Weather Today: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ 'ਚ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਦੇਸ਼ ਦੇ ਕੁਝ ਰਾਜਾਂ ਵਿੱਚ ਕੜਾਕੇ ਦੀ ਗਰਮੀ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਅਜੇ ਵੀ ਕੜਕਦੀ ਧੁੱਪ ਦੀ ਮਾਰ ਝੱਲ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ 20 ਜੂਨ ਮੰਗਲਵਾਰ ਨੂੰ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿਨ ਭਰ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 22 ਜੂਨ ਤੋਂ ਤਾਪਮਾਨ 'ਚ ਵਾਧਾ ਹੋ ਸਕਦਾ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਭਿਆਨਕ ਗਰਮੀ ਦੀ ਲਪੇਟ 'ਚ ਹੈ। ਹਾਲਾਂਕਿ ਬੀਤੀ ਰਾਤ ਤੋਂ ਮੌਸਮ ਵਿੱਚ ਮਾਮੂਲੀ ਤਬਦੀਲੀ ਆਈ ਹੈ। ਜਿਸ ਕਾਰਨ ਮੰਗਲਵਾਰ ਦੀ ਸ਼ੁਰੂਆਤ ਸੁਹਾਵਣੇ ਮੌਸਮ ਨਾਲ ਹੋਈ।
ਕਿੱਥੇ ਮੀਂਹ ਪਵੇਗਾ
ਆਸਾਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਪੱਛਮੀ ਮੱਧ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਾਮਿਲਨਾਡੂ, ਕਰਨਾਟਕ, ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕੇਰਲ ਅਤੇ ਪੱਛਮੀ ਹਿਮਾਲਿਆ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।