(Source: Poll of Polls)
Weather Today Update: ਸੜਕ 'ਤੇ ਸਮੁੰਦਰ ਦਾ ਦ੍ਰਿਸ਼! ਯੂਪੀ-ਦਿੱਲੀ ਤੋਂ ਲੈ ਕੇ ਗੁਜਰਾਤ ਤੱਕ ਭਾਰੀ ਮੀਂਹ, ਜਾਣੋ ਕਿਹੋ ਜਿਹਾ ਰਹੇਗਾ ਅੱਜ ਦਾ ਮੌਸਮ
Weather Today: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ। ਆਈਐਮਡੀ ਮੁਤਾਬਕ 1 ਜੁਲਾਈ ਨੂੰ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Weather Update: ਦੇਸ਼ ਭਰ ਵਿੱਚ ਮਾਨਸੂਨ ਦੇ ਦਾਖਲ ਹੋਣ ਤੋਂ ਬਾਅਦ, ਮੀਂਹ ਮੈਦਾਨੀ ਇਲਾਕਿਆਂ ਤੋਂ ਪਹਾੜੀਆਂ ਤੱਕ ਤਬਾਹੀ ਮਚਾ ਰਿਹਾ ਹੈ। ਯੂਪੀ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਰਾਜਾਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਭਾਰਤ ਦੇ ਕੁਝ ਰਾਜਾਂ ਵਿੱਚ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
ਰਾਸ਼ਟਰੀ ਰਾਜਧਾਨੀ 'ਚ ਪਿਛਲੇ 10 ਦਿਨਾਂ ਤੋਂ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਭਾਰੀ ਮੀਂਹ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ 'ਚ ਸ਼ਨੀਵਾਰ 1 ਜੁਲਾਈ ਨੂੰ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ 1 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ 21 ਇਲਾਕਿਆਂ 'ਚ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਆਈਐਮਡੀ ਨੇ ਇਨ੍ਹਾਂ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ’ਚ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਖੇਤਰਾਂ ’ਚ ਮਾਨਸੂਨ ਦੀ ਆਮਦ ਹੋ ਗਈ ਹੈ। ਸ਼ੁੱਕਰਵਾਰ ਦੀ ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ ਹੈ। ਪਰ ਸ਼ਨੀਵਾਰ ਦੀ ਸਵੇਰ ਲੋਕਾਂ ਨੂੰ ਕੁਝ ਰਾਹਤ ਤਾਂ ਮਿਲੀ ਪਰ ਜਿਵੇਂ-ਜਿਵੇਂ ਸੂਰਜ ਚੜ੍ਹ ਰਿਹਾ ਹੈ ਉਸ ਤਰ੍ਹਾਂ ਮੌਸਮ ਹੁੰਮਸ ਭਰਿਆ ਤੇ ਤਾਮਪਾਨ ਵਿੱਚ ਵਾਧਾ ਹੋ ਰਿਹਾ ਹੈ। ਪਹਿਲੀ ਤੋਂ 3 ਜੁਲਾਈ ਤੱਕ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਹੋਰ ਪੜ੍ਹੋ : Diamond League 2023: ਨੀਰਜ ਚੋਪੜਾ ਨੇ ਇੱਕ ਵਾਰ ਫਿਰ ਗੱਡਿਆ ਕਾਮਯਾਬੀ ਦਾ ਝੰਡਾ...ਦੇਸ਼ ਦੀ ਝੋਲੀ ਪਾਇਆ ਇੱਕ ਹੋਰ ਗੋਲਡ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।