Weather Report: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਇੰਨੀ ਤਰੀਕ ਤੋਂ ਗਰਮੀ ਤੋਂ ਮਿਲੇੇਗੀ ਰਾਹਤ, ਅਸਮਾਨ ਤੋਂ ਨਹੀਂ ਵਰ੍ਹੇਗੀ ਅੱਗ
Heatwave Alert: ਜਿਵੇਂ ਕਿ ਦਿੱਲੀ, ਪੰਜਾਬ ਅਤੇ ਯੂਪੀ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ। ਉੱਥੇ ਹੀ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਦੱਸਿਆ ਹੈ ਕਿ ਕਦੋਂ ਰਾਹਤ ਮਿਲੇਗੀ।
Heatwave Alert: ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ। ਉੱਤਰ-ਪੱਛਮੀ ਭਾਰਤ ਦੇ ਵੱਡੇ ਹਿੱਸੇ ਸੋਮਵਾਰ (17 ਜੂਨ, 2024) ਨੂੰ ਲੂ ਨਾਲ ਪਰੇਸ਼ਾਨ ਰਹੇ। ਇਸ ਦੌਰਾਨ ਮੌਸਮ ਵਿਭਾਗ ਨੇ ਕਿਹਾ ਕਿ ਮੰਗਲਵਾਰ (18 ਜੂਨ, 2024) ਨੂੰ ਵੀ ਲੋਕਾਂ ਨੂੰ ਇਸ ਤੋਂ ਰਾਹਤ ਨਹੀਂ ਮਿਲੇਗੀ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ 2 ਦਿਨਾਂ ਦੌਰਾਨ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਗੰਭੀਰ ਗਰਮੀ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਸ ਵਿੱਚ ਹੌਲੀ-ਹੌਲੀ ਕਮੀਂ ਆ ਸਕਦੀ ਹੈ। ਇਸ ਦਾ ਮਤਲਬ ਹੈ ਕਿ 20 ਜੂਨ ਤੋਂ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਆਈਐਮਡੀ ਨੇ ਸੋਮਵਾਰ ਨੂੰ ਆਪਣੇ ਪੂਰਵ ਅਨੁਮਾਨ ਵਿੱਚ ਕਿਹਾ ਕਿ ਦੋ ਦਿਨਾਂ ਬਾਅਦ ਪੱਛਮੀ ਗੜਬੜੀ ਦੇ ਉੱਤਰ-ਪੱਛਮੀ ਭਾਰਤ ਵੱਲ ਵਧਣ ਦੇ ਪ੍ਰਭਾਵ ਕਰਕੇ ਗਰਮੀ ਹੌਲੀ-ਹੌਲੀ ਘੱਟ ਜਾਵੇਗੀ। ਇਸ ਦੇ ਨਾਲ ਹੀ ਮਾਨਸੂਨ ਦੇ ਆਉਣ ਨਾਲ ਵੀ ਕੁਝ ਰਾਹਤ ਮਿਲ ਸਕਦੀ ਹੈ।
ਕਿਹੜੇ ਸੂਬਿਆਂ ਵਿੱਚ ਹੀਟਵੇਵ ਰਹੇਗੀ?
ਆਈਐਮਡੀ ਨੇ ਕਿਹਾ ਕਿ ਅੱਜ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਦੇ ਕਈ ਹਿੱਸਿਆਂ ਵਿੱਚ ਲੂ ਦੇ ਗੰਭੀਰ ਹਾਲਾਤ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Lok Sabha Election: ਰਾਹੁਲ ਦੇਣਗੇ ਅਸਤੀਫਾ ਅਤੇ ਵਾਇਨਾਡ ਤੋਂ ਚੋਣਾਂ ਲੜੇਗੀ ਪ੍ਰਿਅੰਕਾ ਗਾਂਧੀ, ਜਾਣੋ ਕਿਉਂ ਲਿਆ ਅਜਿਹਾ ਫੈਸਲਾ ?
ਕਿਹੜੇ ਸੂਬਿਆਂ ਵਿੱਚ ਪਵੇਗਾ ਮੀਂਹ?
ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਰਾਜਾਂ ਅਸਾਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ ਅਤੇ ਸਿੱਕਮ ਦੇ ਕਈ ਹਿੱਸਿਆਂ ਵਿੱਚ ਅਗਲੇ 3 ਦਿਨਾਂ ਦੌਰਾਨ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਝਾਰਖੰਡ ਅਤੇ ਬਿਹਾਰ ਵਿੱਚ ਜ਼ਿਆਦਾਤਰ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ (5.1 ਡਿਗਰੀ ਸੈਲਸੀਅਸ ਜਾਂ ਵੱਧ) ਰਿਹਾ।
ਉੱਤਰਾਖੰਡ ਦੇ ਦੇਹਰਾਦੂਨ ਵਿੱਚ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਲਈ ਆਮ ਨਾਲੋਂ 9.5 ਡਿਗਰੀ ਵੱਧ ਹੈ, ਜਦੋਂ ਕਿ ਊਨਾ, ਹਿਮਾਚਲ ਪ੍ਰਦੇਸ਼ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਝਾਰਖੰਡ ਦੇ ਡਾਲਟਨਗੰਜ 'ਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 9.1 ਡਿਗਰੀ ਵੱਧ ਸੀ।
ਕਦੋਂ ਕਿੱਥੇ ਪਹੁੰਚੇਗਾ ਮਾਨਸੂਨ?
ਮੌਸਮ ਵਿਭਾਗ ਨੇ ਕਿਹਾ ਕਿ ਮਾਨਸੂਨ ਦੇ 20-30 ਜੂਨ ਤੱਕ ਉੱਤਰ ਪ੍ਰਦੇਸ਼ ਅਤੇ 27 ਜੂਨ ਦੇ ਆਸਪਾਸ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮਾਨਸੂਨ ਪੰਜਾਬ ਅਤੇ ਹਰਿਆਣਾ 'ਚ ਵੀ ਦਾਖਲ ਹੋ ਸਕਦਾ ਹੈ।
ਇਹ ਵੀ ਪੜ੍ਹੋ: Accident News: ਦੋ ਟਰੱਕਾਂ ਵਿਚਾਲੇ ਟੱਕਰ ਹੋਣ ਤੋਂ ਬਾਅਦ ਲੱਗੀ ਭਿਆਨਕ ਅੱਗ, ਧੂੰ-ਧੂੰ ਕਰਕੇ ਸੜੇ ਟਰੱਕ, ਦੇਖੋ ਖੌਫਨਾਕ ਵੀਡੀਓ