IMD Weather News : ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਠੰਢ ਪੈ ਰਹੀ ਹੈ। ਕਸ਼ਮੀਰ ਤੋਂ ਲੈ ਕੇ ਪੰਜਾਬ ਤੱਕ, ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਲੈ ਕੇ ਉੱਤਰ ਪ੍ਰਦੇਸ਼, ਉੱਤਰਾਖੰਡ ਤੱਕ, ਪੂਰਬੀ ਭਾਰਤ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਦਿੱਲੀ 'ਚ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਦਿੱਲੀ 'ਚ ਕਈ ਥਾਵਾਂ 'ਤੇ ਤਾਪਮਾਨ 8 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਦਿੱਲੀ ਵਿੱਚ ਸੰਘਣੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।

 

ਆਈਐਮਡੀ ਦੇ ਅਨੁਸਾਰ ਜ਼ੀਰੋ ਤੋਂ 50 ਮੀਟਰ ਦੇ ਵਿਚਕਾਰ ਦਿਖਾਈ ਹੋਣ 'ਤੇ ਕੋਹਰਾ 'ਬਹੁਤ ਜ਼ਿਆਦਾ ਸੰਘਣਾ ', 51 ਤੋਂ 200 ਮੀਟਰ ਦੇ ਵਿਚਕਾਰ ਸੰਘਣਾ , 201 ਤੋਂ 500 ਮੀਟਰ ਵਿਚਕਾਰ 'ਮੱਧਮ' ਅਤੇ 501 ਤੋਂ 1000 ਦੇ ਵਿਚਕਾਰ ਦਿਖਾਈ ਹੋਣ 'ਤੇ ਧੁੰਦ ਨੂੰ 'ਹਲਕਾ' ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਕਸ਼ਮੀਰ ਇਸ ਸਮੇਂ ਸਖ਼ਤ ਸਰਦੀ ਦੀ ਲਪੇਟ 'ਚ ਹੈ।

 

ਕਸ਼ਮੀਰ 'ਚ ਚਿੱਲੀ ਕਲਾਂ ਨੇ ਵਧਾਈ ਠੰਡ 


ਕਸ਼ਮੀਰ ਵਿੱਚ 21 ਦਸੰਬਰ ਤੋਂ 31 ਜਨਵਰੀ ਤੱਕ ਦੇ ਸਮੇਂ ਨੂੰ ਚਿੱਲਈ ਕਲਾਂ ਵਜੋਂ ਜਾਣਿਆ ਜਾਂਦਾ ਹੈ। ਇਹ 40 ਦਿਨਾਂ ਲਈ ਸਰਦੀਆਂ ਦਾ ਸਭ ਤੋਂ ਠੰਡਾ ਸਮਾਂ ਹੈ। ਇਹੀ ਕਾਰਨ ਹੈ ਕਿ ਕਸ਼ਮੀਰ ਇਨ੍ਹੀਂ ਦਿਨੀਂ ਕੜਾਕੇ ਦੀ ਠੰਡ ਦੀ ਲਪੇਟ 'ਚ ਹੈ ਅਤੇ ਘਾਟੀ 'ਚ ਪਾਰਾ ਜ਼ੀਰੋ ਤੋਂ ਕਈ ਡਿਗਰੀ ਹੇਠਾਂ ਚਲਾ ਗਿਆ ਹੈ।

 

ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੇ ਆਮ ਤਾਪਮਾਨ ਨਾਲੋਂ ਰਾਤ ਦਾ ਤਾਪਮਾਨ ਕਈ ਡਿਗਰੀ ਹੇਠਾਂ ਚਲਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਪਾਰਾ ਜ਼ੀਰੋ ਤੋਂ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਕ ਦਿਨ ਪਹਿਲਾਂ ਜ਼ੀਰੋ ਤੋਂ ਹੇਠਾਂ 3.4 ਡਿਗਰੀ ਸੈਲਸੀਅਸ ਸੀ।

 

ਉਨ੍ਹਾਂ ਕਿਹਾ ਕਿ ਅਗਲੇ ਚਾਰ ਦਿਨਾਂ ਤੱਕ ਘਾਟੀ ਵਿੱਚ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਘਾਟੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਮੌਸਮ ਵਿਭਾਗ ਮੁਤਾਬਕ ਦ੍ਰਾਸ ਇਸ ਸਮੇਂ ਕਸ਼ਮੀਰ ਦਾ ਸਭ ਤੋਂ ਠੰਡਾ ਸਥਾਨ ਰਿਹਾ ਹੈ ਜਿੱਥੇ ਘੱਟੋ-ਘੱਟ ਤਾਪਮਾਨ -27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 


ਇਹ ਵੀ ਪੜ੍ਹੋ : ਕਿੱਸਾ ਖਾਕੀ ਕਾ : ਦਿੱਲੀ ਪੁਲਿਸ ਸ਼ੁਰੂ ਕਰਨ ਜਾ ਰਹੀ ਹੈ ਆਪਣਾ ਪਹਿਲਾ ਪੌਡਕਾਸਟ, ਜਾਣੋ ਇਸ ਬਾਰੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490