IMD Rain Alert: ਦੇਸ਼ ਦੇ ਕਈ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਲੋਕ ਮੁਸੀਬਤ ਵਿੱਚ ਹਨ। ਉੱਤਰ ਪ੍ਰਦੇਸ਼  ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਹਨ, ਜਦੋਂ ਕਿ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵੀ ਕਈ ਇਲਾਕਿਆਂ ਵਿੱਚ ਪਏ ਮੀਂਹ ਨਾਲ ਪਾਣੀ ਭਰ ਗਿਆ ਹੈ।


ਯੂਪੀ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 19 ਲੋਕ ਅਤੇ 140 ਭੇਡਾਂ ਦੀ ਮੌਤ ਹੋ ਗਈ। ਮੀਂਹ ਕਾਰਨ ਉਤਰਾਖੰਡ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਇਸ ਦੇ ਨਾਲ ਪੰਜਾਬ ਵਿੱਚ ਬੀਤੇ ਦਿਨ ਮੀਂਹ ਨਾਲ ਚੰਗੀ ਝੱਟ ਲੱਗੀ ਹੈ। ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਵਿੱਚ ਕਈ ਰਾਜਾਂ ਵਿੱਚ ਹੋਰ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।


ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ


ਮੌਸਮ ਵਿਭਾਗ ਨੇ ਸੋਮਵਾਰ ਨੂੰ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਅਤੇ ਇੱਕ-ਦੋ ਥਾਵਾਂ 'ਤੇ ਮੀਂਹ ਦੀ ਸੰਭਾਵਨਾ ਜਤਾਈ ਹੈ। ਤੱਟਵਰਤੀ ਆਂਧਰਾ ਪ੍ਰਦੇਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ 11 ਸਤੰਬਰ ਨੂੰ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹੈਦਰਾਬਾਦ, ਤੇਲੰਗਾਨਾ ਵਿੱਚ ਵੀ ਭਾਰੀ ਮੀਂਹ ਪਿਆ ਹੈ।



ਓਡੀਸ਼ਾ, ਅਸਾਮ ਅਤੇ ਮੇਘਾਲਿਆ ਲਈ ਆਰੇਂਜ ਅਲਰਟ ਜਾਰੀ 


ਓਡੀਸ਼ਾ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਨੇ ਕਿਹਾ ਕਿ 13 ਤੋਂ 15 ਸਤੰਬਰ ਤੱਕ ਓਡੀਸ਼ਾ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਰਾਜਾਂ ਵਿੱਚ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ। ਵਿਭਾਗ ਨੇ ਕਿਹਾ ਕਿ 12 ਸਤੰਬਰ ਨੂੰ ਅਸਾਮ ਅਤੇ ਮੇਘਾਲਿਆ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ 'ਚ 15 ਸਤੰਬਰ ਨੂੰ ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਨਾਲ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।