Weather Update: ਮੌਸਮ ਵਿਭਾਗ ਨੇ 5 ਅਗਸਤ ਤੱਕ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ-ਐਨ.ਸੀ.ਆਰ. ਵਿਚ ਬੁੱਧਵਾਰ-ਵੀਰਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। 


ਦਿੱਲੀ 'ਚ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਪੜ੍ਹਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਤੜਕੇ ਦਿੱਲੀ ਦੇ ਕਈ ਇਲਾਕਿਆਂ 'ਚ ਬਾਰਿਸ਼ ਜਾਰੀ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਭਾਰੀ ਮੀਂਹ ਕਾਰਨ ਵੱਖ-ਵੱਖ ਘਟਨਾਵਾਂ 'ਚ 9 ਲੋਕਾਂ ਦੀ ਜਾਨ ਚਲੀ ਗਈ ਸੀ।



ਇੱਥੇ ਭਾਰੀ ਮੀਂਹ ਪਵੇਗਾ
ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ ਪੂਰਬੀ ਮੱਧ ਪ੍ਰਦੇਸ਼ ਅਤੇ ਮੱਧ ਮਹਾਰਾਸ਼ਟਰ ਵਿੱਚ ਅਲੱਗ-ਥਲੱਗ ਥਾਵਾਂ ਉਤੇ ਬਹੁਤ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।


ਉੱਤਰਾਖੰਡ, ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਅਸਾਮ ਅਤੇ ਮੇਘਾਲਿਆ, ਕੋਂਕਣ ਅਤੇ ਗੋਆ, ਗੁਜਰਾਤ ਖੇਤਰ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।


ਆਈਐਮਡੀ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਦਿੱਲੀ 'ਚ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਪੜ੍ਹਨ ਦੀ ਸਲਾਹ ਦਿੱਤੀ ਗਈ ਹੈ। 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।