ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ, ਹਰਿਆਣਾ ਸਣੇ ਦਿੱਲੀ-NCR 'ਚ ਹੋਈ ਬਾਰਿਸ਼, IMD ਨੇ ਦੱਸਿਆ ਕਿੱਥੇ-ਕਿੱਥੇ ਵਧੇਗੀ ਠੰਢ
ਦੇਸ਼ ਵਿੱਚ ਪੰਜਾਬ, ਪੂਰਬੀ ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਠੰਢ ਵਧੇਗੀ।
Weather Update: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਇੱਥੇ ਸਵੇਰ ਤੋਂ ਹੀ ਮੌਸਮ ਬਦਲ ਗਿਆ ਸੀ, ਦਿਨ ਵੇਲੇ ਧੁੱਪ ਨਹੀਂ ਸੀ ਨਿਕਲੀ। ਸ਼ਾਮ ਨੂੰ ਬੂੰਦਾਬਾਂਦੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 12 ਘੰਟਿਆਂ ਦੌਰਾਨ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੀਂਹ ਦੀ ਚਿਤਾਵਨੀ ਦੇ ਨਾਲ-ਨਾਲ ਸਰਦੀ ਵੀ ਵਧ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਨਹੀਂ ਹੈ ਅਤੇ ਉੱਤਰ ਪੱਛਮੀ ਭਾਰਤ ਵਿੱਚ ਤਾਪਮਾਨ ਵਿੱਚ ਕੋਈ ਵਾਧਾ ਹੋਣ ਦੀ ਉਮੀਦ ਨਹੀਂ ਹੈ। ਜਿੱਥੇ ਇੱਕ ਪਾਸੇ ਰਾਜਧਾਨੀ ਦਿੱਲੀ ਵਿੱਚ ਅੱਜ ਮੀਂਹ ਕਾਰਨ ਠੰਢ ਇੱਕ ਵਾਰ ਫਿਰ ਵਧ ਗਈ ਹੈ, ਉੱਥੇ ਹੀ ਦੂਜੇ ਪਾਸੇ ਉੱਤਰੀ ਭਾਰਤ ਵਿੱਚ ਲੋਕਾਂ ਨੇ ਸੰਘਣੀ ਧੁੰਦ ਪੈਣ ਦਾ ਖ਼ਦਸ਼ਾ ਪ੍ਰਗਟਾਇਆ ਹੈ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ, ਪੂਰਬੀ ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਜਾਰੀ ਰਹੇਗੀ। ਵਿਭਾਗ ਵੱਲੋਂ ਦੱਸਿਆ ਗਿਆ ਕਿ ਪਹਾੜਾਂ 'ਤੇ ਵੀ ਭਾਰੀ ਬਰਫਬਾਰੀ ਅਤੇ ਮੀਂਹ ਪਿਆ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਦੂਜੇ ਪਾਸੇ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਪਏ ਮੀਂਹ ਕਾਰਨ ਠੰਢ ਵਧ ਗਈ ਹੈ।
ਪੱਛਮੀ ਗੜਬੜ ਦਾ ਪ੍ਰਭਾਵ
ਅੱਜ ਦੇਰ ਸ਼ਾਮ ਤੋਂ ਦਿੱਲੀ-ਫਰੀਦਾਬਾਦ ਸਮੇਤ NCR ਦੇ ਕਈ ਇਲਾਕਿਆਂ 'ਚ ਹਲਕੀ ਬੂੰਦਾ-ਬਾਂਦੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 12 ਘੰਟਿਆਂ ਦੌਰਾਨ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ 'ਚ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਕਾਰਨ 29 ਜਨਵਰੀ ਤੋਂ 30 ਜਨਵਰੀ ਤੱਕ ਉੱਤਰ ਭਾਰਤ ਦੇ ਕਈ ਰਾਜਾਂ ਲਈ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਜਿਸ ਕਾਰਨ ਅੱਜ ਰਾਜਧਾਨੀ ਦਿੱਲੀ ਵਿੱਚ ਵੀ ਮੀਂਹ ਪਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ