IMD Weather Forecast: ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਹਨ। ਯੂਪੀ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਨਜੀਵਨ ਅਸਥਿਰ ਹੈ। ਕਿਤੇ ਮੀਂਹ ਕਾਰਨ ਸੜਕਾਂ ਪਾਣੀ ਵਿਚ ਡੁੱਬ ਗਈਆਂ ਹਨ ਤਾਂ ਕਈ ਥਾਵਾਂ 'ਤੇ ਲੋਕ ਘਰਾਂ ਵਿਚ ਹੀ ਫਸ ਗਏ ਹਨ। ਮੌਸਮ ਵਿਭਾਗ ਨੇ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਕਈ ਰਾਜਾਂ ਵਿੱਚ ਮੀਂਹ ਕਾਰਨ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।


ਹੋਰ ਪੜ੍ਹੋ : Defamation Case: ਰਾਹੁਲ ਗਾਂਧੀ ਮਾਣਹਾਨੀ ਮਾਮਲੇ 'ਚ SC 'ਚ ਦਾਇਰ ਕਰਨਗੇ ਪਟੀਸ਼ਨ, ਕਾਂਗਰਸ ਦਾ ਐਲਾਨ- 12 ਜੁਲਾਈ ਨੂੰ ਦੇਸ਼ ਭਰ 'ਚ ਕਰਨਗੇ ਪ੍ਰਦਰਸ਼ਨ


ਯੈਲੋ ਅਲਰਟ ਜਾਰੀ


ਆਈਐਮਡੀ ਦੇ ਅਨੁਸਾਰ, ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 8 ਤੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੇਰਲ ਦੇ ਕੁਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਰਾਜ ਦੇ ਮਲੱਪੁਰਮ, ਕੋਝੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਭਾਰੀ ਮੀਂਹ ਅਤੇ ਤੂਫਾਨ ਦੀ ਸੰਭਾਵਨਾ


ਲੱਦਾਖ, ਗੁਜਰਾਜ 'ਚ ਵੀ ਭਾਰੀ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਕੋਂਕਣ ਅਤੇ ਕੇਰਲ ਵਿੱਚ ਗਰਜ, ਬਿਜਲੀ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ 'ਚ ਵੀ ਅਜਿਹਾ ਹੀ ਹੈ।ਜਿਸ ਕਾਰਨ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ।


ਹੋਰ ਪੜ੍ਹੋ : ਭਗਵੰਤ ਮਾਨ ਸਰਕਾਰ ਇਸ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਕਰੇਗੀ ਪੱਕਾ, ਸਿਹਤ ਮੰਤਰੀ ਨੇ ਕੀਤਾ ਐਲਾਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।