ਮੌਸਮ ਵਿਭਾਗ ਵੱਲੋਂ ਕਿਸਾਨਾਂ ਲਈ ਖੁਸ਼ਖਬਰੀ
ਦਿੱਲੀ-ਐਨਸੀਆਰ ਵਿੱਚ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਕੁਝ ਦਿਨਾਂ ਵਿੱਚ ਹਲਕੀ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਬੀਤੇ ਕੁਝ ਦਿਨਾਂ ਤੋਂ ਬਾਰਸ਼ ਨਹੀਂ ਹੋਈ। ਮੌਸਮ ਵਿਭਾਗ ਮੁਤਾਬਕ ਸਤੰਬਰ ਤੇ ਅਕਤੂਬਰ ਮਹੀਨੇ ਵਿੱਚ ਮਾਨਸੂਨ ਦੇ ਆਮ ਰਹਿਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਦਿੱਲੀ-ਐਨਸੀਆਰ ਵਿੱਚ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਕੁਝ ਦਿਨਾਂ ਵਿੱਚ ਹਲਕੀ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਬੀਤੇ ਕੁਝ ਦਿਨਾਂ ਤੋਂ ਬਾਰਸ਼ ਨਹੀਂ ਹੋਈ। ਮੌਸਮ ਵਿਭਾਗ ਮੁਤਾਬਕ ਸਤੰਬਰ ਤੇ ਅਕਤੂਬਰ ਮਹੀਨੇ ਵਿੱਚ ਮਾਨਸੂਨ ਦੇ ਆਮ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਮਾਨ ਮੁਤਾਬਕ ਦੇਸ਼ ਵਿੱਚ ਔਸਤਨ 100 ਫੀਸਦੀ ਬਾਰਸ਼ ਹੋਏਗੀ। ਅਜਿਹੇ ਵਿੱਚ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ, ਕਿਉਂਕਿ ਝੋਨੇ ਤੇ ਹੋਰ ਸਾਉਣੀ ਦੀਆਂ ਫ਼ਸਲਾਂ ਨੂੰ ਸਿੰਜਣ ਲਈ ਵਾਧੂ ਮਿਹਨਤ ਨਹੀਂ ਕਰਨੀ ਪਵੇਗੀ।
ਦੱਸ ਦੇਈਏ ਅਪਰੈਲ ਮਹੀਨੇ ਵਿੱਚ ਮੌਸਮ ਵਿਭਾਗ ਨੇ ਮਾਨਸੂਨ ਦੇ ਆਮ ਰਹਿਣ ਦੀ ਗੱਲ ਕਹੀ ਸੀ ਤੇ ਅਜਿਹਾ ਹੀ ਹੋਇਆ। ਜੁਲਾਈ ਮਹੀਨੇ ਵਿੱਚ ਔਸਤਨ ਬਾਰਸ਼ ਆਮ ਤੋਂ ਕੁਝ ਵੱਧ ਹੋਈ। ਹਾਲਾਂਕਿ ਕਈ ਇਲਾਕੇ ਹਾਲੇ ਬਾਰਸ਼ ਦੀ ਕਮੀ ਨਾਲ ਜੂਝ ਰਹੇ ਹਨ ਤੇ ਕਈ ਥਾਈਂ ਜ਼ਿਆਜਾ ਬਾਰਸ਼ ਕਹਿਰ ਮਚਾ ਰਹੀ ਹੈ।
ਭਾਰੀ ਬਾਰਸ਼ ਦੇ ਚੱਲਦਿਆਂ ਕੁਝ ਮਾੜੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਰਾਜਸਥਾਨ ਦੇ ਜ਼ਿਲ੍ਹਾ ਅਜਮੇਰ ਦੇ ਨਾਗਫਨੀ ਖੇਤਰ ਵਿੱਚ ਵੀਰਵਾਰ ਨੂੰ ਬਾਰਸ਼ ਕਰਕੇ ਇੱਕ ਮਕਾਨ ਢਹਿ ਗਿਆ ਜਿਸ ਦੇ ਮਲਬੇ ਹੇਠਾਂ ਆ ਕੇ ਦੋ ਸਾਲਾ ਬੱਚੇ ਸਮੇਤ ਤਿੰਨ ਲੋਕ ਮਾਰੇ ਗਏ। ਇਸ ਹਾਦਸੇ ਵਿੱਚ ਇੱਕ ਹੋਰ ਸ਼ਖ਼ਸ ਜ਼ਖ਼ਮੀ ਵੀ ਹੋਇਆ।






















