(Source: ECI/ABP News)
Weather Update: ਮੌਸਮ ਨੇ ਲਈ ਕਰਵਟ! ਕਸ਼ਮੀਰ 'ਚ ਬਰਫਬਾਰੀ, ਬੰਗਾਲ 'ਚ ਭਾਰੀ ਮੀਂਹ, ਰਾਜਸਥਾਨ 'ਚ ਭਿਆਨਕ ਗਰਮੀ, ਜਾਣੋ ਪੰਜਾਬ ਸਮੇਤ ਦੇਸ਼ ਦੇ ਬਾਕੀ ਹਿੱਸਿਆਂ ਦਾ ਹਾਲ
IMD weather forecast: ਇਸ ਸਮੇਂ ਉੱਤਰ ਭਾਰਤ ਦੇ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਜਿਸ ਵਿੱਚ ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਸ਼ਾਮਿਲ ਹਨ। ਪਰ ਹੁਣ ਮੌਸਮ ਨੇ ਕਰਵਟ ਲੈ ਲਈ ਹੈ ਜਿਸ
![Weather Update: ਮੌਸਮ ਨੇ ਲਈ ਕਰਵਟ! ਕਸ਼ਮੀਰ 'ਚ ਬਰਫਬਾਰੀ, ਬੰਗਾਲ 'ਚ ਭਾਰੀ ਮੀਂਹ, ਰਾਜਸਥਾਨ 'ਚ ਭਿਆਨਕ ਗਰਮੀ, ਜਾਣੋ ਪੰਜਾਬ ਸਮੇਤ ਦੇਸ਼ ਦੇ ਬਾਕੀ ਹਿੱਸਿਆਂ ਦਾ ਹਾਲ imd weather forecast hailstorm in jammu kashmir heat wave rajasthan up heavy rain west bengal punjab haryana red alert Weather Update: ਮੌਸਮ ਨੇ ਲਈ ਕਰਵਟ! ਕਸ਼ਮੀਰ 'ਚ ਬਰਫਬਾਰੀ, ਬੰਗਾਲ 'ਚ ਭਾਰੀ ਮੀਂਹ, ਰਾਜਸਥਾਨ 'ਚ ਭਿਆਨਕ ਗਰਮੀ, ਜਾਣੋ ਪੰਜਾਬ ਸਮੇਤ ਦੇਸ਼ ਦੇ ਬਾਕੀ ਹਿੱਸਿਆਂ ਦਾ ਹਾਲ](https://feeds.abplive.com/onecms/images/uploaded-images/2024/05/24/d003070c7c2f17c852261ad8e3d471991716568095688700_original.jpg?impolicy=abp_cdn&imwidth=1200&height=675)
IMD weather forecast: ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਮੌਸਮ ਬਦਲ ਰਿਹਾ ਹੈ। ਕਈ ਥਾਵਾਂ 'ਤੇ ਕੜਾਕੇ ਦੀ ਗਰਮੀ ਪੈ ਰਹੀ ਹੈ ਅਤੇ ਕਈ ਥਾਵਾਂ 'ਤੇ ਮੀਂਹ ਤੋਂ ਬਾਅਦ ਬਰਫਬਾਰੀ ਹੋ ਰਹੀ ਹੈ। ਕਹਿਰ ਦੀ ਗਰਮੀ ਕਾਰਨ ਕਈ ਰਾਜਾਂ ਦੇ ਸਕੂਲਾਂ ਵਿੱਚ ਸਮੇਂ ਤੋਂ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਜੰਮੂ-ਕਸ਼ਮੀਰ ਦੇ ਰਿਆਸੀ ਇਲਾਕੇ ਵਿੱਚ ਮੀਂਹ ਤੋਂ ਬਾਅਦ ਗੜੇਮਾਰੀ ਹੋਈ। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 25 ਮਈ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਨ੍ਹਾਂ ਰਾਜਾਂ ਦੇ ਲੋਕ ਝੱਲਣਗੇ ਗਰਮੀ ਦੀ ਮਾਰ
ਮੌਸਮ ਵਿਭਾਗ ਅਨੁਸਾਰ ਫਿਲਹਾਲ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ 26 ਮਈ, 2024 ਨੂੰ ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਵਿਦਰਭ, ਸੌਰਾਸ਼ਟਰ ਅਤੇ ਕੱਛ ਦੇ ਵੱਖ-ਵੱਖ ਸਥਾਨਾਂ 'ਤੇ ਗਰਮੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ
ਮੌਸਮ ਵਿਭਾਗ ਨੇ ਉੱਤਰ-ਪੂਰਬ ਦੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ 27 ਅਤੇ 28 ਮਈ ਨੂੰ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਬਾਰਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ, 27 ਅਤੇ 28 ਮਈ, 2024 ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ (115.5-204.4 ਮਿਲੀਮੀਟਰ) ਦੀ ਸੰਭਾਵਨਾ ਹੈ। 26 ਮਈ 2024 ਨੂੰ ਓਡੀਸ਼ਾ ਵਿੱਚ ਭਾਰੀ ਮੀਂਹ (115.5-204.4 ਮਿਲੀਮੀਟਰ) ਦੀ ਸੰਭਾਵਨਾ ਹੈ।
ਪੱਛਮੀ ਬੰਗਾਲ ਵਿੱਚ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ
ਮੌਸਮ ਵਿਭਾਗ ਨੇ ਆਸਾਮ ਅਤੇ ਮੇਘਾਲਿਆ ਵਿੱਚ 27 ਅਤੇ 28 ਮਈ 2024 ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਚੱਕਰਵਾਤੀ ਤੂਫਾਨ 26 ਮਈ 2024 ਦੀ ਸ਼ਾਮ ਨੂੰ ਬੰਗਲਾਦੇਸ਼ ਅਤੇ ਪੱਛਮੀ ਬੰਗਾਲ ਦੇ ਤੱਟਾਂ 'ਤੇ ਪਹੁੰਚਣ ਦੀ ਸੰਭਾਵਨਾ ਹੈ। ਇਸ ਕਾਰਨ ਉੱਥੇ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ। ਆਈਐਮਡੀ ਨੇ 26 ਮਈ ਨੂੰ ਬੰਗਾਲ ਵਿੱਚ ਭਾਰੀ ਮੀਂਹ (> 204.4 ਮਿਲੀਮੀਟਰ) ਅਤੇ 27 ਮਈ, 2024 ਨੂੰ ਭਾਰੀ ਮੀਂਹ (115.5-204.4 ਮਿਲੀਮੀਟਰ) ਦੀ ਭਵਿੱਖਬਾਣੀ ਕੀਤੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)