ਨਵੀਂ ਦਿੱਲੀ: ਮੱਧ ਪ੍ਰਦੇਸ਼ ਤੇ ਰਾਜਸਥਾਨ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਬਾਰਸ਼ ਰੁਕਣ ਦਾ ਨਾਂ ਨਹੀਂ ਲੈ ਰਹੀ। ਮੌਸਮ ਵਿਭਾਗ ਨੇ ਪੱਛਮੀ ਮੱਧ ਪ੍ਰਦੇਸ਼, ਉਤਰਾਖੰਡ ਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ 13 ਸੂਬਿਆਂ ਵਿੱਚ ਦੋ ਦਿਨ (15 ਤੇ 16 ਸਤੰਬਰ) ਨੂੰ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।


ਮੱਧ ਪ੍ਰਦੇਸ਼ ਤੇ ਪੂਰਬੀ ਰਾਜਸਥਾਨ ਵਿੱਚ ਨਿਰੰਤਰ ਮੀਂਹ ਪੈਣ ਕਾਰਨ ਦਰਿਆਵਾਂ ਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਮੱਧ ਪ੍ਰਦੇਸ਼ ਦੇ ਨੀਮਚ ਤੇ ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।


ਦੂਜੇ ਪਾਸੇ, ਭੋਪਾਲ ਵਿੱਚ ਖਰਾਬ ਮੌਸਮ ਤੇ ਘੱਟ ਵਿਜ਼ੀਬਿਲਟੀ ਕਾਰਨ ਰਾਜਾਭੋਜ ਏਅਰਪੋਰਟ 'ਤੇ ਉਡਾਣਾਂ ਨੂੰ ਤਿੰਨ ਘੰਟੇ ਲਈ ਮੁਅੱਤਲ ਕਰ ਦਿੱਤਾ ਗਿਆ। ਹੱਜ ਯਾਤਰੀਆਂ ਦੀ ਉਡਾਣ ਨੂੰ ਨਾਗਪੁਰ ਡਾਇਵਰਟ ਕਰਨਾ ਪਿਆ।