ਪੜਚੋਲ ਕਰੋ

Shocking News: ਅਕਤੂਬਰ 'ਚ ਜੂਨ ਵਰਗੀ ਗਰਮੀ! ਅਗਲੇ ਕੁਝ ਦਿਨਾਂ 'ਚ ਠੰਡ ਨਹੀਂ ਸਗੋਂ ਵਧੇਗੀ ਗਰਮੀ, ਮੌਸਮ ਵਿਭਾਗ ਨੇ ਦਿੱਤੀ ਡਰਾਉਣ ਵਾਲੀ ਅਪਡੇਟ

ਅਕਤੂਬਰ 'ਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੋਈ ਨਜ਼ਰ ਨਹੀਂ ਆ ਰਹੀ ਹੈ। ਅਜੇ ਵੀ ਲੋਕ ਪੱਖੇ ਅਤੇ AC ਦੀ ਵਰਤੋਂ ਕਰ ਰਹੇ ਹਨ। ਅਜਿਹੇ ਦੇ ਵਿੱਚ IMD ਵੱਲੋਂ ਇੱਕ ਡਰਾਉਣ ਵਾਲੀ ਅਪਡੇਟ ਕਰ ਦਿੱਤੀ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਗਰਮੀ..

IMD Latest Weather Update: ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਮੀਂਹ ਦਾ ਅਮਲ ਰੁਕ ਗਿਆ ਹੈ। ਅਕਤੂਬਰ ਵਿੱਚ ਵੀ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਵਧ ਸਕਦਾ ਹੈ। ਹਾਲਾਂਕਿ, ਸ਼ਨੀਵਾਰ ਨੂੰ ਉੱਤਰੀ ਭਾਰਤ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਹੋਰ ਪੜ੍ਹੋ : ਈਰਾਨ-ਇਜ਼ਰਾਈਲ ਜੰਗ ਦਾ ਕੱਚਾ ਤੇਲ 'ਤੇ ਅਸਰ ਜਾਰੀ, ਭਾਰਤ ਦੇ ਸ਼ੇਅਰ ਬਾਜ਼ਾਰ ਅਤੇ ਪੈਟਰੋਲ-ਡੀਜ਼ਲ 'ਤੇ ਕੀ ਅਸਰ ਪਵੇਗਾ?

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਰਾਜਧਾਨੀ ਦਿੱਲੀ ਸਮੇਤ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਭਾਰੀ ਮੀਂਹ ਤੋਂ ਇਨਕਾਰ ਕੀਤਾ ਹੈ। ਆਓ ਜਾਣਦੇ ਹਾਂ ਆਉਣ ਵਾਲੇ ਦਿਨਾਂ ਵਿੱਚ ਤੁਹਾਡੇ ਸ਼ਹਿਰ ਦਾ ਮੌਸਮ ਕਿਹੋ ਜਿਹਾ ਰਹੇਗਾ।

ਦਿੱਲੀ-ਐਨਸੀਆਰ ਦੀ ਹਾਲਤ

ਆਈਐਮਡੀ ਮੁਤਾਬਕ ਸ਼ੁੱਕਰਵਾਰ ਤੱਕ ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਇੱਥੇ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁੜਗਾਓਂ ਅਤੇ ਫਰੀਦਾਬਾਦ ਵਿੱਚ ਵੀ ਇਹੀ ਸਥਿਤੀ ਸੀ। ਆਈਐਮਡੀ ਦੇ ਅਨੁਸਾਰ, ਸ਼ਨੀਵਾਰ ਨੂੰ ਦਿੱਲੀ-ਐਨਸੀਆਰ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।

ਯੂਪੀ 'ਚ ਕਿਹੋ ਜਿਹਾ ਰਹੇਗਾ ਮੌਸਮ?

ਉੱਤਰ ਪ੍ਰਦੇਸ਼ ਵਿੱਚ ਵੀ ਮਾਨਸੂਨ ਦਾ ਮੀਂਹ ਰੁਕ ਗਿਆ ਹੈ। ਹੁਣ ਇੱਥੋਂ ਦੇ ਲੋਕ ਵੀ ਗਰਮੀ ਤੋਂ ਪ੍ਰੇਸ਼ਾਨ ਹਨ। ਆਈਐਮਡੀ ਮੁਤਾਬਕ ਅਗਲੇ ਤਿੰਨ-ਚਾਰ ਦਿਨਾਂ ਤੱਕ ਇੱਥੇ ਅਜਿਹਾ ਹੀ ਮੌਸਮ ਰਹੇਗਾ। ਹਾਲਾਂਕਿ, ਮੌਸਮ ਵਿਭਾਗ ਨੇ ਗਰਮੀ ਦੇ ਵਿਚਕਾਰ ਅੱਜ ਅਤੇ ਅਗਲੇ ਕੁਝ ਦਿਨਾਂ ਵਿੱਚ ਯੂਪੀ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਵਿੱਚ ਲਗਾਤਾਰ ਵੱਧ ਰਿਹਾ ਤਾਪਮਾਨ 

ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਇੱਥੇ ਸਖ਼ਤ ਗਰਮੀ ਹੋਵੇਗੀ। ਇੱਥੇ ਵੱਧ ਤੋਂ ਵੱਧ ਤਾਪਮਾਨ 42.27 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25.54 ਡਿਗਰੀ ਸੈਲਸੀਅਸ ਹੋ ਸਕਦਾ ਹੈ। ਅਜਿਹਾ ਹੀ ਮੌਸਮ 4 ਤੋਂ 6 ਅਕਤੂਬਰ ਤੱਕ ਜਾਰੀ ਰਹੇਗਾ।

ਹਰਿਆਣਾ ਦੀ ਹਾਲਤ ਅਜਿਹੀ ਹੀ ਰਹੇਗੀ

ਆਈਐਮਡੀ ਮੁਤਾਬਕ ਹਰਿਆਣਾ ਵਿੱਚ ਗਰਮੀ ਅਗਲੇ ਕੁਝ ਦਿਨਾਂ ਤੱਕ ਲੋਕਾਂ ਨੂੰ ਪ੍ਰੇਸ਼ਾਨ ਕਰਦੀ ਰਹੇਗੀ। ਵੀਰਵਾਰ ਨੂੰ ਇੱਥੇ ਵੱਧ ਤੋਂ ਵੱਧ ਤਾਪਮਾਨ 38.88 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26.52 ਡਿਗਰੀ ਸੈਲਸੀਅਸ ਰਹੇਗਾ।

ਰਾਜਸਥਾਨ 'ਚ ਵੀ ਗਰਮੀ ਤੋਂ ਰਾਹਤ ਨਹੀਂ ਮਿਲੀ

ਰਾਜਸਥਾਨ ਤੋਂ ਇਸ ਹਫਤੇ ਮਾਨਸੂਨ ਖਤਮ ਹੋ ਜਾਵੇਗਾ। ਅਗਲੇ ਕੁਝ ਦਿਨਾਂ 'ਚ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਖੁਸ਼ਕ ਰਹੇਗਾ। ਕੋਟਾ, ਉਦੈਪੁਰ ਅਤੇ ਬੀਕਾਨੇਰ ਡਿਵੀਜ਼ਨ ਦੇ ਕੁਝ ਹਿੱਸਿਆਂ ਵਿੱਚ ਬੂੰਦਾ-ਬਾਂਦੀ ਹੋ ਸਕਦੀ ਹੈ।

ਬਿਹਾਰ ਵਿੱਚ ਮੌਸਮ ਸੁਹਾਵਣਾ ਰਹੇਗਾ

ਬਿਹਾਰ 'ਚ ਅੱਜ ਮੌਸਮ ਸੁਹਾਵਣਾ ਰਹੇਗਾ। ਆਈਐਮਡੀ ਨੇ ਕਿਹਾ ਹੈ ਕਿ ਇੱਥੇ ਆਸਮਾਨ ਬੱਦਲਵਾਈ ਰਹੇਗਾ ਅਤੇ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। ਹੜ੍ਹ ਪ੍ਰਭਾਵਿਤ ਉੱਤਰੀ ਬਿਹਾਰ ਭਾਵ ਦਰਭੰਗਾ ਅਤੇ ਮਧੁਬਨੀ ਵਿੱਚ ਅਗਲੇ ਚਾਰ ਦਿਨਾਂ ਤੱਕ ਹਲਕੇ ਤੋਂ ਦਰਮਿਆਨੇ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਗਲੇ ਦੋ-ਤਿੰਨ ਦਿਨਾਂ ਤੱਕ ਸੂਬੇ ਵਿੱਚ ਮੌਸਮ ਖੁਸ਼ਕ ਰਹਿ ਸਕਦਾ ਹੈ। ਕੁਝ ਜ਼ਿਲ੍ਹਿਆਂ ਵਿੱਚ ਹੀ ਹਲਕੀ ਬਾਰਿਸ਼ ਹੋ ਸਕਦੀ ਹੈ।

ਦੂਜੇ ਰਾਜਾਂ ਦੀ ਸਥਿਤੀ

ਦੂਜੇ ਰਾਜਾਂ ਦੀ ਗੱਲ ਕਰੀਏ ਤਾਂ ਉੱਤਰ-ਪੂਰਬੀ ਭਾਰਤ ਵਿੱਚ ਮੌਸਮ ਵੱਖਰਾ ਹੋਵੇਗਾ। ਆਈਐਮਡੀ ਦੇ ਅਨੁਸਾਰ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅੰਡੇਮਾਨ-ਨਿਕੋਬਾਰ ਟਾਪੂ, ਸਿੱਕਮ, ਪੱਛਮੀ ਬੰਗਾਲ, ਝਾਰਖੰਡ, ਓਡੀਸ਼ਾ, ਤੇਲੰਗਾਨਾ, ਤੱਟਵਰਤੀ ਕਰਨਾਟਕ, ਮਹਾਰਾਸ਼ਟਰ, ਵਿੱਚ ਅਗਲੇ 2-3 ਦਿਨਾਂ ਲਈ ਹਲਕਾ ਮੌਸਮ ਕੇਰਲ ਅਤੇ ਲਕਸ਼ਦੀਪ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਹੋਰ ਪੜ੍ਹੋ : ਕਾਲੇ ਛੋਲੇ ਖਾਣ ਦਾ ਸਭ ਤੋਂ ਵਧੀਆ ਤਰੀਕਾ, ਸਰੀਰ ਬਣ ਜਾਏਗਾ ਫੌਲਾਦ, ਦੂਰ ਭੱਜ ਜਾਣਗੀਆਂ ਇਹ ਬਿਮਾਰੀਆਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

Hardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Embed widget