Himachal Tourism: ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਬੁਰੀ ਖ਼ਬਰ, ਸ਼ਿਮਲਾ 'ਚ ਇਸ ਹਫਤੇ ਨਹੀਂ ਹੋਵੇਗੀ ਬਰਫਬਾਰੀ
Himachal: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਕ੍ਰਿਸਮਿਸ ਦੇ ਮੌਕੇ 'ਤੇ ਬਰਫਬਾਰੀ ਨਾ ਹੋਣ ਕਾਰਨ ਸੈਲਾਨੀ ਨਿਰਾਸ਼ ਹਨ। ਹਰ ਸਾਲ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ 'ਤੇ ਵੱਡੀ ਗਿਣਤੀ 'ਚ ਸੈਲਾਨੀ ਬਰਫਬਾਰੀ ਦਾ ਆਨੰਦ ਲੈਣ ਸ਼ਿਮਲਾ ਪਹੁੰਚਦੇ ਹਨ।

Himachal Christmas: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਕ੍ਰਿਸਮਿਸ ਦੇ ਮੌਕੇ 'ਤੇ ਬਰਫਬਾਰੀ ਨਾ ਹੋਣ ਕਾਰਨ ਸੈਲਾਨੀ ਨਿਰਾਸ਼ ਹਨ। ਹਰ ਸਾਲ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ 'ਤੇ ਵੱਡੀ ਗਿਣਤੀ 'ਚ ਸੈਲਾਨੀ ਬਰਫਬਾਰੀ ਦਾ ਆਨੰਦ ਲੈਣ ਸ਼ਿਮਲਾ ਪਹੁੰਚਦੇ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸ਼ਿਮਲਾ ਵਿੱਚ ਇਸ ਹਫ਼ਤੇ ਬਰਫ਼ਬਾਰੀ ਨਹੀਂ ਹੋਵੇਗੀ। ਹਾਲਾਂਕਿ, ਸ਼ਿਮਲਾ ਸਥਿਤ ਮੌਸਮ ਵਿਗਿਆਨ ਕੇਂਦਰ ਨੇ ਸੂਚਿਤ ਕੀਤਾ ਹੈ ਕਿ 26 ਦਸੰਬਰ ਨੂੰ ਪੱਛਮੀ ਗੜਬੜੀ ਕਾਰਨ ਰਾਜ ਦੇ ਕੁੱਲੂ, ਚੰਬਾ, ਲਾਹੌਲ-ਸਪੀਤੀ ਅਤੇ ਕਿਨੌਰ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਊਨਾ, ਬਿਲਾਸਪੁਰ ਅਤੇ ਹਮੀਰਪੁਰ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਦੇਖੇ ਗਏ ਹਨ। ਦੱਸਿਆ ਗਿਆ ਕਿ ਕ੍ਰਿਸਮਿਸ ਦੌਰਾਨ ਸੂਬੇ ਦੇ ਸੈਰ-ਸਪਾਟਾ ਸਥਾਨਾਂ 'ਤੇ ਬਰਫਬਾਰੀ ਦੀ ਕੋਈ ਸੰਭਾਵਨਾ ਨਹੀਂ ਹੈ। ਦੱਸ ਦਈਏ ਕਿ ਹਿਮਾਚਲ ਦੇ ਜ਼ਿਆਦਾਤਰ ਹਿੱਸਿਆਂ 'ਚ ਰਾਤ ਦੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
