IMD Latest Weather Update: ਦੇਸ਼ ਦੇ ਕਈ ਹਿੱਸਿਆਂ 'ਚ ਫਿਰ ਤੋਂ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਗੁਜਰਾਤ ਸਮੇਤ ਕਈ ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਵੀਰਵਾਰ, 26 ਸਤੰਬਰ ਨੂੰ ਕਿਹਾ ਕਿ ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਗੁਜਰਾਤ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਅਗਲੇ ਦੋ-ਤਿੰਨ ਦਿਨਾਂ 'ਚ ਪੱਛਮੀ ਹਿਮਾਲੀਅਨ ਖੇਤਰ, ਮੱਧ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ 'ਚ ਮੀਂਹ ਪੈਣ ਦੀ ਸੰਭਾਵਨਾ ਵਧ ਗਈ ਹੈ।


ਹੋਰ ਪੜ੍ਹੋ : ਖੰਨਾ ਦੇ ਨਾਮੀ ਕਾਰੋਬਾਰੀ ਨੇ ਆਪਣੀ ਪਤਨੀ ਨੂੰ ਮਾਰੀ ਗੋਲੀ, ਜ਼ਖਮੀ ਹਾਲਤ 'ਚ DMC ਕੀਤਾ ਭਰਤੀ



ਮੌਸਮ ਵਿਭਾਗ ਅਨੁਸਾਰ 26, 27 ਅਤੇ 28 ਸਤੰਬਰ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 2 ਅਕਤੂਬਰ ਨੂੰ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।


ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਝਾਰਖੰਡ ਵਿੱਚ 26 ਸਤੰਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ, ਜਦੋਂ ਕਿ ਬਿਹਾਰ ਵਿੱਚ 26 ਅਤੇ 27 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 26 ਅਤੇ 27 ਸਤੰਬਰ ਤੋਂ ਇਲਾਵਾ 30 ਸਤੰਬਰ ਤੋਂ 2 ਅਕਤੂਬਰ ਤੱਕ ਭਾਰੀ ਮੀਂਹ ਪੈ ਸਕਦਾ ਹੈ।


ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ


ਇਸ ਦੇ ਨਾਲ ਹੀ 26 ਸਤੰਬਰ ਨੂੰ ਪੱਛਮੀ ਬੰਗਾਲ ਅਤੇ ਉੜੀਸਾ 'ਚ ਬਾਰਿਸ਼ ਹੋਵੇਗੀ, 27 ਸਤੰਬਰ ਨੂੰ ਝਾਰਖੰਡ ਅਤੇ 28 ਸਤੰਬਰ ਨੂੰ ਬਿਹਾਰ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ 27 ਅਤੇ 28 ਸਤੰਬਰ ਅਤੇ 1 ਅਤੇ 2 ਅਕਤੂਬਰ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਆਸਾਮ ਅਤੇ ਮੇਘਾਲਿਆ ਵਿੱਚ 27 ਤੋਂ 28 ਸਤੰਬਰ ਅਤੇ ਫਿਰ 30 ਸਤੰਬਰ ਤੋਂ 2 ਅਕਤੂਬਰ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।



ਮੱਧ ਭਾਰਤ ਅਤੇ ਉੱਤਰੀ ਭਾਰਤ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ


ਮੱਧ ਭਾਰਤ ਦੇ ਰਾਜਾਂ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਅਨੁਸਾਰ 26 ਸਤੰਬਰ ਨੂੰ ਪੂਰਬੀ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ 'ਚ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਪੱਛਮੀ ਮੱਧ ਪ੍ਰਦੇਸ਼ 'ਚ 26 ਤੋਂ 28 ਸਤੰਬਰ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਉੱਤਰ-ਪੱਛਮੀ ਭਾਰਤ ਲਈ, ਵਿਭਾਗ ਨੇ ਸੂਚਿਤ ਕੀਤਾ ਹੈ ਕਿ ਉੱਤਰਾਖੰਡ ਵਿੱਚ 26 ਅਤੇ 27 ਸਤੰਬਰ ਨੂੰ, ਪੂਰਬੀ ਉੱਤਰ ਪ੍ਰਦੇਸ਼ ਵਿੱਚ 26 ਤੋਂ 28 ਸਤੰਬਰ ਅਤੇ ਹਿਮਾਚਲ ਪ੍ਰਦੇਸ਼ ਵਿੱਚ 27 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਲੱਦਾਖ 'ਚ 26 ਸਤੰਬਰ ਨੂੰ, ਹਰਿਆਣਾ ਅਤੇ ਚੰਡੀਗੜ੍ਹ 'ਚ 26 ਸਤੰਬਰ ਅਤੇ ਪੱਛਮੀ ਉੱਤਰ ਪ੍ਰਦੇਸ਼ 'ਚ 26 ਅਤੇ 27 ਸਤੰਬਰ ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉੱਤਰਾਖੰਡ ਵਿੱਚ 28 ਸਤੰਬਰ ਨੂੰ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।


ਦੱਖਣੀ ਭਾਰਤ ਬਾਰੇ ਮੌਸਮ ਵਿਭਾਗ ਦਾ ਅਨੁਮਾਨ


ਦੱਖਣੀ ਭਾਰਤ ਦੀ ਗੱਲ ਕਰੀਏ ਤਾਂ ਤੇਲੰਗਾਨਾ ਵਿੱਚ 26 ਸਤੰਬਰ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ 26, 28 ਅਤੇ 29 ਸਤੰਬਰ ਨੂੰ ਅਤੇ ਕੇਰਲ ਅਤੇ ਮਾਹੇ ਵਿੱਚ 28 ਤੋਂ 30 ਸਤੰਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਦੱਖਣੀ ਅੰਦਰੂਨੀ ਕਰਨਾਟਕ ਵਿੱਚ 29 ਸਤੰਬਰ ਨੂੰ ਅਤੇ ਤੱਟਵਰਤੀ ਕਰਨਾਟਕ ਵਿੱਚ 30 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਹੋਰ ਪੜ੍ਹੋ : ਘੱਗਰ ਦੇ ਪਾਣੀ ਨੂੰ ਸਟੋਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਚੁੱਕਿਆ ਗਿਆ ਖਾਸ ਕਦਮ, ਕਿਸਾਨਾਂ ਨੂੰ ਹੋਏਗਾ ਵੱਡਾ ਫਾਇਦਾ