IMD Rain Alert: ਇਸ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਕਈ ਸੂਬਿਆਂ ਵਿੱਚ ਰਿਕਾਰਡ ਤੋੜ ਬਾਰਸ਼ ਹੋਈ ਹੈ। ਇਸ ਦੇ ਨਾਲ ਹੀ ਮਾਰਚ ਦੇ ਪਹਿਲੇ ਹਫਤੇ 'ਚ ਹੀ ਕਈ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਦਿੱਲੀ (Delhi ), ਪੰਜਾਬ (Punjab), ਚੰਡੀਗੜ੍ਹ (Chandigarh), ਹਰਿਆਣਾ (Haryana) ਤੇ ਰਾਜਸਥਾਨ (Rajasthan) ਵਿੱਚ ਅੱਜ ਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮੱਧ ਪ੍ਰਦੇਸ਼ (Madhya Pradesh )ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੇ ਕੱਲ੍ਹ ਪੱਛਮੀ ਰਾਜਸਥਾਨ ਵਿੱਚ ਅਤੇ ਪੂਰਬੀ ਰਾਜਸਥਾਨ ਵਿੱਚ ਮੀਂਹ ਪਵੇਗਾ। ਭਾਰਤੀ ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਨਵੇਂ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਹੋ ਰਿਹਾ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ 'ਚ ਅੱਜ ਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਉੱਤਰਾਖੰਡ 'ਚ ਕੱਲ ਮੀਂਹ ਪੈ ਸਕਦਾ ਹੈ।
ਇਸ ਦੌਰਾਨ ਇਨ੍ਹਾਂ ਸੂਬਿਆਂ ਵਿੱਚ ਹਵਾ ਦੀ ਰਫ਼ਤਾਰ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਤੱਕ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਤਾਮਿਲਨਾਡੂ-ਪੁਡੂਚੇਰੀ-ਕਰਾਈਕਲ ਵਿੱਚ 3 ਤੇ 4 ਮਾਰਚ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਸ਼ ਦੀ ਸੰਭਾਵਨਾ ਹੈ। 4 ਮਾਰਚ ਨੂੰ ਰਾਇਲਸੀਮਾ 'ਚ ਭਾਰੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਮਹਾਰਾਸ਼ਟਰ ਤੇ ਗੁਜਰਾਤ 'ਚ ਮੌਸਮ ਖੁਸ਼ਕ ਰਹੇਗਾ।
5 ਮਾਰਚ ਨੂੰ ਸਰਗਰਮ ਹੋਵੇਗਾ ਇੱਕ ਹੋਰ ਵੈਸਟਰਨ ਡਿਸਟਰਬੈਂਸ
ਇਸ ਦੌਰਾਨ ਦੱਖਣ-ਪੂਰਬੀ ਬੰਗਾਲ ਦੀ ਖਾੜੀ ਤੇ ਦੱਖਣੀ ਅੰਡੇਮਾਨ ਸਾਗਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਜਿਸ ਕਾਰਨ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਦੱਖਣੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਇਕ ਹੋਰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 5 ਤੋਂ 8 ਮਾਰਚ ਦੌਰਾਨ ਉੱਤਰੀ ਭਾਰਤ ਵਿਚ ਬਾਰਿਸ਼ ਹੋਵੇਗੀ।
IMD Rain Alert : ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ, MP ਸਮੇਤ ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਸ਼, ਅਲਰਟ ਜਾਰੀ
ਏਬੀਪੀ ਸਾਂਝਾ
Updated at:
02 Mar 2022 02:16 PM (IST)
Edited By: shankerd
ਇਸ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਕਈ ਸੂਬਿਆਂ ਵਿੱਚ ਰਿਕਾਰਡ ਤੋੜ ਬਾਰਸ਼ ਹੋਈ ਹੈ। ਇਸ ਦੇ ਨਾਲ ਹੀ ਮਾਰਚ ਦੇ ਪਹਿਲੇ ਹਫਤੇ 'ਚ ਹੀ ਕਈ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।
IMD_Rain_Forecast
NEXT
PREV
Published at:
02 Mar 2022 02:16 PM (IST)
- - - - - - - - - Advertisement - - - - - - - - -