿੱਲੀ: ਦੇਸ਼ ਭਰ 'ਚ ਮੌਨਸੂਨ ਦੀ ਬਾਰਸ਼ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਕਿਤੇ ਰਾਹਤ ਤੇ ਕਿਤੇ ਆਫ਼ਤ ਬਣੀ ਹੋਈ ਹੈ। ਮੀਂਹ ਕਾਰਨ ਨਦੀਆਂ, ਤਲਾਅ ਤੇ ਨਾਲਿਆਂ ਨੱਕੋ-ਨੱਕ ਭਰੇ ਪਏ ਹਨ ਜਿਸ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪਹਾੜਾਂ ਵਿੱਚ ਚਟਾਨਾਂ ਦੇ ਡਿੱਗਣ ਕਾਰਨ ਸੜਕਾਂ ਉਤੇ ਟ੍ਰੈਫਿਕ ਜਾਮ ਲੱਗ ਰਿਹਾ ਹੈ।
ਉੱਤਰੀ ਭਾਰਤ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਆਈਐਮਡੀ ਅਨੁਸਾਰ ਅੱਜ ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ, ਨਾਗਾਲੈਂਡ, ਮਨੀਪੁਰ ਵਿੱਚ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਬਿਹਾਰ, ਹਰਿਆਣਾ, ਪੰਜਾਬ, ਉੱਤਰਾਖੰਡ, ਹਿਮਾਚਲ, ਅੰਡੇਮਾਨ-ਨਿਕੋਬਾਰ, ਕੋਂਕਣ ਤੇ ਗੋਆ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਜੰਮੂ -ਕਸ਼ਮੀਰ, ਛੱਤੀਸਗੜ੍ਹ, ਝਾਰਖੰਡ, ਉੜੀਸਾ, ਕਰਨਾਟਕ, ਕੇਰਲ, ਗੁਜਰਾਤ, ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਵੀ ਹਲਕੀ ਬਾਰਸ਼ ਦੀ ਸੰਭਾਵਨਾ ਹੈ।
ਆਈਐਮਡੀ ਨੇ ਉੱਤਰ ਪ੍ਰਦੇਸ਼ ਵਿੱਚ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਯੂਪੀ ਦੇ 8 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬੰਦਾ, ਲਲਿਤਪੁਰ, ਝਾਂਸੀ, ਆਗਰਾ, ਹਮੀਰਪੁਰ, ਮਹੋਬਾ, ਇਟਾਵਾ ਤੇ ਜਾਲੌਨ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ 5 ਅਗਸਤ ਤੱਕ ਯੂਪੀ ਵਿੱਚ ਮੀਂਹ ਤੋਂ ਕੋਈ ਰਾਹਤ ਨਹੀਂ। ਵੱਖ-ਵੱਖ ਜ਼ਿਲ੍ਹਿਆਂ ਵਿੱਚ 5 ਅਗਸਤ ਤੱਕ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਦੱਸ ਦੇਈਏ ਕਿ ਇਸ ਸਮੇਂ ਰਾਜ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: Balwant Singh Ramoowalia : ਧੀ ਅਮਨਜੋਤ ਦੇ ਬੀਜੇਪੀ 'ਚ ਸ਼ਾਮਲ ਹੋਣ ਮਗਰੋਂ ਰਾਮੂਵਾਲੀਆ ਦਾ ਵੱਡਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin