ਨਵੀਂ ਦਿੱਲੀ: ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਦੇ 9 ਜ਼ਿਲ੍ਹਿਆਂ 'ਚ ਬਰਫ ਦੇ ਤੂਫਾਨ ਦਾ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਘਰਾਂ ਤੋਂ ਨਾ ਨਿੱਕਲਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਲੱਦਾਖ, ਹਿਮਾਚਲ, ਉਤਰਾਖੰਡ 'ਚ ਵੀ ਬਰਫ਼ਬਾਰੀ ਨਾਲ ਜਨਜੀਵਨ ਪ੍ਰਭਾਵਿਤ ਹੋਵੇਗਾ।


ਉੱਤਰੀ ਭਾਰਤ ਨੂੰ ਦੇਖੀਏ ਤਾਂ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਪੱਛਮੀ ਹਿੱਸਿਆਂ, ਉੱਤਰੀ ਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਮੱਧਮ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ 7 ਜਨਵਰੀ ਤਕ ਲਈ ਭਵਿੱਖਬਾਣੀ ਕਰ ਦਿੱਤੀ ਹੈ ਕਿ ਦਿੱਲੀ ਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਹਲਕੀ ਤੋਂ ਮੱਧਮ ਬਾਰਸ਼ ਹੋ ਸਕਦੀ ਹੈ ਤੇ ਇਸ ਦੇ ਬਾਅਦ ਆਉਣ ਵਾਲੇ ਦਿਨਾਂ 'ਚ ਠੰਡ ਦਾ ਅਸਰ ਵਧ ਸਕਦਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ