IMD Weather Forcaste: ਰਾਸ਼ਟਰੀ ਰਾਜਧਾਨੀ ਸਮੇਤ ਕਈ ਰਾਜਾਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਬੁੱਧਵਾਰ (5 ਜੁਲਾਈ) ਨੂੰ ਦਿੱਲੀ ਵਿੱਚ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਵਿੱਚ ਅੱਜ (5 ਜੁਲਾਈ) ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਅਗਲੇ 5 ਦਿਨਾਂ ਬਾਅਦ ਰਾਹਤ ਮਿਲਣ ਦੀ ਉਮੀਦ ਹੈ।


ਉੱਤਰ ਪ੍ਰਦੇਸ਼ ਵਿੱਚ ਵੀ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਹਾਲਾਂਕਿ ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਹਲਕੀ ਬਾਰਿਸ਼ ਤੋਂ ਬਾਅਦ ਸੂਰਜ ਚਮਕਦਾ ਨਜ਼ਰ ਆਇਆ। ਜਿਸ ਕਾਰਨ ਨਮੀ ਵਧ ਗਈ ਸੀ ਪਰ 4 ਜੁਲਾਈ ਮੰਗਲਵਾਰ ਨੂੰ ਪਏ ਮੀਂਹ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ।


 




ਉੱਤਰਾਖੰਡ ਦੇ ਉੱਤਰਕਾਸ਼ੀ, ਰੁਦਰਪ੍ਰਯਾਗ, ਦੇਹਰਾਦੂਨ, ਬਾਗੇਸ਼ਵਰ ਸਮੇਤ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਖੇਤਰਾਂ ਲਈ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ 8 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀ ਸਮੱਸਿਆ ਬਣੀ ਹੋਈ ਹੈ। ਹਾਲਾਂਕਿ ਸੂਬੇ 'ਚ ਹੁਣ ਮੌਸਮ ਆਮ ਵਾਂਗ ਹੈ। ਇਸ ਦੇ ਨਾਲ ਹੀ ਇੱਕ ਵਾਰ ਫਿਰ ਸੈਲਾਨੀਆਂ ਦੀ ਭੀੜ ਵਧਣ ਲੱਗੀ ਹੈ।


ਯੈਲੋ ਅਲਰਟ ਜਾਰੀ ਕੀਤਾ ਗਿਆ ਹੈ
ਰਾਜਸਥਾਨ ਵਿੱਚ ਵੀ ਚੱਕਰਵਾਤੀ ਤੂਫ਼ਾਨ ਬਿਪਰਜੋਏ ਤੋਂ ਬਾਅਦ ਬਰਸਾਤ ਸ਼ੁਰੂ ਹੋ ਗਈ ਸੀ। ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਪੂਰਬੀ ਹਵਾਵਾਂ ਕਾਰਨ 5 ਤੋਂ 6 ਜੁਲਾਈ ਤੱਕ ਪੂਰਬੀ ਰਾਜਸਥਾਨ ਦੇ ਕੋਟਾ, ਉਦੈਪੁਰ, ਅਜਮੇਰ ਅਤੇ ਜੈਪੁਰ, ਭਰਤਪੁਰ ਦੇ ਕੁਝ ਹਿੱਸਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਪ੍ਰਬਲ ਸੰਭਾਵਨਾ ਹੈ। 6 ਤੋਂ 8 ਜੁਲਾਈ ਤੱਕ ਹਰਿਆਣਾ ਅਤੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ 6 ਤੋਂ 8 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਮੀਂਹ ਕਿੱਥੇ ਹੈ?
ਮੱਧ ਪ੍ਰਦੇਸ਼, ਗੁਜਰਾਤ, ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਬਿਹਾਰ, ਕੋਂਕਣ-ਗੋਆ, ਮਹਾਰਾਸ਼ਟਰ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।